
ਅਦਾਲਤ ਵਲੋਂ ਪਹਿਲਾਂ ਹੀ ਐਲਾਨਿਆ ਜਾ ਚੁੱਕਿਆ ਹੈ ਭਗੌੜਾ
ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਨਸ਼ਿਆਂ ਨੂੰ ਮੁੱਢੋਂ ਖਤਮ ਕਰਨ ਲਈ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵਲੋਂ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ, ਹੋਟਲਾਂ ਅਤੇ ਢਾਬਿਆਂ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਉੱਥੇ ਹੀ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਸਖਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਵਿਅਕਤੀ ਕਾਨੂੰਨ ਦੀ ਉਲੰਘਨਾ ਕਰਦਾ ਫੜਿਆ ਗਿਆ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਇੰਸਪੈਕਟਰ ਬਲਵੰਤ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਦੀ ਨਿਗਰਾਨੀ ਹੇਠ ਪੁਲਿਸ ਵੱਲੋਂ ਪੱਕੀ ਟਿੱਬੀ ਬੱਸ ਸਟੈਂਡ ਵਿਖੇ ਸ਼ੱਕੀ ਵਿਅਕਤੀਆਂ ਦੇ ਸਬੰਧ ਵਿੱਚ ਨਾਕਾਬੰਦੀ ਕੀਤੀ ਗਈ ਸੀ।
ਇਹ ਵੀ ਪੜ੍ਹੋ : ਯੂਕਰੇਨ ਵਿਵਾਦ 'ਚ ਕਿਸੇ ਵੀ ਸ਼ਾਂਤੀ ਪ੍ਰਕਿਰਿਆ ਵਿੱਚ ਯੋਗਦਾਨ ਪਾਉਣ ਲਈ ਤਿਆਰ ਹੈ ਭਾਰਤ : ਪ੍ਰਧਾਨ ਮੰਤਰੀ ਮੋਦੀ
ਨਾਕੇ ਦੌਰਾਨ ਪੁਲਿਸ ਵੱਲੋਂ ਇੱਕ ਸ਼ੱਕੀ ਕਾਰ ਪੀ.ਬੀ.15 ਵੀ 0431 ਆਈ.ਟੈਨ ਨੂੰ ਰੋਕ ਕੇ ਡਰਾਇਵਰ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਮੁਕੇਸ਼ ਕੁਮਾਰ ਪੁੱਤਰ ਇੰਦਰਸੇਨ ਵਾਸੀ ਰਾਮਸਰਾ ਜਿਲ਼੍ਹਾ ਫਾਜਿਲਕਾ ਦੱਸਿਆ। ਗੱਡੀ ਵਿੱਚ ਪਏ ਬੈਗ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 24 ਲੱਖ ਰੁਪਏ ਬਰਾਮਦ ਹੋਏ ਹਨ। ਪੁਲਿਸ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਇਸ ਬਾਰੇ ਇਨਕਮ ਟੈਕਸ ਵਿਭਾਗ ਨੂੰ ਸੂਚਿਤ ਕੀਤਾ ਜਿਸ 'ਤੇ ਇਨਕਮ ਟੈਕਸ ਵਿਭਾਗ ਵੱਲੋਂ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੋਦੀ ਸਰਕਾਰ ਨੇ ਨਫ਼ਰਤ ਨੂੰ ਹਵਾ ਦੇ ਕੇ ਸੰਸਥਾਵਾਂ 'ਤੇ ਕੀਤਾ ਕਬਜ਼ਾ : ਸੋਨੀਆ ਗਾਂਧੀ
ਥਾਣਾ ਲੰਬੀ ਪੁਲਿਸ ਵੱਲੋਂ ਪਿੰਡ ਚੰਨੂੰ ਬੱਸ ਅੱਡੇ ਨਜ਼ਦੀਕ ਨਾਕਾ ਬੰਦੀ ਦੌਰਾਨ ਸੁਖਦੇਵ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਚੰਨੂੰ ਨੂੰ ਕਾਬੂ ਕੀਤਾ ਗਿਆ ਹੈ ਜਿਸ 'ਤੇ ਅਸਲ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੱਸ ਦੇਈਏ ਕਿ ਉਸ ਨੂੰ ਮਾਨਯੋਗ ਅਦਾਲਤ ਵੱਲੋਂ ਭਗੋੜਾ ਐਲਾਨਿਆ ਗਿਆ ਸੀ। ਫੜੇ ਗਏ ਮੁਲਜ਼ਮ ਵਿਰੁੱਧ ਪੁਲਿਸ ਵੱਲੋਂ ਮੁਕੱਦਮਾ ਨੰਬਰ 44 ਅ/ਧ 174ਏ ਆਈ.ਪੀ.ਐਸ. ਦਰਜ ਕਰਦੇ ਹੋਏ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।