ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
Published : Jan 25, 2024, 5:51 pm IST
Updated : Jan 25, 2024, 5:51 pm IST
SHARE ARTICLE
Dr. Baljit Kaur
Dr. Baljit Kaur

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ 'ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ


 

ਚੰਡੀਗੜ੍ਹ: ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ਵਿੱਚ ਲਾਭਪਾਤਰੀਆਂ ਨੂੰ ਗਿਜਾਈ ਵਸਤੂਆਂ ਦੀ ਸਪਲਾਈ ਮਾਰਕਫੈਡ ਰਾਹੀ ਕੀਤੀ ਜਾ ਰਹੀ ਹੈ।

ਸਪਲੀਮੈਟਰੀ ਨਿਊਟਰੀਸ਼ਨ ਪ੍ਰੋਗਰਾਮ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਸਪਲਾਈ ਦਾ ਹੁਣ ਤੱਕ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਉਨ੍ਹਾਂ ਨੇ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਫੰਡਾਂ ਦੀ ਵਰਤੋ ਸਰਕਾਰੀ ਨਿਯਮਾਂ ਅਨੁਸਾਰ ਕਰਨ ਲਈ ਹਦਾਇਤ ਕੀਤੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਨੂੰ 4.17 ਕਰੋੜ, ਬਰਨਾਲਾ ਨੂੰ 65.94 ਲੱਖ, ਬਠਿੰਡਾ ਨੂੰ 2.28 ਕਰੋੜ, ਫਰੀਦਕੋਟ ਨੂੰ 40.22 ਲੱਖ, ਫਾਜ਼ਿਲਕਾ ਨੂੰ 4.35 ਕਰੋੜ ਅਤੇ 5.99 ਲੱਖ (ਕੁਕਿੰਗ ਕੋਸਟ), ਫਿਰੋਜ਼ਪੁਰ ਨੂੰ 4 ਕਰੋੜ ਅਤੇ 4.69 ਲੱਖ (ਕੁਕਿੰਗ ਕੋਸਟ), ਗੁਰਦਾਸਪੁਰ ਨੂੰ 1.56 ਕਰੋੜ, ਹੁਸ਼ਿਆਰਪੁਰ ਨੂੰ 5 ਕਰੋੜ, ਜਲੰਧਰ ਨੂੰ 2.51 ਕਰੋੜ, ਲੁਧਿਆਣਾ ਨੂੰ 97.48 ਲੱਖ, ਮਾਨਸਾ ਨੂੰ 97.33 ਲੱਖ, ਮੋਗਾ ਨੂੰ 50 ਲੱਖ, ਰੋਪੜ ਨੂੰ 92 ਲੱਖ, ਸੰਗਰੂਰ ਨੂੰ  3.07 ਕਰੋੜ, ਕਪੂਰਥਲਾ ਨੂੰ 2.14 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ। 

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ ਹੈ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement