Punjab News : ਮੂਸੇਵਾਲਾ ਦੇ ਕਾਤਲਾਂ ਦਾ ਐਨਕਾਊਂਟਰ ਕਰਨ ਵਾਲੇ ਇਨ੍ਹਾਂ 5 ਪੁਲਿਸ ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

By : GAGANDEEP

Published : Jan 25, 2024, 1:29 pm IST
Updated : Jan 25, 2024, 1:29 pm IST
SHARE ARTICLE
These 5 police officers will get the President's Medal News in punjabi
These 5 police officers will get the President's Medal News in punjabi

Punjab News : ਮੰਨੂ ਕੁੱਸਾ ਅਤੇ ਜਗਰੂਪ ਰੂਪਾ ਐਨਕਾਊਂਟਰ ਕੇਸ ਵਿਚ ਦਿਤਾ ਜਾਵੇਗਾ ਐਵਾਰਡ

These 5 police officers will get the President's Medal News in punjabi  : ਕੇਂਦਰ ਸਰਕਾਰ ਵਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ | ਇਸ ਵਿਚ 8 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ 15 ਨੂੰ ਸ਼ਾਨਦਾਰ ਸੇਵਾਵਾਂ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Uttar Pradesh News: ਨਦੀ ਵਿਚ ਡਿੱਗੀ ਨਵੀਂ ਕਾਰ, ਚਾਰ ਦੋਸਤਾਂ ਦੀ ਹੋਈ ਮੌਤ, ਪੰਜਵੇਂ ਨੇ ਸ਼ੀਸਾ ਤੋੜ ਕੇ ਬਚਾਈ ਜਾਨ

ਇਨ੍ਹਾਂ ਸਨਮਾਨਿਤ ਅਧਿਕਾਰੀਆਂ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰਾਂ ਦਾ ਮੁਕਾਬਲਾ ਕਰਨ ਵਾਲੇ 5 ਅਧਿਕਾਰੀ ਵੀ ਸ਼ਾਮਲ ਹਨ। ਇਨ੍ਹਾਂ ਵਿਚ ਡੀਐਸਪੀ ਵਿਕਰਮ ਬਰਾੜ, ਏਐਸਆਈ ਜਗਜੀਤ ਸਿੰਘ, ਏਐਸਆਈ ਬਲਜਿੰਦਰ ਸਿੰਘ, ਏਐਸਆਈ ਰਾਹੁਲ ਸ਼ਰਮਾ ਤੇ ਹੈੱਡ ਕਾਂਸਟੇਬਲ ਸੁਰਿੰਦਰਪਾਲ ਸਿੰਘ ਦਾ ਨਾਂ ਸ਼ਾਮਲ ਹੈ। ਇਨ੍ਹਂ ਵਿਚੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਚੌਥੀ ਵਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: Punjab News: ADGP ਸੇਵਾਮੁਕਤ IPS ਜਤਿੰਦਰ ਸਿੰਘ ਔਲਖ ਹੋਣਗੇ PPSC ਦੇ ਨਵੇਂ ਚੇਅਰਮੈਨ

ਪਿਛਲੇ ਸਾਲ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਮੰਨੂ ਅਤੇ ਰੂਪਾ ਦੇ ਐਨਕਾਊਂਟਰ ਲਈ ਵੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਪੁਲਿਸ ਮੁਲਾਜ਼ਮਾਂ ਲਈ ਕਿਸੇ ਪ੍ਰੇਰਨਾ ਸਰੋਤ ਤੋਂ ਘੱਟ ਨਹੀਂ ਹੈ। ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from These 5 police officers will get the President's Medal News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement