Punjab News: ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
Published : Jan 25, 2025, 4:29 pm IST
Updated : Jan 25, 2025, 4:29 pm IST
SHARE ARTICLE
Punjab Police committed to making Punjab a safe state as per the directions of Chief Minister Bhagwant Singh Mann
Punjab Police committed to making Punjab a safe state as per the directions of Chief Minister Bhagwant Singh Mann

ਗ੍ਰਿਫ਼ਤਾਰ ਦੋਸ਼ੀ ਮਹਿਫੂਜ ਖਾਨ ਡੇਰਾ ਬੱਸੀ ਦੇ ਆਈਲੈਟਸ ਸੈਂਟਰ ਵਿਖੇ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ

 

Punjab News:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਡੇਰਾਬੱਸੀ ਦੇ ਆਈਲੈਸਟ/ਇਮੀਗ੍ਰੇਸ਼ਨ ਸੈਂਟਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਹਿਫੂਜ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ, ਜੋ ਡੇਰਾਬੱਸੀ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਤੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਇੱਕ ਹੋਰ ਮੈਂਬਰ ਮਨਜੀਤ ਉਰਫ਼ ਗੁਰੀ, ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਡੇਰਾਬੱਸੀ ਵਿੱਚ ਆਈਲੈਟਸ/ਇਮੀਗ੍ਰੇਸ਼ਨ ਸੈਂਟਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਸਟਰਮਾਈਂਡ ਸਨ। ਮਿਲੀ ਜਾਣਕਾਰੀ ਅਨੁਸਾਰ 19 ਸਤੰਬਰ, 2024 ਨੂੰ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਡੇਰਾਬੱਸੀ ਵਿੱਚ ਆਈਲੈਟਸ /ਇਮੀਗ੍ਰੇਸ਼ਨ ਸੈਂਟਰ ਦੇ ਬਾਹਰ ਮਾਲਕ ਤੋਂ ਫਿਰੌਤੀ ਮੰਗਣ ਦੇ ਸਬੰਧ ਵਿੱਚ ਗੋਲੀਆਂ ਚਲਾਈਆਂ ਸਨ।

ਡੀਜੀਪੀ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਹੋਰ ਸਾਰੇ ਮੁਲਜ਼ਮਾਂ ਜਿਨ੍ਹਾਂ ਵਿੱਚ ਜਗਦੀਪ ਜੱਗਾ, ਮੋਹਿਤ ਕੁਮਾਰ ਉਰਫ਼ ਬੰਟੀ, ਅਨਮੋਲ, ਗੁਰਕੀਰਤ ਸਿੰਘ ਬੇਦੀ, ਨਿਸ਼ਾਂਤ ਕੁਮਾਰ ਉਰਫ਼ ਨਿੱਕੂ ਰਾਣਾ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਮਹਿਫੂਜ ਉਰਫ਼ ਵਿਸ਼ਾਲ ਖਾਨ ਫਰਾਰ ਸੀ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਦੋਸ਼ੀ ਵਿਸ਼ਾਲ ਖਾਨ ਦੀਆਂ ਸੰਭਾਵਿਤ ਲੁਕਣਗਾਹਾਂ ਅਤੇ ਟਿਕਾਣਿਆਂ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ।

ਏਡੀਜੀਪੀ ਨੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਆਈਜੀ ਗੁਰਮੀਤ ਚੌਹਾਨ ਦੀ ਨਿਗਰਾਨੀ ਹੇਠ ਐਸਐਸਪੀ ਐਸਏਐਸ ਨਗਰ ਦੀਪਕ ਪਾਰੀਕ ਨਾਲ ਤਾਲਮੇਲ ਕਰਕੇ ਏਜੀਟੀਐਫ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਟੀਮਾਂ ਨੇ ਸੰਭਾਵਿਤ ਲੁਕਣਗਾਹਾਂ/ਟਿਕਾਵਾਂ 'ਤੇ ਲਗਾਤਾਰ ਨਜ਼ਰ ਬਣਾਏ ਰੱਖੀ ਅਤੇ ਦੋਸ਼ੀ ਨੂੰ ਬਰਵਾਲਾ ਨੇੜੇ ਪੰਜਾਬ-ਹਰਿਆਣਾ ਸਰਹੱਦ ਤੋਂ ਪਿਸਤੌਲ ਸਮੇਤ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ।

ਏਆਈਜੀ ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ 2023 ਤੋਂ ਉਹ ਵਿਦੇਸ਼ ਅਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਹੈ। ਗ੍ਰਿਫ਼ਤਾਰ ਮੁਲਜ਼ਮ ਨੇ ਹਰਿਆਣਾ ਦੇ ਨਾਮੀ ਗੈਂਗਸਟਰ ਜੋਗਿੰਦਰ ਉਰਫ਼ ਜੋਗਾ ਤੋਂ ਹਥਿਆਰਾਂ ਦੀ ਖੇਪ ਵੀ ਹਾਸਲ ਕੀਤੀ ਸੀ। ਦੱਸਣਯੋਗ ਹੈ ਕਿ ਜੋਗਾ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਹਥਿਆਰ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ ਅਤੇ ਬਾਅਦ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਏਆਈਜੀ ਨੇ ਕਿਹਾ ਕਿ ਮਨਜੀਤ ਗੁਰੀ ਪਹਿਲਾਂ ਨਵੰਬਰ 2023 ਵਿੱਚ ਪੁਲਿਸ ਕਾਰਵਾਈ ‘ਚ ਉਸ ਵੇਲੇ ਜ਼ਖਮੀ ਹੋ ਗਿਆ ਸੀ, ਜਦੋਂ ਉਸਨੂੰ ਗੋਲਡੀ ਬਰਾੜ ਨੇ ਜ਼ੀਰਕਪੁਰ ਵਿੱਚ ਕੁਝ ਕਾਰੋਬਾਰੀਆਂ ਦੇ ਕਤਲ ਨੂੰ ਅੰਜਾਮ ਦੇਣ ਦੇ ਨਿਰਦੇਸ਼ ਦਿੱਤੇ ਸਨ।

ਐਸਐਸਪੀ ਦੀਪਕ ਪਾਰੀਕ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਟ੍ਰਾਈਸਿਟੀ ਵਿੱਚ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਐਸਏਐਸ ਨਗਰ ਦੇ ਡੇਰਾਬੱਸੀ ਪੁਲਿਸ ਸਟੇਸ਼ਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 111, 109, 308(5), 32(ਬੀ), 333, ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫਆਈਆਰ ਨੰਬਰ 292 ਮਿਤੀ 19.09.2024 ਪਹਿਲਾਂ ਹੀ ਦਰਜ ਹੈ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement