
ਮਾਮਲਾ ਡੀ.ਈ.ਓ. ਅਮਰਜੀਤ ਸਿੰਘ ਭਾਟੀਆ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ
ਗੁਰਦਾਸਪੁਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 24 ਫਰਵਰੀ ਨੂੰ ਹੋਣ ਵਾਲਾ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਮੁਲਤਵੀ ਕਰ ਦਿੱਤਾ ਗਿਆ। ਇਸ ਦੇ ਚਲਦਿਆਂ ਗੁਰਦਾਸਪੁਰ ਸਿਟੀ ਪੁਲਿਸ ਨੇ ਅਣਪਛਾਤੇ ਸਾਜ਼ਿਸ਼ਕਰਤਾਵਾਂ ਖ਼ਿਲਾਫ਼ 25 ਫਰਵਰੀ ਨੂੰ 40 ਨੰਬਰ ਮੁਕੱਦਮਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਮੁਜ਼ਾਹਰਿਆਂ ਵਿਚ ਪਾਵਨ ਸਰੂਪ ਲੈ ਕੇ ਜਾਣ ਦੇ ਮਾਮਲੇ ’ਚ ਜਥੇਦਾਰ ਵਲੋਂ ਸਬ ਕਮੇਟੀ ਦਾ ਗਠਨ
ਜਾਣਕਾਰੀ ਦਿੰਦਿਆਂ ਥਾਣਾ ਸਿਟੀ ਗੁਰਦਾਸਪੁਰ ਦੇ ਐਸ.ਐਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਮਾਮਲਾ ਡੀ.ਈ.ਓ. ਅਮਰਜੀਤ ਸਿੰਘ ਭਾਟੀਆ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪਲਾਸਟਿਕ ਜ਼ਬਤ ਹੋਣ ’ਤੇ ਮਰਜ਼ੀ ਅਨੁਸਾਰ ਲਗਾਇਆ ਜਾ ਰਿਹਾ ਜੁਰਮਾਨਾ! RTI ਜ਼ਰੀਏ ਹੋਇਆ ਗੜਬੜੀ ਦਾ ਖੁਲਾਸਾ
ਭਾਟੀਆ ਨੇ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਕਿਸੇ ਵੱਲੋਂ ਵਟਸਐਪ ਤੇ 12ਵੀਂ ਦੇ ਅੰਗਰੇਜ਼ੀ ਦੇ ਪੇਪਰ ਦੇ ਸਕਰੀਨ ਸ਼ਾਰਟ ਭੇਜੇ ਗਏ ਸਨ, ਜਿਸ ਤੋਂ ਬਾਅਦ ਉਹਨਾਂ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਇਸ ਮਾਮਲੇ ਵਿਚ ਅਣਪਛਾਤਿਆਂ ਖਿਲਾਫ਼ ਧਾਰਾ 409, 420, 406, 120 ਆਈਪੀਸੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।