
ਬੈਰਕ 'ਚ ਬੈਠੇ ਸਾਥੀ ਕੈਦੀਆਂ ਨੇ ਹੀ ਕੀਤਾ ਹਮਲਾ
ਬਠਿੰਡਾ: ਬਠਿੰਡਾ ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ਵਿਚ ਹੈ। ਇਥੇ ਕੇਂਦਰੀ ਜੇਲ੍ਹ ’ਚ ਬੰਦ ਗੁਰਦਾਸਪੁਰ ਨਿਵਾਸੀ ਗੈਂਗਸਟਰ ਰਾਜਵੀਰ ਸਿੰਘ ’ਤੇ ਸ਼ੁੱਕਰਵਾਰ ਨੂੰ ਉਸ ਦੇ ਸਾਥੀਆਂ ਨੇ ਬੈਰਕ ’ਚ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਰਾਜਵੀਰ ਦੇ ਸਿਰ ’ਤੇ ਸੱਟਾਂ ਲੱਗਣ ਕਾਰਨ ਇਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਅਜਨਾਲਾ ਘਟਨਾ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ
ਜ਼ਖ਼ਮੀ ਗੈਂਗਸਟਰ ਵਿਦੇਸ਼ ਬੈਠੇ ਗੈਂਗਸਟਰ ਰਿੰਦਾ ਦਾ ਚਚੇਰਾ ਭਰਾ ਦੱਸਿਆ ਜਾਂਦਾ ਹੈ। ਸਿਵਲ ਹਸਪਤਾਲ ’ਚ ਇਲਾਜ ਲਈ ਲਿਆਂਦੇ ਗਏ ਗੈਂਗਸਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਉਹ ਆਪਣੇ ਸਾਥੀਆਂ ਸ਼ੁਭਮ, ਗੁਰਮਖ ਸਿੰਘ ਅਤੇ ਜਗਰੌਸ਼ਨ ਸਿੰਘ ਨਾਲ ਆਪਣੀ ਬੈਰਕ ’ਚ ਬੈਠਾ ਸੀ ਤਾਂ ਇਨ੍ਹਾਂ ਚਾਰਾਂ ’ਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ।
ਇਹ ਵੀ ਪੜ੍ਹੋ: ਮੁਹਾਲੀ ਪੁਲਿਸ ਦੀ ਕਾਰਵਾਈ, 200 ਪੇਟੀਆਂ ਨਜਾਇਜ਼ ਸ਼ਰਾਬ ਸਮੇਤ 4 ਮੁਲਜ਼ਮਾਂ ਨੂੰ ਕੀਤਾ ਕਾਬੂ
ਇਸ ਦੌਰਾਨ ਸ਼ੁਭਮ, ਗੁਰਮਖ ਅਤੇ ਜਗਰੌਸ਼ਨ ਸਿੰਘ ਨੇ ਉਸ ’ਤੇ ਕਿਸੇ ਚੀਜ਼ ਨਾਲ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਜ਼ਖ਼ਮੀ ਗੈਂਗਸਟਰ ਦਾ ਇਲਾਜ ਕਰ ਰਹੇ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਨੇ ਉਕਤ ਜ਼ਖ਼ਮੀ ਦੀਆਂ ਸੱਟਾਂ ਸਬੰਧੀ ਐੱਮ. ਐੱਲ. ਆਰ. ਕੱਟ ਕੇ ਸਬੰਧਤ ਥਾਣੇ ਨੂੰ ਭੇਜ ਦਿੱਤੀ ਹੈ।