
ਪਿਛਲੇ 5-6 ਦਿਨਾਂ ਤੋਂ ਘਰੋਂ ਗਾਇਬ ਹੋਏ 2 ਨੌਜਵਾਨਾਂ ਦੀਆਂ ਲਾਸ਼ਾਂ ਅੱਜ ਪਿੰਡ ਤਲਾ ਦੇ ਇਕ ਖੇਤ ਵਿਚੋਂ ਬਰਾਮਦ ਕੀਤੀਆਂ ਗਈਆਂ।
ਹੁਸ਼ਿਆਰਪੁਰ - ਟਾਂਡਾ ਅਧੀਨ ਪੈਂਦੇ ਪਿੰਡ ਤਲਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿਛਲੇ 5-6 ਦਿਨਾਂ ਤੋਂ ਘਰੋਂ ਗਾਇਬ ਹੋਏ 2 ਨੌਜਵਾਨਾਂ ਦੀਆਂ ਲਾਸ਼ਾਂ ਅੱਜ ਪਿੰਡ ਤਲਾ ਦੇ ਇਕ ਖੇਤ ਵਿਚੋਂ ਬਰਾਮਦ ਕੀਤੀਆਂ ਗਈਆਂ। ਇਸ ਹੌਲਨਾਕ ਘਟਨਾ ਦਾ ਅੱਜ ਉਸ ਸਮੇਂ ਖ਼ੁਲਾਸਾ ਹੋਇਆ ਜਦੋਂ ਇਕ ਕਿਸਾਨ ਆਪਣੇ ਖੇਤਾਂ ਨੂੰ ਪਾਣੀ ਦੇਣ ਵਾਸਤੇ ਗਿਆ ਸੀ। ਇਸ ਦੌਰਾਨ ਦੋ ਨੌਜਵਾਨਾਂ ਦੀਆਂ ਲਾਸ਼ਾਂ ਨਸ਼ੇ ਵਾਲੀਆਂ ਲੱਗੀਆਂ ਸਰਿੰਜਾਂ ਸਮੇਤ ਬਰਾਮਦ ਕੀਤੀਆਂ ਗਈਆਂ।
ਇਹ ਖ਼ਬਰ ਵੀ ਪੜ੍ਹੋ : ਵਿਆਹ ਵਾਲੇ ਘਰ ’ਚੋਂ 16 ਲੱਖ ਨਕਦੀ ਤੇ 15 ਤੋਲੇ ਸੋਨੇ ਸਮੇਤ ਹੋਰ ਸਮਾਨ ਚੋਰੀ
ਇਸ ਦੇ ਬਾਅਦ ਉਸ ਨੇ ਪਿੰਡ ਦੇ ਸਰਪੰਚ ਅਤੇ ਟਾਂਡਾ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਉਪਰੰਤ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਅਤੇ ਥਾਣਾ ਮੁਖੀ ਟਾਂਡਾ ਮਲਕੀਅਤ ਸਿੰਘ ਨੇ ਪੁਲਸ ਟੀਮ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਪ੍ਰਕਿਰਿਆ ਆਰੰਭ ਕੀਤੀ। ਮ੍ਰਿਤਕ ਨੌਜਵਾਨਾਂ ਦੀ ਪਛਾਣ ਅਵਤਾਰ ਸਿੰਘ ਪੁੱਤਰ ਦਿਲਦਰ ਸਿੰਘ, ਸਾਹਿਲ ਪੁੱਤਰ ਚਨਾ ਦੋਨਾਂ ਨਿਵਾਸੀ ਤਲਾ ਵਜੋਂ ਹੋਈ ਹੈ ਅਤੇ ਉਕਤ ਨੌਜਵਾਨ ਹੋਟਲਾਂ ਅਤੇ ਵਿਆਹਾਂ ਵਿੱਚ ਵੇਟਰ ਦਾ ਕੰਮ ਕਰਦੇ ਸਨ ਅਤੇ ਦੋਵੇਂ ਹੀ ਨਸ਼ੇ ਦੇ ਆਦੀ ਸਨ।
ਇਹ ਖ਼ਬਰ ਵੀ ਪੜ੍ਹੋ : ਕੈਥਲ 'ਚ ਲੱਗੇ ਖੇਡ ਮੰਤਰੀ ਸੰਦੀਪ ਦੀ ਐਂਟਰੀ ਬੈਨ ਦੇ ਪੋਸਟਰ
ਹੋਰ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਕੁਲਵੰਤ ਸਿੰਘ ਨੇ ਦੱਸਿਆ ਪੋਸਟਮਾਰਟਮ ਉਪਰੰਤ ਦੋਹਾਂ ਦੀਆਂ ਲਾਸ਼ਾਂ ਵਾਰਸਾਂ ਦੇ ਹਵਾਲੇ ਕੀਤੀਆਂ ਜਾਣਗੀਆਂ। ਇਥੇ ਵਰਨਣਯੋਗ ਹੈ ਕਿ ਆਏ ਦਿਨ ਹੀ ਨਸ਼ੇ ਦੀ ਓਵਰਡੋਜ਼ ਕਾਰਨ ਪੰਜਾਬ ਵਿਚ ਨੌਜਵਾਨਾਂ ਦੀਆਂ ਮੌਤਾਂ ਲਗਾਤਾਰ ਹੋ ਰਹੀਆਂ ਹਨ ਜਦਕਿ ਸਰਕਾਰਾਂ ਵੱਲੋਂ ਨਸ਼ਾ ਖ਼ਤਮ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਸਬੰਧੀ ਖੰਨਾ ਪੁਲਿਸ ਨੇ ਹੋਰ ਲੋੜੀਂਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਹੈ।