
ਭਗਵੰਤ ਮਾਨ ਨੇ ਸਪੱਸ਼ਟ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿਚ ਅਜਨਾਲਾ ਥਾਣੇ ’ਤੇ ਹਮਲਾ ਬੋਲਿਆ ਗਿਆ ਹੈ
ਚੰਡੀਗੜ੍ਹ : ਅਜਨਾਲਾ ਦੇ ਥਾਣੇ ’ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਵਲੋਂ ਆਪਣੇ ਸਮਰਥਕਾਂ ਸਮੇਤ ਕੀਤੇ ਗਏ ਕਬਜ਼ੇ ’ਤੇ ਅਤੇ ਪ੍ਰਦਰਸ਼ਨ ਦੌਰਾਨ ਅਪਣੇ ਨਾਲ ਪਾਲਕੀ ਸਾਹਿਬ ਵਿਚ ਗੁਰੂ ਸਾਹਿਬ ਜਾ ਸਰੂਪ ਲੈ ਕੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਹਮਲਾ ਬੋਲਿਆ ਹੈ। ਅਪਣੇ ਟਵੀਟ ਵਿਚ ਭਗਵੰਤ ਮਾਨ ਨੇ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ ‘ਵਾਰਿਸ ’ ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ।
ਭਗਵੰਤ ਮਾਨ ਨੇ ਸਪੱਸ਼ਟ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿਚ ਅਜਨਾਲਾ ਥਾਣੇ ’ਤੇ ਹਮਲਾ ਬੋਲਿਆ ਗਿਆ ਹੈ ਅਤੇ ਜਿਹੜਾ ਗੁਰੂ ਸਾਹਿਬ ਨੂੰ ਢਾਲ ਬਣਾ ਕੇ ਅਜਿਹੀ ਕਾਰਵਾਈ ਕਰਦੇ ਹਨ ਉਹ ਪੰਜਾਬ ਦੇ ਵਾਰਿਸ ਨਹੀਂ ਹੋ ਸਕਦੇ।