ਡੀਜੀਪੀ ਪੰਜਾਬ ਵੱਲੋਂ ਫੀਲਡ ਅਫ਼ਸਰਾਂ ਨੂੰ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਦੇ ਨਿਰਦੇਸ਼
Published : Feb 25, 2023, 6:10 pm IST
Updated : Feb 25, 2023, 6:10 pm IST
SHARE ARTICLE
DGP GAURAV YADAV HOLDS VIRTUAL MEETING WITH ALL RANGE IGs/DIGs, CPs/SSPs, DSPs AND SHOs
DGP GAURAV YADAV HOLDS VIRTUAL MEETING WITH ALL RANGE IGs/DIGs, CPs/SSPs, DSPs AND SHOs

ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੀਆਂ ਰੇਂਜਾਂ ਦੇ ਆਈ.ਜੀਜ਼/ਡੀ.ਆਈ.ਜੀਜ਼, ਸੀ.ਪੀਜ਼/ਐਸ.ਐਸ.ਪੀਜ਼, ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨਾਲ ਕੀਤੀ ਵਰਚੁਅਲ ਮੀਟਿੰਗ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਿਆਂ ਤੋਂ ਮੁਕਤ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : 12ਵੀਂ ਜਮਾਤ ਦਾ ਪੇਪਰ ਲੀਕ ਹੋਣ ਦਾ ਮਾਮਲਾ: ਗੁਰਦਾਸਪੁਰ ਸਿਟੀ ਥਾਣੇ ਵਿਚ ਐੱਫ.ਆਈ.ਆਰ. ਦਰਜ 

ਪੰਜਾਬ ਦੀਆਂ ਸਾਰੀਆਂ ਅੱਠ ਰੇਂਜਾਂ ਦੇ ਆਈਜੀਜ਼/ਡੀਆਈਜੀਜ਼, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 413 ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਜ਼ਮੀਨੀ ਪੱਧਰ ਦੀ ਕਾਰਵਾਈ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਅਤੇ ਏਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਮੁਜ਼ਾਹਰਿਆਂ ਵਿਚ ਪਾਵਨ ਸਰੂਪ ਲੈ ਕੇ ਜਾਣ ਦੇ ਮਾਮਲੇ ’ਚ ਜਥੇਦਾਰ ਵਲੋਂ ਸਬ ਕਮੇਟੀ ਦਾ ਗਠਨ

ਇਸ ਤੱਥ ਨੂੰ ਮੰਨਦਿਆਂ ਕਿ ਪੰਜਾਬ ਪੁਲਿਸ ਵੱਲੋਂ ਹਾਲ ਹੀ ਦੇ ਮਹੀਨਿਆਂ ਵਿੱਚ ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਕੀਤੀਆਂ ਗਈਆ ਕਾਰਵਾਈਆ ਸ਼ਲਾਘਾਯੋਗ ਹਨ, ਉਨ੍ਹਾਂ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਨੂੰ ਹੋਰ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਮੈਨਪਾਵਰ ਤੇ ਸਾਜ਼ੋ-ਸਾਮਾਨ ਦੀ ਜਾਂਚ ਕਰਨ ਦੇ ਨਾਲ-ਨਾਲ ਨਾਗਰਿਕ ਪੱਖੀ ਪਹੁੰਚ ਅਪਣਾਉਂਦਿਆਂ ਜ਼ਮੀਨੀ ਪੱਧਰ 'ਤੇ ਬੁਨਿਆਦੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੈਨਪਾਵਰ ਵਧਾਉਣ ਲਈ ਜ਼ਿਲ੍ਹਿਆਂ ਵਿੱਚ ਤਾਇਨਾਤ ਕੁੱਲ ਪੁਲੀਸ ਫੋਰਸ ਦਾ ਘੱਟੋ-ਘੱਟ 50 ਫੀਸਦ ਕਰਮਚਾਰੀ ਪੁਲੀਸ ਥਾਣਿਆਂ ਵਿੱਚ ਤਾਇਨਾਤ ਕੀਤੇ ਜਾਣ।

ਇਹ ਵੀ ਪੜ੍ਹੋ: ਜਨਵਰੀ ਵਿਚ ਲੋਕਾਂ ਨੇ ਦੱਬ ਕੇ ਵਰਤਿਆ ਕ੍ਰੈਡਿਟ ਕਾਰਡ, ਖਰਚੇ ਕੀਤੇ 1 ਲੱਖ ਕਰੋੜ ਰੁਪਏ

ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਨੂੰ ਵੀ ਹਦਾਇਤ ਕੀਤੀ ਕਿ ਨਾਗਰਿਕ ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਉਹ ਆਮ ਜਨਤਾ ਦੀ ਪਹੁੰਚ ਅਤੇ ਸੰਪਰਕ ਵਿੱਚ ਰਹਿਣ ਅਤੇ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਾ ਜਾਵੇ। ਉਨ੍ਹਾਂ ਨੇ ਐਸ.ਐਚ.ਓਜ਼ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਮਾੜੇ ਅਨਸਰਾਂ ਦੇ ਅਪਰਾਧਕ ਰਿਕਾਰਡ ਖੋਲ੍ਹਣ ਅਤੇ ਘਿਨਾਉਣੇ ਅਪਰਾਧਾਂ ਦੀ ਨਿੱਜੀ ਤੌਰ 'ਤੇ ਜਾਂਚ ਕਰਨ ਲਈ ਵੀ ਕਿਹਾ।

ਇਹ ਵੀ ਪੜ੍ਹੋ: ਪਲਾਸਟਿਕ ਜ਼ਬਤ ਹੋਣ ’ਤੇ ਮਰਜ਼ੀ ਅਨੁਸਾਰ ਲਗਾਇਆ ਜਾ ਰਿਹਾ ਜੁਰਮਾਨਾ! RTI ਜ਼ਰੀਏ ਹੋਇਆ ਗੜਬੜੀ ਦਾ ਖੁਲਾਸਾ

ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚੋਂ ਗੈਂਗਸਟਰ ਕਲਚਰ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਯੂਨਿਟਾਂ ਨਾਲ ਤਾਲਮੇਲ ਜ਼ਰੀਏ ਕੰਮ ਕਰਨ ਦੇ ਹੁਕਮ ਵੀ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਜ਼ਿਲ੍ਹਾ ਪੱਧਰ 'ਤੇ ਮਹੀਨਾਵਾਰ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਆਰਡਰਲੀ ਰੂਮ ਲਗਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਜਨਤਕ ਥਾਵਾਂ ਜਿਵੇਂ ਕਿ ਬਜ਼ਾਰਾਂ, ਧਾਰਮਿਕ ਸਥਾਨਾਂ, ਨਿੱਜੀ ਜਾਇਦਾਦਾਂ ਆਦਿ ਵਿੱਚ ਨਿਗਰਾਨੀ ਲਈ ਵੱਧ ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਵੀ ਕਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement
Advertisement

Chef Harpal Sokhi Special Interview -ਪੰਜਾਬ ਦੇ ਮਹੌਲ ਨੂੰ ਲੈ ਕੇ ਸੁਣੋ ਕੀ ਬੋਲੇ

08 Dec 2023 1:03 PM

ਗੁਆਂਢੀਆਂ ਦਾ ਗੁੱਸਾ ਫੁੱਟ ਰਿਹਾ, ਜਿਹੜੀ ਛੱਤ ਡਿੱਗੀ ਦਾ ਵੀਡੀਓ ਆਇਆ ਸੀ, ਦੱਬ ਗਈਆਂ ਉਂਗਲਾਂ, ਜਵਾਕ ਹਾਲੇ ਵੀ ਰੋ ਰਹੇ !

08 Dec 2023 1:01 PM

49 ਦਿਨ ਬਾਅਦ ਘਰੋਂ ਗਈਆਂ ਕੁੜੀਆਂ ਦੇਖੋ ਕਿਹੜੇ ਹਾਲਾਤਾਂ 'ਚ ਲੱਭੀਆਂ, ਬੋਲ-ਸੁਣ ਨਹੀਂ ਸਕਦੇ ਮਾਂ-ਪਿਓ, ਅੱਖਾਂ 'ਚ ਹੰਝੂ!

08 Dec 2023 1:00 PM

Jalandhar News: ਬੱਸ 'ਚ Kinnar ਤੇ ਸਵਾਰੀ ਦੀ ਹੋ ਗਈ ਲੜਾਈ, ਗੁੱਸੇ 'ਚ ਕਿੰਨਰ ਨੇ ਘੇਰ ਲਈ Bus

08 Dec 2023 12:58 PM

ਗੱਡੀ ਦੀ ਪਾਰਕਿੰਗ ਪਿੱਛੇ ਕਾਨੂੰਗੋ ਨੇ ਮੁੰਡੇ ਨੂੰ ਮਾਰੇ ਥੱਪੜ, ਲੋਕਾਂ ਨੇ ਜਦੋਂ ਘੇਰਿਆ ਤਾਂ ਕਹਿੰਦਾ ਮੈਂ ਤਾਂ ਮਾਰੂੰਗਾ

07 Dec 2023 5:26 PM