Amritsar News: ਜੀਜੇ ਨੇ ਨਬਾਲਿਗ ਸਾਲੀ ਨਾਲ ਕੀਤਾ ਬਲਾਤਕਾਰ, ਘਰ 'ਚ ਇਕੱਲੀ ਦੇਖ ਦਿਤਾ ਵਾਰਦਾਤ ਨੂੰ ਅੰਜਾਮ
Published : Feb 25, 2024, 5:02 pm IST
Updated : Feb 25, 2024, 5:37 pm IST
SHARE ARTICLE
Brother-in-law raped minor sister-in-law Amritsar News in punjabi
Brother-in-law raped minor sister-in-law Amritsar News in punjabi

Amritsar News: ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

Brother-in-law raped minor sister-in-law Amritsar News in punjabi : ਅੰਮ੍ਰਿਤਸਰ 'ਚ ਜੀਜੇ ਨੇ ਪਿੰਡ ਦੀ ਸਾਲੀ ਨਾਲ ਜ਼ਬਰਦਸਤੀ ਕੀਤੀ ਤੇ ਫਿਰ ਧਮਕੀਆਂ ਦਿੱਤੀਆਂ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਿੰਡ ਸੈਦਪੁਰ ਮੋਬ ਦੀ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਰਾਜੂ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪਿੰਡ ਭਿੰਡੀ ਸੈਦਾ ਉਨ੍ਹਾਂ ਦੇ ਪਿੰਡ ਦਾ ਜਵਾਈ ਹੈ ਅਤੇ ਇੱਥੇ ਰਹਿੰਦਾ ਹੈ। ਉਸ ਦਾ ਉਨ੍ਹਾਂ ਦੇ ਘਰ ਬਹੁਤ ਆਉਣਾ ਜਾਣਾ ਸੀ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਗੁਰਦੁਆਰਾ ਸਾਹਿਬ 'ਤੇ ਹਮਲਾ, ਆਪਸੀ ਲੜਾਈ 'ਚ ਦੋ ਗੁੱਟਾਂ ਨੇ ਗੁਰੂਘਰ 'ਤੇ ਮਾਰੇ ਰੋੜ੍ਹੇ

ਔਰਤ ਨੇ ਦੱਸਿਆ ਕਿ ਰਾਜੂ ਸਿੰਘ ਉਸ ਦੀ 16 ਸਾਲ ਦੀ ਲੜਕੀ 'ਤੇ ਬੁਰੀ ਨਜ਼ਰ ਰੱਖਦਾ ਸੀ। ਇਸ ਦੇ ਲਈ ਉਸ ਨੂੰ ਪਹਿਲਾਂ ਵੀ ਕਈ ਵਾਰ ਰੋਕਿਆ ਅਤੇ ਮਨ੍ਹਾ ਕੀਤਾ ਗਿਆ ਪਰ ਉਹ ਸਮਝਿਆ ਨਹੀਂ।

ਪੀੜਤਾ ਦੀ ਮਾਂ ਅਨੁਸਾਰ 18 ਫਰਵਰੀ ਨੂੰ ਉਹ ਕਿਸੇ ਰਿਸ਼ਤੇਦਾਰ ਦੇ ਘਰ ਗਏ ਹੋਏ ਸਨ ਅਤੇ ਉਨ੍ਹਾਂ ਦੀ ਲੜਕੀ ਘਰ 'ਚ ਇਕੱਲੀ ਸੀ। ਸ਼ਾਮ ਨੂੰ ਜਦੋਂ ਉਹ ਵਾਪਸ ਆਏ ਤਾਂ ਉਨ੍ਹਾਂ ਦੀ ਲੜਕੀ ਡਰੀ ਹੋਈ ਸੀ ਅਤੇ ਪੁੱਛਣ 'ਤੇ ਉਸ ਨੇ ਡਰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਜਾਣ ਤੋਂ ਬਾਅਦ ਰਾਜੂ ਸਿੰਘ ਕਰੀਬ 12 ਤੋਂ 1 ਵਜੇ ਉਨ੍ਹਾਂ ਦੇ ਘਰ ਆਇਆ ਅਤੇ ਉਸ ਨਾਲ ਜ਼ਬਰਦਸਤੀ ਕੀਤੀ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ।

ਇਹ ਵੀ ਪੜ੍ਹੋ: Haryana News: ਵਿਆਹ ਲਈ ਲੜਕਾ ਦੇੇਖ ਕੇ ਵਾਪਸ ਆ ਰਹੀ ਲੜਕੀ ਦੀ ਹਾਦਸੇ ਵਿਚ ਹੋਈ ਮੌਤ

ਇਸ ਤੋਂ ਬਾਅਦ ਉਸ ਨੇ ਉਸ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਭਿੰਡੀ ਸੈਦਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਰਾਜੂ ਖ਼ਿਲਾਫ਼ ਧਾਰਾ 376, 506 ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Brother-in-law raped minor sister-in-law Amritsar News in punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement