
ਗੁਪਤ ਸੂਚਨਾ ਦੇ ਅਧਾਰ ’ਤੇ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਅੰਮ੍ਰਿਤਸਰ ਵਿਚ ਐਸਟੀਐਫ ਦੀ ਟੀਮ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਤਿੰਨ ਅੰਤਰਰਾਸ਼ਟਰੀ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਕੋਲੋਂ 320 ਗ੍ਰਾਮ ਹੈਰੋਇਨ ਅਤੇ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਐਸਟੀਐਫ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
STF nabs three international smugglers
ਅੰਮ੍ਰਿਤਸਰ ਐਸਟੀਐਫ ਆਈਜੀ ਨਿਰਮਲ ਜੀਤ ਸਿੰਘ ਸਹੋਤਾ ਅਨੁਸਾਰ ਬੀਤੇ ਦਿਨ ਗੁਪਤ ਸੂਚਨਾ ਦੇ ਅਧਾਰ 'ਤੇ ਮਜੀਠਾ ਰੋਡ 'ਤੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ 320 ਗ੍ਰਾਮ ਹੈਰੋਇਨ ਅਤੇ 2 ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਗਿਆ।
IG Nirmaljit Singh Sahota
ਇਹਨਾਂ ਦੀ ਪਛਾਣ ਸ਼ਮਸ਼ੇਰ ਸਿੰਘ (ਗੁਰਦਾਸਪੁਰ) ਅਤੇ ਨੀਰਜ ਕੁਮਾਰ (ਅੰਮ੍ਰਿਤਸਰ) ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਇਹਨਾਂ ਨੌਜਵਾਨਾਂ ਖਿਲਾਫ਼ ਪਹਿਲਾਂ ਵੀ ਪੰਜਾਬ ਪੁਲਿਸ ਦੇ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਹਨ। ਸ਼ਮਸ਼ੇਰ ਸਿੰਘ ਖਿਲਾਫ਼ ਕਰੀਬ 9 ਜਦਕਿ ਨੀਰਜ ਕੁਮਾਰ ਖਿਲਾਫ਼ 3 ਮਾਮਲੇ ਦਰਜ ਹਨ।
STF nabs three international smugglers
ਉਹਨਾਂ ਦੱਸਿਆ ਕਿ ਐਸਟੀਐਫ ਨੇ ਜਨਵਰੀ ਤੋਂ ਲੈ ਕੇ ਹੁਣ ਤੱਕ ਕਰੀਬ 8 ਕਿੱਲੋ 245 ਗ੍ਰਾਮ ਹੈਰੋਇਨ ਅਤੇ 6 ਪਿਸਤੌਲ ਬਰਾਮਦ ਕੀਤੇ ਹਨ। ਇਸ ਦੌਰਾਨ 25 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕੁੱਲ 9 ਮਾਮਲੇ ਦਰਜ ਕੀਤੇ ਗਏ ਹਨ। ਆਈਜੀ ਨਿਰਮਲ ਜੀਤ ਸਿੰਘ ਸਹੋਤਾ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਲੋਕਾਂ ਦੇ ਫੜੇ ਜਾਣ ਦੀ ਸੰਭਾਵਨਾ ਹੈ।