'ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਅਪੰਗਤਾ ਪਛਾਣ ਕਾਰਡ ਬਣਾਉਣ ਵਿੱਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ'
Published : Feb 25, 2021, 6:07 pm IST
Updated : Feb 25, 2021, 6:07 pm IST
SHARE ARTICLE
ARUNA CHAUDHARY
ARUNA CHAUDHARY

ਕਿਹਾ, ਦਿਵਿਆਂਗ ਵਿਅਕਤੀਆਂ ਨੂੰ ਪਛਾਣ ਲਈ ਕਈ ਦਸਤਾਵੇਜ਼ ਰੱਖਣ ਦੀ ਲੋੜ ਨਹੀਂ ਕਿਉਂਕਿ ਵਿਲੱਖਣ ਅਪੰਗਤਾ ਪਛਾਣ ਕਾਰਡਾਂ ਵਿੱਚ ਸਾਰੀ ਜ਼ਰੂਰੀ ਜਾਣਕਾਰੀ

ਚੰਡੀਗੜ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਨੇ ਯੂ.ਡੀ.ਆਈ.ਡੀ. ਕਾਰਡਾਂ ਦੀ ਸਟੇਟਸ ਰਿਪੋਰਟ ਦੇ ਅਨੁਸਾਰ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀਜ਼) ਲਈ ਆਨਲਾਈਨ ਵਿਲੱਖਣ ਅਪੰਗਤਾ ਪਛਾਣ (ਯੂਡੀਆਈਡੀ) ਕਾਰਡ ਬਣਾਉਣ ਵਿੱਚ ਦੇਸ਼ ਭਰ ਵਿੱਚੋਂ 7ਵਾਂ ਸਥਾਨ ਹਾਸਲ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦਿੱਤੇ ਗਏ 3,58,206 ਦੇ ਟੀਚੇ ਦੇ ਮੁਕਾਬਲੇ ਹੁਣ ਤੱਕ ਦਿਵਿਆਂਗ ਵਿਅਕਤੀਆਂ ਨੂੰ ਕੁੱਲ 1,89,323 ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਗਏ ਹਨ।ਉਨਾਂ ਦੱਸਿਆ ਕਿ ਵਿਭਾਗ ਨੂੰ ਯੂ.ਡੀ.ਆਈ.ਡੀ. ਪੋਰਟਲ ’ਤੇ 3,27,127 ਅਰਜ਼ੀਆਂ ਪ੍ਰਾਪਤ ਹੋਈਆਂ ਹਨ

Aruna ChaudharyAruna Chaudhary

ਜਿਨਾਂ ਵਿੱਚੋਂ ਦਿਵਿਆਂਗ ਵਿਅਕਤੀਆਂ ਨੂੰ ਦਸਤਾਵੇਜ਼ਾਂ ਦੀ ਪੜਤਾਲ ਅਤੇ ਤਸਦੀਕ ਤੋਂ ਬਾਅਦ 52.85 ਫੀਸਦੀ (1,89,323) ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਗਏ ਹਨ, ਜਿਸ ਨਾਲ ਸੂਬੇ ਨੂੰ ਇਸ ਪ੍ਰਾਜੈਕਟ ਦੀ ਕਾਰਗੁਜ਼ਾਰੀ ਪੱਧਰ ਸੂਚੀ ਵਿੱਚ ‘ਅਗਾਂਹ ਵਧ ਰਹੇ ਸੂਬੇ ਦੀ ਸ਼੍ਰੇਣੀ’ ਵਿੱਚ ਸ਼ਾਮਲ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ 1,48,277 ਯੂ.ਡੀ.ਆਈ.ਡੀ. ਕਾਰਡ ਭੇਜੇ ਜਾ ਚੁੱਕੇ ਹਨ, ਜੋ ਭੇਜੇ ਗਏ ਕੁੱਲ ਕਾਰਡਾਂ ਦਾ 84.27 ਫੀਸਦੀ ਬਣਦਾ ਹੈ। ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਜ਼ਿੰਮੇਵਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪਿੱਠ ਥਾਪੜਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਵਿਭਾਗ ਨੂੰ ਸਾਲ 2019 ਵਿੱਚ ਆਨਲਾਈਨ ਕਾਰਡ ਬਣਾਉਣ ਦੇ ਕੰਮ ਵਿੱਚ ਲਾਇਆ ਗਿਆ ਸੀ ਅਤੇ ਉਸ ਸਮੇਂ ਤੋਂ ਕਰਮਚਾਰੀਆਂ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ। ਉਨਾਂ ਕਿਹਾ, “ਕੋਵਿਡ-19 ਲਾਕਡਾਊਨ/ਕਰਫਿਊ ਦੇ ਬਾਵਜੂਦ ਲਾਕਡਾਊਨ ਸਮੇਂ ਦੌਰਾਨ ਸੂਬੇ ਵੱਲੋਂ ਅਪੰਗ ਵਿਅਕਤੀਆਂ ਨੂੰ 42,699 ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਗਏ ਹਨ।”

Aruna Chaudhary Punjab Captain Amarinder Singh  Aruna Chaudhary 

ਕੈਬਨਿਟ ਮੰਤਰੀ ਨੇ ਕਿਹਾ ਕਿ ਸਮਰਪਿਤ ਸਟਾਫ਼ ਦੇ ਠੋਸ ਯਤਨਾਂ ਸਦਕਾ ਅਸੀਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਭਾਰਤ ’ਚੋਂ 7ਵਾਂ ਸਥਾਨ ਹਾਸਲ ਕਰ ਸਕੇ ਹਾਂ। ਉਨਾਂ ਅੱਗੇ ਕਿਹਾ ਕਿ ਵਿਭਾਗ ਨੇ ਬਾਕੀ ਰਹਿੰਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਹੈ ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਵੱਖ ਵੱਖ ਸਰਕਾਰੀ ਸਕੀਮਾਂ ਤਹਿਤ ਸੁਖਾਲੇ ਅਤੇ ਪਾਰਦਰਸ਼ੀ ਢੰਗ ਨਾਲ ਲਾਭ ਪ੍ਰਾਪਤ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਬਾਕੀ ਰਹਿੰਦੇ ਦਿਵਿਆਂਗ ਵਿਅਕਤੀਆਂ ਨੂੰ  ਯੂ.ਡੀ.ਆਈ.ਡੀ. ਕਾਰਡ ਮੁਹੱਈਆ ਕਰਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮਹੀਨਾਵਾਰ ਮੀਟਿੰਗਾਂ ਵਿੱਚ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੇਂ-ਸਮੇਂ ’ਤੇ ਨਜ਼ਰਸਾਨੀ ਕਰਨ ਲਈ ਕਿਹਾ ਗਿਆ ਹੈ। ਸਿਵਲ ਸਰਜਨਾਂ ਨੂੰ ਤਰਜੀਹੀ ਆਧਾਰ ’ਤੇ ਆਫਲਾਈਨ ਜਾਰੀ ਕੀਤੇ ਜਾਂਦੇ ਸਰਟੀਫਿਕੇਟਾਂ ਨੂੰ ਡਿਜ਼ੀਟਲ ਰੂਪ ਵਿੱਚ ਜਾਰੀ ਕਰਨ ਦੀ ਹਦਾਇਤ ਕੀਤੀ ਗਈ ਹੈ।

ਇਸ ਦੇ ਨਾਲ ਹੀ ਉਨਾਂ ਨੂੰ ਅਰਜ਼ੀਆਂ ਰੱਦ ਕਰਨ ਦੀ ਦਰ ਵਿੱਚ ਵਿੱਚ ਕਮੀ ਲਿਆਉਣ ਲਈ ਕਿਹਾ ਗਿਆ ਹੈ, ਖ਼ਾਸ ਕਰ ਜਿੱਥੇ ਬਿਨੈਕਾਰ ਦੁਆਰਾ ਅਪਲੋਡ ਕੀਤੇ ਗਏ ਦਸਤਾਵੇਜ਼ਾਂ ਵਿੱਚ ਸਿਰਫ਼ ਮਾਮੂਲੀ ਗਲਤੀਆਂ ਹੋਣ। ਇਸ ਤੋਂ ਇਲਾਵਾ ਸਾਰੇ ਜ਼ਿਲਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਨੂੰ ਦਿਵਿਆਂਗ ਵਿਕਅਤੀਆਂ ਲਈ ਵਿੱਤੀ ਸਹਾਇਤਾ ਯੋਜਨਾ ਲਾਭਪਾਤਰੀਆਂ ਨੂੰ ਯੂ.ਡੀ.ਆਈ.ਡੀ. ਪੋਰਟਲ ’ਤੇ ਰਜਿਸਟਰ ਕਰਨ ਲਈ ਪ੍ਰੇਰਿਤ ਕਰਨ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸ ਦੇ ਨਾਲ ਹੀ ਡੀ.ਈ.ਓਜ਼ (ਐਲੀਮੈਂਟਰੀ ਅਤੇ ਸੈਕੰਡਰੀ) ਵੱਲੋਂ ਸਰਕਾਰੀ ਸਕੂਲਾਂ ਜ਼ਰੀਏ ਅਪਾਹਜ ਵਿਦਿਆਰਥੀਆਂ ਨੂੰ ਯੂ.ਡੀ.ਆਈ.ਡੀ. ਪੋਰਟਲ ’ਤੇ ਰਜਿਸਟਰ ਕਰਵਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਰਾਜ ਦੀਆਂ ਵੱਖ ਵੱਖ ਥਾਵਾਂ ’ਤੇ ਵਿਸ਼ੇਸ਼ ਫੈਸਿਲੀਟੇਸ਼ਨ ਕੈਂਪਾਂ ਦਾ ਸ਼ਡਿਊਲ ਤਿਆਰ ਕੀਤਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਅਤੇ ਉਨਾਂ ਲਈ ਸਾਰਥਕ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਪੰਜਾਬ ਦਿਵਿਆਂਗਜਨ ਸ਼ਕਤੀਕਰਨ ਯੋਜਨਾ (ਪੀ.ਡੀ.ਐਸ.ਵਾਈ.) ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਪਛਾਣ ਲਈ ਕਈ ਦਸਤਾਵੇਜ਼ ਰੱਖਣ ਦੀ ਲੋੜ ਨਹੀਂ ਹੈ, ਕਿਉਂਕਿ ਯੂ.ਡੀ.ਆਈ.ਡੀ. ਕਾਰਡ ਵਿੱਚ ਸਾਰੀ ਲੋੜੀਂਦੀ ਜਾਣਕਾਰੀ ਹੈ ਜਿਸ ਨੂੰ ਰੀਡਰ ਦੀ ਸਹਾਇਤਾ ਨਾਲ ਪੜਿਆ ਜਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement