ਕਾਂਗਰਸ ਦੇ ਹਲਕਾ ਇੰਚਾਰਜਾਂ ਦੇ ਮੁੱਦੇ ਤੇ ‘ਆਪ’ ਨੇ ਸਦਨ ’ਚੋਂ ਕੀਤਾ ਵਾਕਆਊਟ
Published : Feb 25, 2019, 5:35 pm IST
Updated : Feb 25, 2019, 5:35 pm IST
SHARE ARTICLE
AAP stages walkout over ‘halqa in charge’ system run by ‘defeated’ candidates
AAP stages walkout over ‘halqa in charge’ system run by ‘defeated’ candidates

ਪਿਛਲੀ ਅਕਾਲੀ ਸਰਕਾਰ ਦੀ ਤਰਜ ਤੇ ਕਾਂਗਰਸ ਵਲੋਂ ਵੀ ਪੰਜਾਬ ਵਿਚ ਹਾਰੇ ਹੋਏ ਉਮੀਦਵਾਰਾਂ ਨੂੰ ਹਲਕਾ ਇੰਚਾਰਜ ਲਗਾ ਕੇ ਉਨ੍ਹਾਂ...

ਚੰਡੀਗੜ੍ਹ : ਪਿਛਲੀ ਅਕਾਲੀ ਸਰਕਾਰ ਦੀ ਤਰਜ ਤੇ ਕਾਂਗਰਸ ਵਲੋਂ ਵੀ ਪੰਜਾਬ ਵਿਚ ਹਾਰੇ ਹੋਏ ਉਮੀਦਵਾਰਾਂ ਨੂੰ ਹਲਕਾ ਇੰਚਾਰਜ ਲਗਾ ਕੇ ਉਨ੍ਹਾਂ ਰਾਹੀਂ ਸਰਕਾਰੀ ਕਾਰਜ ਕਰਵਾਉਣ ਦਾ ਵਿਰੋਧ ਕਰਦਿਆਂ ਇਸ ਮੁੱਦੇ ਉਤੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿਚੋਂ ਵਾਕਆਊਟ ਕੀਤਾ। ਇਸ ਬਾਰੇ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮੁੱਚੇ ਸੂਬੇ ਵਿਚ ਕਾਂਗਰਸ ਦੇ ਹਾਰੇ ਹੋਏ ਉਮੀਦਵਾਰ ਸਰਕਾਰੀ ਕੰਮਕਾਜ ਵਿਚ ਦਖ਼ਲਅੰਦਾਜ਼ੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿਚ ਕਾਂਗਰਸ ਦੇ ਹਾਰੇ ਹੋਏ ਉਮੀਦਵਾਰ ਦਮਨ ਬਾਜਵਾ ਥਿੰਦ ਸਰਕਾਰੀ ਫ਼ੰਡਾਂ ਨੂੰ ਪਿੰਡ-ਪਿੰਡ ਜਾ ਕੇ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕੇ ਡੀ.ਸੀ. ਸੰਗਰੂਰ ਵਲੋਂ ਜਾਰੀ ਕੀਤੇ ਸਰਕਾਰੀ ਪੱਤਰਾਂ ਵਿਚ ਵੀ ਉਨ੍ਹਾਂ ਨੂੰ ਹਲਕਾ ਇੰਚਾਰਜ ਦੇ ਅਹੁਦੇ ਨਾਲ ਨਿਵਾਜਿਆ ਜਾਂਦਾ ਹੈ ਅਤੇ ਸਰਕਾਰੀ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਚੁਣੇ ਹੋਏ ਵਿਧਾਇਕ ਨਾਲੋਂ ਵੱਧ ਅਧਿਕਾਰ ਦਿਤੇ ਜਾਂਦੇ ਹਨ।

ਅਰੋੜਾ ਨੇ ਕਿਹਾ ਕਿ ਸਰਕਾਰ ਹਲਕਾ ਇੰਚਾਰਜ ਸਿਸਟਮ ਨੂੰ ਲਾਗੂ ਕਰ ਕੇ ਲੱਖਾਂ ਲੋਕਾਂ ਦੁਆਰਾ ਚੁਣੇ ਗਏ ਨੁਮਾਇੰਦੇ ਅਤੇ ਹਲਕੇ ਦੇ ਵੋਟਰਾਂ ਦੀ ਤੌਹੀਨ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਉਤੇ ਵਿਧਾਨ ਸਭਾ ਦੇ ਹਾਊਸ ਵਿਚ ਝੂਠ ਬੋਲਣ ਦਾ ਇਲਜ਼ਾਮ ਲਗਾਉਂਦਿਆਂ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਵਾਅਦਾ ਕੀਤਾ ਸੀ ਕਿ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਦਿਤੀ ਜਾਣ ਵਾਲੀ ਪੰਜ ਕਰੋੜ ਦੀ ਰਾਸ਼ੀ ਵਿਧਾਇਕਾਂ ਨੂੰ ਨਾ ਦੇ ਕੇ ਡਿਪਟੀ ਕਮਿਸਨਰਾਂ ਰਾਹੀਂ ਵੰਡੀ ਜਾਵੇਗੀ ਪ੍ਰੰਤੂ ਅਖਬਾਰਾਂ ਵਿਚ ਛਪੀਆਂ ਖ਼ਬਰਾਂ ਮੁਤਾਬਿਕ ਹਾਰੇ ਹੋਏ ਕਾਂਗਰਸੀ ਉਮੀਦਵਾਰ ਇਹ ਰਾਸ਼ੀ ਵੰਡ ਰਹੇ ਹਨ।

ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਰੋਪੜ ਹਲਕੇ ਵਿਚ ਵੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਾਸਮ ਖ਼ਾਸ ਹਾਰੇ ਹੋਏ ਕਾਂਗਰਸੀ ਉਮੀਦਵਾਰ ਸਰਕਾਰੀ ਕੰਮਕਾਜ ਵਿਚ ਦਖ਼ਲਅੰਦਾਜ਼ੀ ਕਰ ਕੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨੂੰ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਤਾਕਤਾਂ ਪ੍ਰਦਾਨ ਕਰਨ ਦੇ ਮਾਮਲੇ ਵਿਚ ਕਾਂਗਰਸ ਨੇ ਅਕਾਲੀ ਦਲ ਨੂੰ ਵੀ ਪਿੱਛੇ ਛੱਡ ਦਿਤਾ ਹੈ।

ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿਚ ਹਾਰੇ ਹੋਏ ਕਾਂਗਰਸੀ ਉਮੀਦਵਾਰ ਜਸਵਿੰਦਰ ਸਿੰਘ ਜੱਸੀ ਹਲਕੇ ਵਿਚ ਵਿਧਾਇਕ ਵਜੋਂ ਵਿਚਰ ਰਹੇ ਹਨ ਅਤੇ ਸਰਕਾਰੀ ਪੈਸੇ ਦੀ ਵੰਡ ਕਰ ਰਹੇ ਹਨ। ਆਪ ਵਿਧਾਇਕਾਂ ਨੇ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਇਸ ਮੁੱਦੇ ਉੱਥੇ ਫ਼ੌਰੀ ਐਕਸਨ ਲੈਂਦਿਆਂ ਪੰਜਾਬ ਵਿਚੋਂ ਹਲਕਾ ਇੰਚਾਰਜ ਸਿਸਟਮ ਖ਼ਤਮ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement