
ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਵਿਚ ਮਹਿੰਗੇ ਭਾਅ ਵੇਚਦਾ ਸੀ ਗਿਰੋਹ
Punjab News: ਚੰਡੀਗੜ੍ਹ - ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਤਿਵਾਦੀ ਲਖਬੀਰ ਲੰਡਾ ਦੇ 3 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲਿਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਇੱਥੇ ਮਹਿੰਗੇ ਭਾਅ ਵੇਚਦੇ ਸਨ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਇਸ ਸਬੰਧੀ ਪ੍ਰੈਸ ਕਾਨਫਰੰਸ ਵੀ ਕਰਨਗੇ। ਇਹ ਕਾਰਵਾਈ ਜਲੰਧਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਕੀਤੀ ਹੈ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਬੁੱਧਵਾਰ ਨੂੰ ਹੀ ਪੰਜਾਬ ਦੇ ਮੋਸਟ ਵਾਂਟੇਡ ਅਤਿਵਾਦੀ ਲਖਬੀਰ ਸਿੰਘ ਸੰਧੂ ਉਰਫ਼ ਲੰਡਾ 'ਤੇ 15 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਲਖਬੀਰ ਸਿੰਘ 'ਤੇ ਪੰਜਾਬ 'ਚ ਦਹਿਸ਼ਤ ਫੈਲਾਉਣ ਦਾ ਦੋਸ਼ ਹੈ। ਉਹ 2017 ਵਿਚ ਵਿਦੇਸ਼ ਭੱਜ ਗਿਆ ਸੀ। ਉਦੋਂ ਤੋਂ NIA ਉਸ ਦੀ ਭਾਲ ਕਰ ਰਹੀ ਹੈ। ਲਖਬੀਰ ਸਿੰਘ ਪੰਜਾਬ ਵਿੱਚ ਕਈ ਅੱਤਵਾਦੀ ਘਟਨਾਵਾਂ ਅਤੇ ਪਾਕਿਸਤਾਨ ਤੋਂ ਹਥਿਆਰਾਂ ਦੀ ਸਪਲਾਈ ਵਿਚ ਵੀ ਸ਼ਾਮਲ ਰਿਹਾ ਹੈ।
(For more Punjabi news apart from Punjab News, stay tuned to Rozana Spokesman)