
ਪੰਜਾਬ ਬਜਟ ਸੈਸ਼ਨ ਦੌਰਾਨ ਗੰਨਾ ਕਿਸਾਨਾਂ ਦੇ ਮੁੱਦੇ ’ਤੇ ਬੈਂਸ ਭਰਾਵਾਂ ਦਾ ਸਦਨ ’ਚੋਂ ਵਾਕਆਊਟ...
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਆਖਰੀ ਦਿਨ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਗੰਨਾ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਜਵਾਬ ਨਾ ਮਿਲਣ ’ਤੇ ਸਦਨ ਵਿਚੋਂ ਵਾਕਆਊਟ ਕਰ ਦਿਤਾ। ਬੈਂਸ ਨੇ ਕਿਹਾ ਕਿ ਗੰਨਾ ਕਿਸਾਨਾਂ ਦਾ ਲਗਭੱਗ ਇਕ ਹਾਜ਼ਰ ਕਰੋੜ ਰੁਪਏ ਬਕਾਇਆ ਹੈ, ਜਿਸ ਵਿਚ ਨਿਜੀ ਅਤੇ ਕੋ-ਆਪਰੇਟਿਵ ਮਿੱਲਾਂ ਦਾ ਬਕਾਇਆ ਸ਼ਾਮਲ ਹੈ।
ਇਸ ਸਬੰਧੀ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਦਿਆਂ ਕਿਹਾ ਕਿ ਵਿਆਜ ਸਮੇਤ ਇਸ ਦੀ ਅਦਾਇਗੀ ਪੰਜਾਬ ਸਰਕਾਰ ਵਲੋਂ ਕਦੋਂ ਤੱਕ ਕੀਤੀ ਜਾਵੇਗੀ। ਇਸ ਦੇ ਨਾਲ ਹੀ ਬੈਂਸ ਭਰਾਵਾਂ ਨੇ ਵਿਧਾਨ ਸਭਾ ਵਿਚ ਨਾਅਰੇਬਾਜ਼ੀ ਵੀ ਕੀਤੀ ਅਤੇ ਗੰਨਾ ਕਿਸਾਨਾਂ ਦੀ ਅਦਾਇਗੀ ਸਬੰਧੀ ਜਵਾਬ ਨਾ ਮਿਲਣ ਉਤੇ ਬੈਂਸ ਭਰਾਵਾਂ ਨੇ ਸਦਨ ਵਿਚੋਂ ਵਾਕਆਊਟ ਕਰ ਦਿਤਾ।