ਲੋਈ ਦੇ ਕੇ ਕੀਤਾ ਸਨਮਾਨਿਤ
ਚੰਡੀਗੜ੍ਹ - ਅੱਜ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਇੰਦਰਬੀਰ ਸਿੰਘ ਨਿੱਜਰ ਨੇ ਬੀਤੇ ਦਿਨ ਅਜਨਾਲਾ ਵਿਚ ਵਾਪਰੀ ਘਟਨਾ ਦੌਰਾਨ ਜਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਦਾ ਹਾਲ ਜਾਣਿਆ ਤੇ ਮੰਤਰੀ ਧਾਲੀਵਾਲ ਨੇ ਉਹਨਾਂ ਨੂੰ ਲੋਈ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨ ਮੰਤਰੀ ਨੇ ਅਜਨਾਲਾ ਵਿਖੇ ਹਿੰਸਕ ਪ੍ਰਦਰਸ਼ਨ ਦੌਰਾਨ ਸਥਿਤੀ ਨੂੰ ਸਮਝਦਾਰੀ ਨਾਲ ਸੰਭਾਲਣ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਵੀ ਕੀਤੀ ਸੀ ਅਤੇ ਕਿਹਾ ਕਿ ਅਸੀਂ ਪੰਜਾਬ ਪੁਲਿਸ ਦੇ ਸਾਰੇ ਜਵਾਨਾਂ ਨੂੰ ਸਲਾਮ ਕਰਦੇ ਹਾਂ। ਉਨ੍ਹਾਂ ਸਪੱਸ਼ਟ ਕਿਹਾ ਸੀ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪੰਜਾਬ ਪੁਲਿਸ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠੇਗੀ।