ਪਾਕਿਸਤਾਨ ਨੂੰ ਇਤਿਹਾਸਕ ਸਬਕ ਢੁਕਵੇਂ ਸਮੇਂ 'ਤੇ ਸਿਖਾਵਾਂਗੇ : ਸ਼ਾਹ
Published : Feb 25, 2019, 10:03 am IST
Updated : Feb 25, 2019, 10:03 am IST
SHARE ARTICLE
Teach Pakistan a historical lesson at an appropriate time : Amit Shah
Teach Pakistan a historical lesson at an appropriate time : Amit Shah

ਪੁਲਵਾਮਾ ਦੇ ਸ਼ਹੀਦਾਂ ਦਾ ਬਲੀਦਾਨ ਵਿਅਰਥ ਨਹੀਂ ਜਾਵੇਗਾ........

ਅੰਮ੍ਰਿਤਸਰ  : ਪੁਲਵਾਮਾ ਦੇ ਸ਼ਹੀਦਾਂ ਦਾ ਬਲੀਦਾਨ ਵਿਅਰਥ ਨਹੀਂ ਜਾਵੇਗਾ। ਪਾਕਿਸਤਾਨ ਨੂੰ ਇਤਿਹਾਸਕ ਸਬਕ ਢੁਕਵੇਂ ਸਮੇਂ 'ਤੇ ਸਿਖਾਇਆ ਜਾਵੇਗਾ। ਇਹ ਸ਼ਬਦ ਭਾਜਪਾ ਦੇ ਕੌਂਮੀ ਪ੍ਰਧਾਨ ਅਮਿਤ ਸ਼ਾਹ ਨੇ ਰੈਲੀ ਦੌਰਾਨ ਕਹੇ। ਇਸ ਮੌਕੇ ਪੁਲਵਾਮਾਂ ਦੇ ਸ਼ਹੀਦਾਂ ਨੂੰ ਅਕੀਦਤ ਦੇ ਫੁੱਲ ਭੇਟ ਕੀਤੇ ਗਏ। ਅਮਿਤ ਸ਼ਾਹ ਨੇ ਪੰਜਾਬੀਆਂ ਖਾਸ ਕਰਕੇ ਕਿਸਾਨਾਂ ਦੀ ਤਾਰੀਫ਼ ਕੀਤੀ, ਜਿਨ੍ਹਾਂ ਨੇ ਭਾਰਤ ਨੂੰ ਅਨਾਜ 'ਚ ਆਤਮ ਨਿਰਭਰ ਬਣਾਇਆ। ਅੱਜ ਦੀ ਭਾਜਪਾ ਰੈਲੀ ਲੋਕ-ਸਭਾ ਚੋਣਾਂ ਦੇ ਮਦੇਨਜ਼ਰ ਸੀ, ਜਿਥੇ ਜਨਤਾ ਤੇ ਭਾਜਪਾਈਆਂ ਦੀ ਨਬਜ਼ ਟੋਹੀ ਗਈ।

ਅਮਿਤ ਸ਼ਾਹ ਨੇ ਪੰਜਾਬ ਦੀ ਧਰਤੀ ਨੂੰ ਮੁਕੱਦਸ ਕਰਾਰ ਦਿਤਾ। ਉਨ੍ਹਾਂ ਦਿੱਲੀ ਦੇ ਸਿੱਖ ਦੰਗਿਆਂ ਤੇ ਦਰਬਾਰ ਸਾਹਿਬ ਤੇ ਫ਼ੌਜੀ ਹਮਲੇ ਲਈ ਕਾਂਗਰਸ ਵਿਰੁਧ ਨਿਸ਼ਾਨੇ ਸਾਧਦਿਆਂ ਕਿਹਾ ਕਿ ਮੋਦੀ ਹਕੂਮਤ ਨੇ ਪੀੜਤਾਂ ਨੂੰ ਰਾਹਤ ਦੇਣ ਤੋਂ ਇਲਾਵਾ 'ਸਿੱਟ' ਦਾ ਗਠਨ ਕੀਤਾ, ਜਿਸ ਦੇ ਸਿੱਟੇ ਵਜੋਂ ਸੱਜਣ ਕੁਮਾਰ ਜੇਲ੍ਹ ਦੀਆਂ ਸਲਾਖਾਂ ਪਿਛੇ ਗਏ। ਅਮਿਤ ਸ਼ਾਹ ਨੇ ਰਾਹੁਲ ਗਾਂਧੀ ਨੂੰ ਰਾਹੁਲ ਬਾਬਾ ਕਰਾਰ ਦਿੰਦਿਆਂ ਕਿਹਾ ਕਿ ਉਸਦੀ ਅਗਵਾਈ ਹੇਠ ਨਵੇਂ ਬਣ ਰਹੇ ਗਠਜੋੜ ਦੇ ਪ੍ਰਧਾਨ ਦਾ ਪਤਾ ਨਹੀਂ ਲੱਗ ਰਿਹਾ ਕਿ ਕੌਣ ਇਹ ਆਹੁਦਾ ਸੰਭਾਲੇਗਾ ਅਤੇ ਕਿੰਨ੍ਹੇ ਪ੍ਰਧਾਨ ਮੰਤਰੀ ਬਣਨਗੇ।

ਕੈਪਟਨ ਅਮਰਿੰਦਰ ਸਿੰਘ 'ਤੇ ਵੱਖ-ਵੱਖ ਦੋਸ਼ ਲਾਉਂਦਿਆਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਨੇ ਅੰਮ੍ਰਿਤਸਰ ਸਮੇਤ ਪੰਜਾਬ ਦੀ ਨੁਹਾਰ ਬਦਲੀ। ਅਮਿਤ ਸ਼ਾਹ ਨੇ ਲੋਕ ਸਭਾ ਚੋਣਾਂ 'ਚ ਪੰਜਾਬ ਦੀਆਂ 13 ਸੀਟਾਂ ਜਿੱਤਣ ਦਾ ਦਾਅਵਾ ਕੀਤਾ। ਇਸ ਮੌਕੇ ਮਨਜਿੰਦਰ ਸਿੰਘ ਸੇਵਾ ਮੁਕਤ ਲੈਫ਼ਟੀਨੈਂਟ ਜਨਰਲ ਤੇ ਸਾਬਕਾ ਚੇਅਰਮੈਨ ਪੀਪੀਐਸਸੀ ਅਤੇ ਸੇਵਾ ਮੁਕਤ ਏਡੀਜੀਪੀ ਆਰ.ਪੀ ਮਿੱਤਲ ਨੇ ਅਮਿਤ ਸ਼ਾਹ ਦੀ ਹਾਜ਼ਰੀ ਦੌਰਾਨ ਭਾਜਪਾ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement