ਸੁਨਹਿਰੀ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : Feb 25, 2023, 2:08 pm IST
Updated : Feb 25, 2023, 2:11 pm IST
SHARE ARTICLE
 photo
photo

ਪਿਤਾ ਨੇ 3 ਸਾਲ ਪਹਿਲਾ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ

 

ਕਪੂਰਥਲਾ : ਆਪਣੇ ਸੁਨਿਹਰੀ ਭਵਿੱਖ ਦੀ ਤਲਾਸ਼ ਵਿੱਚ ਅਮਰੀਕਾ ਗਏ ਬਲਾਕ ਨਡਾਲਾ ਦੇ ਪਿੰਡ ਤਲਵਾੜਾ(ਕਪੂਰਥਲਾ) ਦੇ ਨੋਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਖਬਰ ਹੈ ।

ਇਸ ਸਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆ ਮ੍ਰਿਤਕ ਨੋਜਵਾਨ ਦੇ ਪਿਤਾ ਤਰਲੋਚਨ ਸਿੰਘ ਰੰਧਾਵਾ ਵਾਸੀ ਤਲਵਾੜਾ ਨੇ ਦੱਸਿਆ ਕਿ ਉਹਨਾਂ 3 ਸਾਲ ਪਹਿਲਾ ਆਪਣੇ ਪੁੱਤਰ ਤਲਵਿੰਦਰ ਸਿੰਘ ਉਰਫ ਤਿੰਦੀ (23) ਨੂੰ ਕਰਜ਼ਾ ਚੁੱਕ ਕੇ ਵਿਦੇਸ਼ ਅਮਰੀਕਾ ਭੇਜਿਆ ਸੀ ਤੇ ਇਸ ਸਮੇਂ ਮੈਡੀਲੈਂਡ ਸੂਬੇ ਵਿਚ ਰਹਿੰਦਾ ਸੀ ਤੇ ਇੱਕ ਸਟੋਰ ਵਿੱਚ ਕੰਮ ਕਰਦਾ ਸੀ। ਬੀਤੀ ਰਾਤ ਜਦ ਸਟੋਰ ਤੋ ਕੰਮ ਕਰਕੇ ਵਾਪਸ ਕਮਰੇ ਵਿੱਚ ਸੁੱਤਾ ਤਾਂ ,ਅਚਾਨਕ ਸੁੱਤੇ ਪਏ ਨੂੰ ਦਿਲ ਦਾ ਦੋਰਾ ਪੈਣ ਨਾਲ ਉਸਦੀ ਮੌਤ ਹੋ ਗਈ। ਇਹ ਖਬਰ ਅਮਰੀਕਾ ਰਹਿੰਦੇ ਉਹਨਾ ਦੇ ਰਿਸ਼ਤੇਦਾਰਾ ਨੇ ਫੋਨ ਜ਼ਰੀਏ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਕਾਰ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, 2 ਦੀ ਮੌਤ, 1 ਗੰਭੀਰ ਜ਼ਖਮੀ  

ਉਹਨਾ ਦੱਸਿਆ ਕਿ ਬੇਟੇ ਤਲਵਿੰਦਰ ਨੂੰ ਲੱਖਾਂ ਰੁਪਏ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ ਤੇ ਅਜੇ ਤੱਕ ਚੁੱਕਿਆ ਹੋਇਆ ਕਰਜ਼ਾ ਨਹੀ ਉਤਰ ਸਕਿਆ ।ਉਹਨਾ ਪੰਜਾਬ ਤੇ ਭਾਰਤ ਸਰਕਾਰ ਕੋਲੋ ਬੇਟੇ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਦੀ ਗੁਹਾਰ ਲਾਈ ਹੈ
 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement