ਦਿੱਲੀ ’ਚ ਹਟੇਗਾ ਰਾਤ ਦਾ ਕਰਫ਼ਿਊ, ਇਕ ਅਪ੍ਰੈਲ ਤੋਂ ਪੂਰੀ ਤਰ੍ਹਾਂ ਖੁਲ੍ਹਣਗੇ ਸਕੂਲ
Published : Feb 25, 2022, 11:57 pm IST
Updated : Feb 25, 2022, 11:57 pm IST
SHARE ARTICLE
image
image

ਦਿੱਲੀ ’ਚ ਹਟੇਗਾ ਰਾਤ ਦਾ ਕਰਫ਼ਿਊ, ਇਕ ਅਪ੍ਰੈਲ ਤੋਂ ਪੂਰੀ ਤਰ੍ਹਾਂ ਖੁਲ੍ਹਣਗੇ ਸਕੂਲ

ਨਵੀਂ ਦਿੱਲੀ, 25 ਫ਼ਰਵਰੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁਕਰਵਾਰ ਨੂੰ ਕਿਹਾ ਕਿ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐਮ.ਏ.) ਨੇ ਰਾਸ਼ਟਰੀ ਰਾਜਧਾਨੀ ’ਚ ਰਾਤ ਦੇ ਕਰਫ਼ਿਊ ਸਮੇਤ ਸਾਰੀਆਂ ਕੋਰੋਨਾ ਪਾਬੰਦੀਆਂ ਹਟਾਉਣ ਦਾ ਫ਼ੈਸਲਾ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਸਕੂਲਾਂ ’ਚ ਹੁਣ ‘ਹਾਈਬਿ੍ਰਡ’ ਮਾਧਿਅਮ (ਆਨਲਾਈਨ ਅਤੇ ਆਫਲਾਈਨ) ਪੜ੍ਹਾਈ ਨਹੀਂ ਹੋਵੇਗੀ ਅਤੇ ਸਾਰੇ ਸਕੂਲ ਇਕ ਅਪ੍ਰੈਲ ਤੋਂ ਪੂਰੀ ਤਰ੍ਹਾਂ ਖੁਲ੍ਹਣਗੇ। ਉੱਥੇ ਹੀ ਮਾਸਕ ਨਹੀਂ ਪਹਿਨਣ ’ਤੇ ਲੱਗਣ ਵਾਲਾ ਜੁਰਮਾਨਾ 2 ਹਜ਼ਾਰ ਰੁਪਏ ਤੋਂ ਘਟਾ ਕੇ 500 ਰੁਪਏ ਕਰ ਦਿਤਾ ਹੈ। ਡੀ.ਡੀ.ਐਮ.ਏ. ਦੀ ਸ਼ੁਕਰਵਾਰ ਨੂੰ ਹੋਈ ਬੈਠਕ ’ਚ ਇਹ ਫ਼ੈਸਲੇ ਕੀਤੇ ਗਏ। ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਦੇ ਮਾਮਲੇ ਘੱਟ ਹੋਣ ਅਤੇ ਪਾਬੰਦੀਆਂ ਕਾਰਨ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਦੇ ਮੱਦੇਨਜ਼ਰ ਇਹ ਫ਼ੈਸਲੇ ਕੀਤੇ ਗਏ ਹਨ। ਕੇਜਰੀਵਾਲ ਨੇ ਟਵੀਟ ਕੀਤਾ,‘‘ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਸਾਰੀਆਂ ਪਾਬੰਦੀਆਂ ਹਟਾ ਲਈਆਂ ਹਨ, ਕਿਉਂਕਿ ਸਥਿਤੀ ’ਚ ਸੁਧਾਰ ਹੋਇਆ ਹੈ ਅਤੇ ਲੋਕਾਂ ਨੂੰ ਨੌਕਰੀਆਂ ਜਾਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।’’ ਉਨ੍ਹਾਂ ਕਿਹਾ,‘‘ਸਕੂਲ ਇਕ ਅਪ੍ਰੈਲ ਤੋਂ ਪੂਰੀ ਤਰ੍ਹਾਂ ਨਾਲ ਖੁਲ੍ਹ ਜਾਣਗੇ। ਮਾਸਕ ਨਾ ਪਹਿਨਣ ’ਤੇ ਹੁਣ 500 ਰੁਪਏ ਦਾ ਜੁਰਮਾਨਾ ਹੋਵੇਗਾ। ਸਾਰੇ ਲੋਕ ਹਾਲੇ ਵੀ ਲਾਗ ਨੂੰ ਲੈ ਕੇ ਚੌਕਸ ਰਹਿਣ। ਸਰਕਾਰ ਸਖ਼ਤ ਨਜ਼ਰ ਰੱਖੇਗੀ।’’ ਉੱਪ ਰਾਜਪਾਲ ਅਨਿਲ ਬੈਜਲ ਦੀ ਪ੍ਰਧਾਨਗੀ ’ਚ ਹੋਈ ਬੈਠਕ ’ਚ ਸਾਵਧਾਨੀਆਂ ਵਰਤਣ ਦੇ ਨਾਲ ਹੀ ਟੀਕਾਕਰਨ ’ਤੇ ਵੀ ਚਰਚਾ ਹੋਈ।
    (ਏਜੰਸੀ)

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement