ਤਖ਼ਤ ਸ੍ਰੀ ਸੱਚਖੰਡ ਹਜੂਰ ਸਾਹਿਬ ਨਾਂਦੇੜ ਵਿਖੇ ਮਨਾਈ ਜਾ ਰਹੀ
ਨਾਂਦੇੜ: ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਗਮ ’ਚ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵੀ ਪੁੱਜੇ। ਤਖ਼ਤ ਸ੍ਰੀ ਸੱਚਖੰਡ ਹਜੂਰ ਸਾਹਿਬ ਨਾਂਦੇੜ ਵਿਖੇ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਸਮਾਗਮ ’ਚ ਹਾਜ਼ਰੀ ਭਰੀ ਜਾ ਰਹੀ ਹੈ। ਇਸ ਦੌਰਾਨ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ਸੰਗਤਾਂ ਨਾਲ ਸਾਂਝੀ ਕੀਤੀ।
