11 ਖੇਡਾਂ ਵਿੱਚ ਮੁਹਾਰਤ ਹਾਸਲ ਕਰਕੇ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਖੇਡ ਜਗਤ ਵਿੱਚ ਨਾਮ ਚਮਕਾਉਣਗੇ ਦਿੜ੍ਹਬਾ ਦੇ ਖਿਡਾਰੀ - ਹਰਪਾਲ ਚੀਮਾ
Published : Jan 25, 2025, 5:50 pm IST
Updated : Jan 25, 2025, 5:50 pm IST
SHARE ARTICLE
By mastering 11 sports, the players of Dirba will shine in the sports world at the national and international level - Harpal Singh Cheema
By mastering 11 sports, the players of Dirba will shine in the sports world at the national and international level - Harpal Singh Cheema

11 ਖੇਡਾਂ ਵਿੱਚ ਮੁਹਾਰਤ ਹਾਸਲ ਕਰਕੇ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਖੇਡ ਜਗਤ ਵਿੱਚ ਨਾਮ ਚਮਕਾਉਣਗੇ ਦਿੜ੍ਹਬਾ ਦੇ ਖਿਡਾਰੀ - ਹਰਪਾਲ ਚੀਮਾ

 

Punjab News: ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵੱਡੇ ਪੱਧਰ ਤੇ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ ਅਤੇ ਇਸ ਦਿਸ਼ਾ ਵਿੱਚ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਹੋਣਹਾਰ ਖਿਡਾਰੀਆਂ ਦਾ ਨਾਮ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਹੋਰ ਵੀ ਚਮਕਾਉਣ ਲਈ ਅੱਜ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖ ਦਿੱਤਾ ਗਿਆ ਹੈ।

ਸ਼ਹੀਦ ਬਚਨ ਸਿੰਘ ਯਾਦਗਾਰੀ ਖੇਡ ਸਟੇਡੀਅਮ ਵਿਖੇ ਹੀ ਬਣਾਏ ਜਾਣ ਵਾਲੇ ਇਸ ਬਹੁਮੰਤਵੀ ਇੰਡੋਰ ਖੇਡ ਸਟੇਡੀਅਮ ਦਾ ਨੀਹ ਪੱਥਰ ਉਹਨਾਂ ਨੇ ਮਹਾਨ ਮੁੱਕੇਬਾਜ ਪਦਮਸ਼੍ਰੀ ਕੌਰ ਸਿੰਘ ਦੀ ਧਰਮ ਪਤਨੀ ਰਣਜੀਤ ਕੌਰ ਅਤੇ ਕਬੱਡੀ ਖਿਡਾਰੀ ਸਵਰਗਵਾਸੀ ਗੁਰਮੇਲ ਸਿੰਘ ਦੀ ਧਰਮ ਪਤਨੀ ਪਰਮਜੀਤ ਕੌਰ ਦੀ ਮੌਜੂਦਗੀ ਵਿੱਚ ਰੱਖਿਆ। ਉਹਨਾਂ ਕਿਹਾ ਕਿ ਖੇਡ ਪ੍ਰੇਮੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਛੇਤੀ ਹੀ ਪੂਰੀ ਹੋਣ ਜਾ ਰਹੀ ਹੈ ਅਤੇ ਸਾਡੇ ਹੋਣਹਾਰ ਖਿਡਾਰੀ ਕਬੱਡੀ ਅਤੇ ਮੁੱਕੇਬਾਜ਼ੀ ਦੇ ਨਾਲ ਨਾਲ ਵਾਲੀਬਾਲ, ਬਾਸਕਟਬਾਲ, ਬੈਡਮਿੰਟਨ, ਟੇਬਲ ਟੈਨਿਸ, ਜੂਡੋ, ਜਿਮਨਾਸਟਿਕ, ਰੈਸਲਿੰਗ ਸਮੇਤ 11 ਵੱਖ-ਵੱਖ ਖੇਡਾਂ ਵਿੱਚ ਆਪਣੇ ਖੇਡ ਹੁਨਰ ਨੂੰ ਤਰਾਸ਼ ਕੇ ਭਵਿੱਖ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਦਿੜ੍ਹਬਾ ਦਾ ਨਾਮ ਰੋਸ਼ਨ ਕਰਨਗੇ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਵ. ਕੌਰ ਸਿੰਘ ਅਤੇ ਸਵ. ਗੁਰਮੇਲ ਸਿੰਘ ਨੇ ਗਰੀਬ ਪਰਿਵਾਰਾਂ ਵਿੱਚ ਜਨਮ ਲੈਣ ਦੇ ਬਾਵਜੂਦ ਆਪਣੀ ਹਿੰਮਤ ਸਦਕਾ ਖੇਡਾਂ ਦੇ ਖੇਤਰ ਵਿੱਚ ਜਿਹੜੀਆਂ ਬੁਲੰਦੀਆਂ ਨੂੰ ਹਾਸਲ ਕੀਤਾ, ਉਹ ਬੇਮਿਸਾਲ ਹਨ ਅਤੇ ਇਹਨਾਂ ਦੋਵਾਂ ਹੀ ਖੇਡ ਜਗਤ ਦੇ ਹੀਰਿਆਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਦਿੜ੍ਹਬਾ ਵਿੱਚ ਇਹ ਇੰਨਡੋਰ ਖੇਡ ਸਟੇਡੀਅਮ ਬਣਵਾਇਆ ਜਾ ਰਿਹਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਕਿਹਾ ਕਿ ਇਹ ਇੰਨਡੋਰ ਖੇਡ ਸਟੇਡੀਅਮ  ਖਿਡਾਰੀਆਂ ਲਈ ਇੱਕ ਵਰਦਾਨ ਸਾਬਿਤ ਹੋਵੇਗਾ। ਉਹਨਾਂ ਇਹ ਵੀ ਕਿਹਾ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਦਿੜਬਾ ਵਿਕਾਸ ਪੱਖੋਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਹਨਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਸਥਾਪਿਤ ਕਰਨ ਵਾਲੀਆਂ ਸ਼ਖਸੀਅਤਾਂ ਦੀ ਯਾਦ ਨੂੰ ਅਮਰ ਕਰਨ ਲਈ ਕੀਤਾ ਗਿਆ ਇਹ ਉਪਰਾਲਾ ਸ਼ਲਾਘਾ ਯੋਗ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਡੀਐਮ ਰਾਜੇਸ਼ ਸ਼ਰਮਾ, ਨਗਰ ਕੌਂਸਲ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਜਿਲਾ ਖੇਡ ਅਫਸਰ ਨਵਦੀਪ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਅਜੇ ਗਰਗ ਸਮੇਤ ਹੋਰ ਸ਼ਖਸ਼ੀਅਤਾਂ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement