
ਇਕ ਹੋਰ ਟਵੀਟ ਵਿਚ ਉਹਨਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿਚ ਪਹਿਲੀ ਵਾਰ ਪੀਸੀਐਸ/ਐਚਸੀਐਸ ਦੀ ਥਾਂ 3 ਡੈਨਿਕ ਅਧਿਕਾਰੀ ਤਾਇਨਾਤ ਕੀਤੇ ਗਏ ਹਨ।
ਚੰਡੀਗੜ੍ਹ: ਕਾਂਗਰਸ ਆਗੂ ਸੁਨੀਲ ਜਾਖੜ ਨੇ ਪੰਜਾਬ ਵਿਚ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣਾਂ ਤੋਂ ਬਾਅਦ ਸਿਆਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਹੰਕਾਰੀ ਤੇ ਸੱਤਾਧਾਰੀ ਕੇਂਦਰ ਸਰਕਾਰ ਵਿਰੁੱਧ ਡਟਣ ਤਾਂ ਜੋ ਪੰਜਾਬ ਦੇ ਹੱਕਾਂ ਨੂੰ ਕੁਚਲਣ ਤੋਂ ਬਚਾਇਆ ਜਾ ਸਕੇ।
ਇਸ ਟਵੀਟ 'ਚ ਉਹਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, 'ਆਪ' ਸੰਸਦ ਮੈਂਬਰ ਭਗਵੰਤ ਮਾਨ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੇ ਕੈਪਟਨ ਅਮਰਿੰਦਰ ਸਿੰਘ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਟੈਗ ਕੀਤਾ ਹੈ।
ਇਕ ਹੋਰ ਟਵੀਟ ਵਿਚ ਉਹਨਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿਚ ਪਹਿਲੀ ਵਾਰ ਪੀਸੀਐਸ/ਐਚਸੀਐਸ ਦੀ ਥਾਂ 3 ਡੈਨਿਕ (ਦਿੱਲੀ, ਅੰਡੇਮਾਨ ਅਤੇ ਨਿਕੋਬਾਰ ਸਿਵਲ ਸਰਵਿਸ) ਕਾਡਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਪੰਜਾਬ ਦੇ ਨੁਕਸਾਨ ਲਈ ਬੀਬੀਐਮਬੀ ਦੇ ਨਿਯਮਾਂ ਨੂੰ ਬਦਲਿਆ ਗਿਆ ਹੈ। ਪਿਛਲੇ ਕੁਝ ਦਿਨਾਂ ਵਿਚ ਚਿੰਤਾਜਨਕ ਘਟਨਾਕ੍ਰਮ ਹੋਏ ਹਨ। ਅਜਿਹੀਆਂ ਕਾਰਵਾਈਆਂ ਕਰਕੇ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਕਮਜ਼ੋਰ ਕੀਤਾ ਜਾ ਰਿਹਾ ਹੈ।