ਡੀ.ਜੀ.ਪੀ ਅਹੁਦੇ ਦੇ ਦਾਅਵੇਦਾਰ IPS ਮੁਹੰਮਦ ਮੁਸਤਫ਼ਾ ਨੂੰ ਹੁਣ ਸੁਪਰੀਮ ਕੋਰਟ ਨੇ ਦਿੱਤਾ ਝਟਕਾ  
Published : Feb 25, 2019, 6:12 pm IST
Updated : Feb 25, 2019, 6:12 pm IST
SHARE ARTICLE
Mohammad Mustafa
Mohammad Mustafa

ਡੀਜੀਪੀ ਅਹੁਦੇ ਦੇ ਦਾਅਵੇਦਾਰ ਰਹੇ ਸੀਨੀਅਰ ਆਈਪੀਐਸ ਅਫ਼ਸਰ ਮਹੁੰਮਦ ਮੁਸਤਫ਼ਾ ਨੂੰ ਪੰਜਾਬ ਸਰਕਾਰ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਵੀ ਝਟਕਾ ਦਿੱਤਾ ਹੈ...

ਚੰਡੀਗੜ੍ਹ : ਡੀਜੀਪੀ ਅਹੁਦੇ ਦੇ ਦਾਅਵੇਦਾਰ ਰਹੇ ਸੀਨੀਅਰ ਆਈਪੀਐਸ ਅਫ਼ਸਰ ਮਹੁੰਮਦ ਮੁਸਤਫ਼ਾ ਨੂੰ ਪੰਜਾਬ ਸਰਕਾਰ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਵੀ ਝਟਕਾ ਦਿੱਤਾ ਹੈ। ਯੂਪੀਐਸਸੀ ਵੱਲੋਂ ਜਦ ਤਿੰਨ ਪੁਲਿਸ ਅਧਿਕਾਰੀਆਂ 'ਚੋਂ ਇੱਕ ਨੂੰ ਪੰਜਾਬ ਪੁਲਿਸ ਦਾ ਮੁਖੀ ਲਾਉਣ ਲਈ ਪੈਨਲ ਸਰਕਾਰ ਨੂੰ ਭੇਜਿਆ ਤਾਂ ਆਪਣਾ ਨਾਮ ਨਾ ਸ਼ਾਮਲ ਹੋਣ 'ਤੇ ਮੁਸਤਫ਼ਾ ਖ਼ਫਾ ਹੋ ਗਏ। ਉਨ੍ਹਾਂ ਅਗਲੇ ਹੀ ਦਿਨ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਮਗਰੋਂ ਅੱਜ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ 'ਤੇ ਸੁਣਵਾਈ ਕੀਤੀ।

Mohammad MustafaMohammad Mustafa

ਮੁਸਤਫ਼ਾ ਵੱਲੋਂ ਪੇਸ਼ ਹੋਏ ਵਕੀਲ ਪਟਵਾਲੀਆ ਨੇ ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਤੇ ਜਸਟਿਸ ਖੰਨਾ ਦੇ ਬੈਂਚ ਸਨਮੁਖ ਪੇਸ਼ ਹੋ ਕੇ ਤਰਕ ਦਿੱਤਾ ਕਿ ਉਨ੍ਹਾਂ ਦੇ ਮੁਵੱਕਿਲ ਦਾ ਮਾਮਲਾ ਤਾਕਤਾਂ ਦੇ ਸਿੱਧੇ ਟਕਰਾਅ ਨਾਲ ਸਬੰਧਤ ਹੈ। ਉਨ੍ਹਾਂ ਦੇ ਤਰਕ ਸੁਣਨ ਮਗਰੋਂ ਮੁੱਖ ਜੱਜ ਨੇ ਕਿਹਾ ਕਿ ਜੇਕਰ ਚੋਣ ਪ੍ਰਕਿਰਿਆ ਵਿੱਚ ਕੋਈ ਅਸੰਤੁਸ਼ਟ ਹੁੰਦਾ ਹੈ ਤਾਂ ਉਸ ਨੂੰ ਸਬੰਧਤ ਅਥਾਰਟੀ ਕੋਲ ਪਹੁੰਚ ਕਰਨੀ ਚਾਹੀਦੀ ਹੈ।

CourtCourt

ਹਾਲਾਂਕਿ, ਮੁਸਤਫ਼ਾ ਵੱਲੋਂ ਤਰਕ ਦਿੱਤਾ ਗਿਆ ਕਿ ਜੇਕਰ ਉਹ ਅਜਿਹਾ ਕਰਦੇ ਤਾਂ ਇੰਨਾ ਸਮਾਂ ਲੱਗ ਜਾਂਦਾ ਕਿ ਉਨ੍ਹਾਂ ਦੇ ਸੇਵਾ ਕਾਲ ਦੇ ਬਾਕੀ ਰਹਿੰਦੇ ਦੋ ਸਾਲ ਇਸੇ ਵਿੱਚ ਦੀ ਖਪ ਜਾਂਦੇ ਪਰ ਅਦਾਲਤ ਨੇ ਡੀਜੀਪੀ ਲਾਉਣ ਦੀ ਚੋਣ ਪ੍ਰਕਿਰਿਆ ਦੇ ਆਰਟੀਕਲ 32 ਕਰਕੇ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਭਾਰਤ ਸੂਬਾ ਸਰਕਾਰਾਂ ਹੁਣ ਆਪਣੀ ਮਰਜ਼ੀ ਦੇ ਅਫ਼ਸਰ ਨੂੰ ਪੁਲਿਸ ਮੁਖੀ ਲਾਉਣ ਦੀ ਬਜਾਇ ਯੂਪੀਐਸਸੀ ਨੂੰ ਕਾਬਲ ਅਫ਼ਸਰਾਂ ਦਾ ਪੈਨਲ ਭੇਜ ਕੇ ਤਿੰਨ ਯੋਗ ਅਧਿਕਾਰੀਆਂ ਦੇ ਨਾਂਅ ਹਾਸਲ ਕਰਨਗੀਆਂ। ਇਨ੍ਹਾਂ ਤਿੰਨਾਂ ਵਿੱਚੋਂ ਕਿਸੇ ਇੱਕ ਨੂੰ ਸੂਬੇ ਆਪਣੀ ਪੁਲਿਸ ਦਾ ਮੁਖੀ ਥਾਪ ਸਕਦੇ ਹਨ।

Supreme Court Supreme Court

ਹਾਲਾਂਕਿ, ਪੰਜਾਬ ਨੇ ਇਸ ਪ੍ਰਕਿਰਿਆ ਖ਼ਿਲਾਫ਼ ਅਪੀਲ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਹੀ ਡੀਜੀਪੀ ਦਿਨਕਰ ਗੁਪਤਾ ਦੀ ਪੰਜਾਬ ਪੁਲਿਸ ਦੇ ਮੁਖੀ ਵਜੋਂ ਚੋਣ ਹੋਈ ਸੀ। ਆਪਣੇ ਤੋਂ ਜੂਨੀਅਰ ਅਧਿਕਾਰੀ ਨੂੰ ਪੁਲਿਸ ਮੁਖੀ ਚੁਣੇ ਜਾਣ ਤੋਂ ਮੁਸਤਫ਼ਾ ਖ਼ਫ਼ਾ ਸਨ ਪਰ ਹੁਣ ਸੁਪਰੀਮ ਕੋਰਟ ਨੇ ਵੀ ਉਨ੍ਹਾਂ ਦੀ ਝੋਲੀ ਖ਼ੈਰ ਨਹੀਂ ਪਾਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement