ਕੋਟਕਪੁਰਾ ਗੋਲੀਕਾਂਡ ਮਾਮਲੇ ’ਚ ਤਲਬ ਕੀਤੇ ਸੁਮੇਧ ਸੈਣੀ ਪੁੱਜੇ ਐਸਆਈਟੀ ਕੋਲ
Published : Feb 25, 2019, 4:38 pm IST
Updated : Feb 25, 2019, 4:38 pm IST
SHARE ARTICLE
Sumedh Saini
Sumedh Saini

ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ...

ਚੰਡੀਗੜ੍ਹ : ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਸਾਹਮਣੇ ਪੇਸ਼ ਹੋਣ ਲਈ ਚੰਡੀਗੜ੍ਹ ਵਿਖੇ ਸਥਿਤ ਪੁਲਿਸ ਹੈੱਡ ਕੁਆਰਟਰ ਪਹੁੰਚ ਗਏ ਹਨ। ਐਸਆਈਟੀ ਵਲੋਂ ਸੁਮੇਧ ਸੈਣੀ ਨੂੰ ਸੋਮਵਾਰ ਆਈ.ਪੀ.ਐਸ ਅਧਿਕਾਰੀ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। 

ਦੱਸ ਦਈਏ ਕਿ 14 ਅਕਤੂਬਰ 2015 ਨੂੰ ਕੋਟਕਪੁਰਾ ਦੇ ਮੇਨ ਚੌਂਕ ਵਿਚ ਸ਼ਾਂਤੀ ਨਾਲ ਰੋਸ ਮੁਜ਼ਾਹਰਾ ਕਰ ਰਹੀ ਸਿੱਖ ਸੰਗਤ ਉਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ ਸੀ ਤੇ ਗੋਲੀ ਵੀ ਚਲਾਈ ਗਈ ਸੀ। ਇਸ ਦੌਰਾਨ ਕਈ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਸਨ। ਕੈਪਟਨ ਸਰਕਾਰ ਵਲੋਂ ਗਠਿਤ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਦੇ ਆਧਾਰ ਉਤੇ ਅਗਸਤ 2018 ਨੂੰ ਕੋਟਕਪੁਰਾ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ।

ਕਮਿਸ਼ਨ ਨੇ ਸਾਬਕਾ ਪੁਲਿਸ ਮੁਖੀ ਵਲੋਂ ਦਿਤੇ ਹਲਫ਼ੀਆ ਬਿਆਨ ਦੇ ਆਧਾਰ ਉਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਨਾਲ ਤੈਨਾਤ ਕਈ ਆਈ.ਏ.ਐਸ ਅਧਿਕਾਰੀਆਂ ਦੀ ਭੂਮਿਕਾ ਉਤੇ ਵੀ ਸ਼ੱਕ ਜ਼ਾਹਰ ਕੀਤਾ ਸੀ। ਇੱਥੇ ਇਹ ਵੀ ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਮੇਧ ਸਿੰਘ ਸੈਣੀ ਵਲੋਂ ਦਾਇਰ ਇਕ ਪਟੀਸ਼ਨ ਉਤੇ ਪੰਜਾਬ ਪੁਲਿਸ ਨੂੰ ਹਦਾਇਤਾਂ ਦਿਤੀਆਂ ਸਨ ਕਿ ਸਾਬਕਾ ਪੁਲਿਸ ਮੁਖੀ ਨੂੰ ਜੇਕਰ ਗ੍ਰਿਫ਼ਤਾਰ ਕਰਨਾ ਹੈ ਤਾਂ ਇਕ ਹਫ਼ਤੇ ਦਾ ਅਗਾਊਂ ਨੋਟਿਸ ਦਿਤਾ ਜਾਵੇ।

ਇਸ ਪਟੀਸ਼ਨ ਉਤੇ ਸੁਣਵਾਈ 26 ਫਰਵਰੀ ਨੂੰ ਹੋਣੀ ਹੈ ਅਤੇ ਸਿਟ ਵਲੋਂ ਹਾਈਕੋਰਟ ਵਿਚ ਹੋਣ ਵਾਲੀ ਸੁਣਵਾਈ ਤੋਂ ਇਕ ਦਿਨ ਪਹਿਲਾਂ ਸੈਣੀ ਨੂੰ ਤਲਬ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement