ਗੈਰ-ਕਾਨੂੰਨੀ ਮਾਈਨਿੰਗ ਮਾਮਲਾ, 14 ਦਿਨਾਂ ਦੀ ਨਿਆਇਕ ਹਿਰਾਸਤ 'ਤੇ ਭੇਜਿਆ ਭੁਪਿੰਦਰ ਹਨੀ
Published : Feb 25, 2022, 2:37 pm IST
Updated : Feb 25, 2022, 2:37 pm IST
SHARE ARTICLE
Bhupinder Honey
Bhupinder Honey

ਇਸ ਤੋਂ ਪਹਿਲਾਂ 4 ਫਰਵਰੀ ਨੂੰ ਈਡੀ ਨੇ ਹਨੀ ਨੂੰ ਚਾਰ ਦਿਨ ਦੇ ਰਿਮਾਂਡ 'ਤੇ ਲਿਆ ਸੀ

ਚੰਡੀਗੜ੍ਹ - ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ 10 ਮਾਰਚ ਤੱਕ ਵਧਾ ਦਿੱਤੀ ਗਈ ਹੈ। ਅਦਾਲਤ ਨੇ ਹਨੀ ਨੂੰ 11 ਫਰਵਰੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ ਸੀ। ਹਨੀ ਨੂੰ ਰੇਤ ਦੀ ਖੁਦਾਈ ਅਤੇ ਤਬਾਦਲੇ ਦੀ ਖੇਡ ਵਿਚ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ।

ਇਸ ਤੋਂ ਪਹਿਲਾਂ 4 ਫਰਵਰੀ ਨੂੰ ਈਡੀ ਨੇ ਹਨੀ ਨੂੰ ਚਾਰ ਦਿਨ ਦੇ ਰਿਮਾਂਡ 'ਤੇ ਲਿਆ ਸੀ। ਇਸ ਤੋਂ ਬਾਅਦ 8 ਫਰਵਰੀ ਨੂੰ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਗਈ। ਅਦਾਲਤ ਨੇ ਹਨੀ ਨੂੰ 11 ਫਰਵਰੀ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਸੀ। 8 ਫਰਵਰੀ ਨੂੰ ਈਡੀ ਨੇ ਅਦਾਲਤ 'ਚ ਦਾਅਵਾ ਕੀਤਾ ਸੀ ਕਿ ਭੁਪਿੰਦਰ ਸਿੰਘ ਹਨੀ ਨੇ ਪੁੱਛਗਿੱਛ ਦੌਰਾਨ ਮੰਨਿਆ ਸੀ ਕਿ ਉਸ ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਅਧਿਕਾਰੀਆਂ ਦੇ ਤਬਾਦਲੇ ਕਰਕੇ ਕਰੋੜਾਂ ਰੁਪਏ ਦੀ ਵਸੂਲੀ ਕੀਤੀ ਸੀ।  

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement