
ਪੁਲਵਾਮਾ ਹਮਲੇ ਤੋਂ ਬਾਅਦ ਜਿੱਥੇ ਭਾਰਤ ਦੇ ਲੋਕਾਂ ਵਿਚ ਗੁੱਸੇ ਦੀ ਲਹਿਰ ਜਾਰੀ ਹੈ ਨਾਲ ਹੀ ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ਵਿਚ ਭਾਰੀ ਪੁਲਿਸ ਫੋਰਸ...
ਗੁਰਦਾਸਪੁਰ : ਪੁਲਵਾਮਾ ਹਮਲੇ ਤੋਂ ਬਾਅਦ ਜਿੱਥੇ ਭਾਰਤ ਦੇ ਲੋਕਾਂ ਵਿਚ ਗੁੱਸੇ ਦੀ ਲਹਿਰ ਜਾਰੀ ਹੈ ਨਾਲ ਹੀ ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ਵਿਚ ਭਾਰੀ ਪੁਲਿਸ ਫੋਰਸ ਨਾਲ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਸਾਨਾਂ ਵੱਲੋਂ ਧਰਨਾ ਲਗਾ ਕੇ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਸਥਿਤੀ ਤਣਾਅਪੂਰਨ ਬਣ ਗਈ।
Kartarpur Sahib
ਜ਼ਮੀਨ ਮਾਲਕ ਕਿਸਾਨਾਂ ਨੇ ਦੱਸਿਆ ਕਿ ਉਹ ਕਰਤਾਰਪੁਰ ਲਾਂਘੇ ਲਈ ਜ਼ਮੀਨ ਦੇਣ ਨੂੰ ਤਿਆਰ ਹਨ ਪਰ ਸਰਕਾਰ ਘੱਟ ਤੋਂ ਘੱਟ ਜ਼ਮੀਨ ਦਾ ਉਚਿਤ ਮੁੱਲ ਤਾਂ ਦੇਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਨੂੰ ਉਚਿਤ ਮੁੱਲ ਨਹੀਂ ਦਿੰਦੀ, ਉਦੋਂ ਤੱਕ ਉਹ ਅਪਣੀ ਜ਼ਮੀਨ ‘ਤੇ ਕੰਮ ਨਹੀਂ ਕਰਨ ਦੇਣਗੇ। ਇਸ ਦੌਰਾਨ ਐਸ.ਡੀ.ਐਸ ਡੇਰਾ ਬਾਬਾ ਨਾਨਾਕ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਹ ਕਿਸਾਨਾਂ ਦੀ ਜ਼ਮੀਨੀ ਮੁਆਵਜ਼ੇ ਦੀ ਮੰਗ ਸਰਕਾਰ ਕੋਲ ਭੇਜ ਰਹੇ ਹਨ।
Kartarpur Corridor
ਕਾਨੂੰਨ ਮੁਤਾਬਿਕ ਸਰਾਕਰੀ ਰੇਟ ‘ਤੇ ਹੀ ਜ਼ਮੀਨ ਦਾ ਮੁੱਲ ਦਿੱਤਾ ਜਾਵੇਗਾ। ਉਥੇ ਹੀ ਕਿਸਾਨਾਂ ਨੂੰ ਹੋਰ ਗਰਮ ਹੁੰਦੇ ਦੇਖ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਿਖਤੀ ਰੂਪ ਵਿਚ ਕਿਸਾਨਾਂ ਨੂੰ ਭਰੋਸਾ ਦਿਵਾਉਣਾ ਪਿਆ ਕਿ ਉਹ ਸਿਰਫ਼ ਨਿਸ਼ਨਦੇਹੀ ਕਰ ਰਹੇ ਹਨ ਅਤੇ ਕਿਸੇ ਵੀ ਜ਼ਿੰਮੀਦਾਰ ਕੋਲੋਂ ਕਬਜ਼ਾ ਨਹੀਂ ਲੈ ਰਹੇ।