
ਇਸ ਕਦਮ ਦਾ ਉਦੇਸ਼ ਸੰਕਟ ਵਿੱਚ ਘਿਰੇ ਪਰਿਵਾਰਾਂ ਦੀ ਸਹਾਇਤਾ ਕਰਨਾ
ਚੰਡੀਗੜ੍ਹ: ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24x7 ਕੰਟਰੋਲ ਰੂਮ ਸਥਾਪਤ ਕੀਤਾ ਹੈ।
CM Charanjit singh channi
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੂਕਰੇਨ ਵਿੱਖ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ `ਚ ਰਹਿੰਦੇ ਰਿਸ਼ਤੇਦਾਰ ਹੈਲਪਲਾਈਨ ਨੰਬਰ 1100 `ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ +91-172-4111905 `ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
CM Charanjit Singh Channi
ਬੁਲਾਰੇ ਨੇ ਅੱਗੇ ਕਿਹਾ ਕਿ ਯੂਕਰੇਨ ਵਿੱਚ ਫਸੇ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਲਈ ਇਹਨਾਂ ਹੈਲਪਲਾਈਨ ਨੰਬਰਾਂ `ਤੇ ਪੁੱਛੇ ਜਾਂਦੇ ਸਵਾਲਾਂ ਨੂੰ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜਿਆ ਜਾਵੇਗਾ।