ਸਾਕਾ ਨਨਕਾਣਾ ਸਾਹਿਬ ਦੇ 101ਵੇਂ ਵਰ੍ਹੇ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ
Published : Feb 25, 2022, 11:51 pm IST
Updated : Feb 25, 2022, 11:51 pm IST
SHARE ARTICLE
image
image

ਸਾਕਾ ਨਨਕਾਣਾ ਸਾਹਿਬ ਦੇ 101ਵੇਂ ਵਰ੍ਹੇ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਪੰਥ ਵਿਰੋਧੀਆਂ ਸ਼ਕਤੀਆਂ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਤੇ ਤੁਲੀਆਂ: ਐਡਵੋਕੇਟ ਧਾਮੀ

ਅੰਮ੍ਰਿਤਸਰ, 25 ਫ਼ਰਵਰੀ (ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਫ਼ਰਵਰੀ 1921 ਵਿਚ ਵਾਪਰੇ ਖ਼ੂਨੀ ਸਾਕੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵਲੋਂ ਗੁਰਦਾਸਪੁਰ ਦੇ ਨਗਰ ਗੋਧਰਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਨਗਰ ਗੋਧਰਪੁਰ ਵਿਖੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦਾ ਪ੍ਰਵਾਰ ਆ ਕੇ ਵੱਸਿਆ ਸੀ। 
101ਵੇਂ ਵਰ੍ਹੇ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਇਸ ਨਗਰ ਵਿਚ ਹਰ ਸਾਲ ਸ਼ਹੀਦੀ ਸਾਕੇ ਦੀ ਯਾਦ ਮਨਾਈ ਜਾਵੇਗੀ ਅਤੇ ਸਾਕੇ ਦੇ ਹੋਰਨਾਂ ਸ਼ਹੀਦਾਂ ਦੇ ਨਗਰਾਂ ਵਿਚ ਵੀ ਸਮਾਗਮ ਕਰਵਾਏ ਜਾਣਗੇ। ਸ੍ਰੀ ਨਨਕਾਣਾ ਸਾਹਿਬ ਸਿੱਖ ਕੌਮ ਦਾ ਜਨਮ ਅਸਥਾਨ ਹੈ ਅਤੇ ਇਸ ਨੂੰ 100 ਸਾਲਾ ਪਹਿਲਾਂ ਅਯਾਸ਼ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਲਈ ਖ਼ਾਲਸਾ ਪੰਥ ਨੇ ਵੱਡੀਆਂ ਕੁਰਬਾਨੀਆਂ ਦਿਤੀਆਂ ਸਨ। ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਸਾਡੇ ਮਾਰਗ ਦਰਸ਼ਕ ਹਨ ਅਤੇ ਉਨ੍ਹਾਂ ਨੇ ਜਿਸ ਦਿ੍ਰੜ੍ਹਤਾ ਨਾਲ ਗੁਰਧਾਮ ਨੂੰ ਆਜ਼ਾਦ ਕਰਵਾਇਆ, ਉਹ ਸਿੱਖੀ ਜਜ਼ਬੇ ਨੂੰ ਪ੍ਰਚੰਡ ਰੱਖਣ ਦੀ ਵਿਥਿਆ ਹੋ ਨਿਬੜੀ। ਅੱਜ ਵੀ ਬਹੁਤ ਸਾਰੀਆਂ ਪੰਥ ਵਿਰੋਧੀਆਂ ਸ਼ਕਤੀਆਂ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਤੇ ਤੁਲੀਆਂ ਹੋਈਆਂ ਹਨ, ਜਿਨ੍ਹਾਂ ਦਾ ਇਕਜੁਟਤਾ ਨਾਲ ਮੁਕਾਬਲਾ ਕਰਨਾ ਸਮੇਂ ਦੀ ਲੋੜ ਹੈ। 
ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਸਮੁੱਚੀ ਸਿੱਖ ਕੌਮ ਇਕੱਠੀ ਹੋ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਯਤਨ ਕਰੇ ਅਤੇ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਅੱਗੇ ਆਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿ. ਜਗਤਾਰ ਸਿੰਘ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਗੁਰਮਤਿ ਵਿਚਾਰਾਂ ਕੀਤੀਆਂ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement