ਕੈਪਟਨ ਸਰਕਾਰ ਝੂਠਾ ਕਮਿਸ਼ਨ ਬਣਾ ਬਿਨ੍ਹਾਂ ਕਿਸੇ ਸਬੂਤ ਤੋਂ ਅਕਾਲੀਆਂ ਨੂੰ ਕਰ ਰਹੀ ਹੈ ਬਦਨਾਮ: ਹਰਸਿਮਰਤ
Published : Feb 25, 2019, 11:40 am IST
Updated : Feb 25, 2019, 11:41 am IST
SHARE ARTICLE
Harsimrat Kaur Badal
Harsimrat Kaur Badal

ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਚੈਲੇਂਜ ਕੀਤਾ ਹੈ...

ਅੰਮ੍ਰਿਤਸਰ : ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਚੈਲੇਂਜ ਕੀਤਾ ਹੈ ਕਿ ਜੇਕਰ ਬਿਕਰਮ ਮਜੀਠੀਆ ਤੇ ਬਾਦਲਾਂ ਖ਼ਿਲਾਫ਼ ਕੋਈ ਸਬੂਤ ਹੈ ਤਾਂ ਸਰਕਾਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇ ਨਾ ਕਿ ਕਮਿਸ਼ਨ ਬਣਾ ਕੇ ਡਰਾਮੇ ਕਰੇ। ਹਰਸਿਮਰਤ ਨੇ ਕਿਹਾ ਕਿ ਸਰਕਾਰ ਆਪਣੇ ਰਿਸ਼ਤੇਦਾਰਾਂ ਦੇ ਕਮਿਸ਼ਨ ਬਣਾ ਕੇ ਸਿਰਫ਼ ਡਰਾਵੇ ਦੇ ਰਹੀ ਹੈ।

Harsimrat Kaur Badal with Sukhbir Badal Harsimrat Kaur Badal with Sukhbir Badal

ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਜਿੱਥੇ ਉਨ੍ਹਾਂ ਵੱਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਹਾਜਰੀ ਭਰੀ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਬੇਅਦਬੀ ਮਾਮਲਿਆਂ ਵਿੱਚ ਪੁਲਿਸ ਅਧਿਕਾਰੀਆਂ ਤੋਂ ਪੁੱਛਗਿੱਛ ਤੇ ਆਈਜੀ ਉਮਰਾਨੰਗਲ ਦੀ ਗ੍ਰਿਫਤਾਰੀ 'ਤੇ ਉਨ੍ਹਾਂ ਸਿਰਫ ਇੰਨਾ ਹੀ ਕਿਹਾ ਕਿ ਪੰਜਾਬ ਸਰਕਾਰ ਜਾਣੇ ਜਿਸ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ 'ਆਪ' ਸਾਲ 2015 ਤੋਂ ਹੀ ਅਕਾਲੀ ਦਲ ਤੇ ਬਾਦਲ ਪਰਿਵਾਰ ਖ਼ਿਲਾਫ਼ ਝੂਠੇ ਇਲਜ਼ਾਮ ਲਾ ਬਦਨਾਮ ਕਰਨ ਕੋਸ਼ਿਸ਼ ਕਰ ਰਹੇ ਹਨ।

Parkash singh BadalParkash singh Badal

ਹਰਸਿਮਰਤ ਨੇ ਇਹ ਵੀ ਦੋਸ਼ ਲਾਇਆ ਕਿ ਸਰਕਾਰ ਨੇ ਲੋਕਾਂ ਦਾ ਧਿਆਨ ਭਟਕਾਉਣ ਲਈ ਗਰਮ ਖ਼ਿਆਲੀਆਂ ਨੂੰ ਧਰਨਿਆਂ 'ਤੇ ਬਿਠਾ ਕੇ ਅਕਾਲੀ ਦਲ ਨੂੰ ਨਿਸ਼ਾਨਾ ਬਣਾਇਆ ਅਤੇ ਆਪਣੇ ਰਿਸ਼ਤੇਦਾਰਾਂ ਦਾ ਜਾਂਚ ਕਮਿਸ਼ਨ ਬਣਾ ਕੇ ਸਾਨੂੰ ਭੰਡਿਆ ਜਾ ਰਿਹਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਤੋਂ ਕੁਝ ਲੋਕ ਰੈਫਰੰਡਮ 2020 ਦੇ ਨਾਂਅ 'ਤੇ ਪੰਜਾਬ ਨੂੰ ਤੋੜਨ ਦੀ ਗੱਲ ਕਰ ਰਹੇ ਹਨ ਪਰ ਮੁੱਖ ਮੰਤਰੀ ਉਨ੍ਹਾਂ ਤੇ ਕਾਰਵਾਈ ਕਰਨ ਦੀ ਜਗ੍ਹਾ ਆਪਣੀ ਪੁਰਾਣੀ ਬਦਲਾਖੋਰੀ ਵਾਲੀ ਰਾਜਨੀਤੀ ਤਹਿਤ ਕੰਮ ਕਰ ਰਹੇ ਹਨ।

Sardar Parkash Singh BadalSardar Parkash Singh Badal

ਉਨ੍ਹਾਂ ਕਿਹਾ ਕਿ ਕੈਪਟਨ ਇਹ ਕੋਸ਼ਿਸ਼ ਕਰ ਰਹੇ ਹਨ ਕਿ ਬਾਦਲਾਂ ਨੂੰ ਜੇਲ੍ਹ ਭੇਜਿਆ ਜਾਵੇ ਕਿਉਂਕਿ ਉਨ੍ਹਾਂ ਨੇ ਆਪਣੇ ਚਹੇਤਿਆਂ ਦਾ ਕਮਿਸ਼ਨ ਬਣਾਇਆ ਹੈ ਅਤੇ ਆਪਣੇ ਚਹੇਤੇ ਜੱਜਾਂ ਤੋਂ ਫੈਂਸਲੇ ਵੀ ਕਰਵਾ ਸਕਦੇ ਹਨ। ਵਿਧਾਨ ਸਭਾ ਵਿੱਚ ਸਿੱਧੂ ਮਜੀਠੀਆ ਦੇ ਬਹਿਸ ਤੇ ਸਿੱਧੂ ਨੇ ਦੇਸ਼ ਧ੍ਰੋਹੀ ਕਹਿੰਦਿਆਂ ਕਿਹਾ ਕਿ ਉਹ ਇਸ ਤਰ੍ਹਾਂ ਲੋਕਾਂ 'ਤੇ ਕੁਝ ਨਹੀਂ ਕਹਿਣਾ ਚਾਹੁੰਦੇ।

Sukhbir Singh BadalSukhbir Singh Badal

ਵਿਧਾਨ ਸਭਾ ਵਿੱਚ ਵਿਰੋਧੀ ਧਿਰ ਆਪਣੀ ਭੂਮਿਕਾ ਨਹੀਂ ਨਿਭਾ ਰਹੀ ਉਹ ਸਰਕਾਰ ਨਾਲ ਮਿਲੀ ਹੋਈ ਹੈ। ਹਰਸਿਮਰਤ ਬਾਦਲ ਤੋਂ ਜਦੋ ਇਹ ਪੁੱਛਿਆ ਗਿਆ ਕਿ ਬਠਿੰਡਾ ਦੀ ਥਾਂ ਉਨ੍ਹਾਂ ਵੱਲੋਂ ਕਿਸੇ ਹੋਰ ਜਗ੍ਹਾ ਤੋਂ ਲੋਕ ਸਭਾ ਸੀਟ ਲੜਨ ਦੀ ਚਰਚਾ ਹੈ ਤਾਂ ਉਹ ਇੰਨਾ ਹੀ ਕਹਿ ਕੇ ਚੱਲਦੇ ਬਣੇ ਕਿ ਇਸ ਤਰ੍ਹਾਂ ਦੇ ਫੈਸਲੇ ਪਾਰਟੀ ਹੀ ਕਰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement