
Gurdaspur News: ਜੰਮੂ ਕਸ਼ਮੀਰ ਦੇ ਊਧਮਪੁਰ ਵਿਖੇ ਫ਼ੌਜ ਵਿਚ ਡਿਊਟੀ 'ਤੇ ਸੀ ਤੈਨਾਤ
ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਇਕ ਹੋਰ ਪੁੱਤ ਸ਼ਹੀਦ ਹੋ ਗਿਆ ਹੈ। ਨੌਜਵਾਨ ਦੀ ਪਹਿਚਾਣ ਮਲਕੀਤ ਸਿੰਘ ਵਜੋਂ ਹੋਈ ਹੈ, ਜੋ ਕਿ ਕਸਬਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਦਾ ਵਸਨੀਕ ਸੀ। ਜਾਣਕਾਰੀ ਅਨੁਸਾਰ ਨੌਜਵਾਨ ਜੰਮੂ ਕਸ਼ਮੀਰ ਦੇ ਊਧਮਪੁਰ ਵਿਖੇ ਫ਼ੌਜ ਵਿਚ ਡਿਊਟੀ 'ਤੇ ਤੈਨਾਤ ਸੀ। ਖੱਡ ਵਿਚ ਗੱਡੀ ਡਿੱਗਣ ਕਾਰਨ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਪੰਜਾਬ ਦਾ ਪੁੱਤ ਸ਼ਹੀਦ ਹੋ ਗਿਆ।
ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਵੀ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ। 24 ਸਾਲਾਂ ਲਵਪ੍ਰੀਤ ਸਿੰਘ ਦੋ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਫ਼ੌਜ ਵਿਚ ਭਰਤੀ ਹੋਇਆ ਸੀ। ਇਹ ਨੌਜਵਾਨ ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਤੈਨਾਤ ਸੀ। ਜਵਾਨ ਨੂੰ ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਗੋਲੀ ਮਾਰੀ ਗਈ ਸੀ। ਗੋਲੀ ਲੱਗਣ ਨਾਲ ਜਵਾਨ ਮੌਕੇ 'ਤੇ ਹੀ ਸ਼ਹੀਦ ਹੋ ਗਿਆ ਸੀ।