
ਜੱਦੀ ਪਿੰਡ ਖੇੜੀ ਨੌਧ ਸਿੰਘ ਵਿਖੇ ਹੋਵੇਗਾ ਸਸਕਾਰ
ਚੰਡੀਗੜ੍ਹ: ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਬੀਤੇ ਦਿਨ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਸਰਦੂਲ ਸਿਕੰਦਰ ਦਾ ਸਸਕਾਰ ਅੱਜ ਦੁਪਹਿਰ 2 ਵਜੇ ਉਹਨਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕੀਤਾ ਜਾਵੇਗਾ।
Sardool Sikander
ਸਰਦੂਲ ਸਿਕੰਦਰ ਨੇ 60 ਸਾਲ ਦੀ ਉਮਰ 'ਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖ਼ਰੀ ਸਾਹ ਲਏ। ਸਰਦੂਲ ਸਿਕੰਦਰ ਕੋਰੋਨਾ ਕਾਰਨ ਕਰੀਬ ਡੇਢ ਮਹੀਨੇ ਤੋਂ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿਚ ਇਲਾਜ ਅਧੀਨ ਸਨ, ਜਿਥੇ ਉਹਨਾਂ ਦੀ ਹਾਲਤ ਬੇਹੱਦ ਨਾਜ਼ੁਕ ਸੀ।
Sardool Sikander
ਫ਼ੋਰਟਿਸ ਹਸਪਤਾਲ, ਮੋਹਾਲੀ ਨੇ ਵੀ ਸਰਦੂਲ ਸਿਕੰਦਰ ਦੀ ਦੁਖਦ ਅਤੇ ਬੇਵਕਤੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਦੀ ਬੇਵਕਤੀ ਮੌਤ ਨਾਲ ਜਿਥੇ ਸਾਰਾ ਸੰਗੀਤ ਜਗਤ ਸਦਮੇ ਵਿਚ ਹੈ ਉਥੇ ਹੀ ਉਹਨਾਂ ਨੂੰ ਚਾਹੁਣ ਵਾਲੇ ਅਤੇ ਸਿਨੇਮਾ ਜਗਤ ਵੀ ਗਮਗੀਨ ਹੈ।
Sardool Sikander
ਸਰਦੂਲ ਸਿੰਕਦਰ ਦਾ ਜਨਮ 25 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਹੋਇਆ ਸੀ। ਸਰਦੂਲ ਸਿਕੰਦਰ ਨੂੰ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵਜੋਂ ਜਾਣਿਆ ਜਾਂਦਾ ਹੈ। ਉਹਨਾਂ ਨੇ ਅਪਣੀ ਗਾਇਕੀ ਦੇ ਸਫਰ ਦੀ ਸ਼ੁਰੂਆਤ ਗੀਤ ‘ਰੋਡਵੇਜ਼ ਦੀ ਲਾਰੀ’ ਨਾਲ ਕੀਤੀ ਸੀ। ਉਹਨਾਂ ਦਾ ਵਿਆਹ ਪੰਜਾਬੀ ਗਾਇਕਾ ਅਮਰ ਨੂਰੀ ਨਾਲ ਹੋਇਆ ਤੇ ਦੋਵਾਂ ਦੀ ਜੋੜੀ ਨੇ ਸੰਗੀਤ ਦੇ ਖੇਤਰ ਵਿਚ ਖ਼ੂਬ ਵਾਹ-ਵਾਹ ਖੱਟੀ।