
ਪੁਲਿਸ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਦੋਵੇਂ ਮੁਲਜ਼ਮਾਂ ਵਾਸੀ ਗੁਰਦਾਸਪੁਰ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ
Punjab News: ਫਿਰੋਜ਼ਪੁਰ - ਫ਼ਿਰੋਜ਼ਪੁਰ 'ਚ ਦੋ ਨੌਜਵਾਨਾਂ ਨਾਲ ਅਮਰੀਕਾ ਭੇਜਣ ਦੇ ਨਾਂ 'ਤੇ 13-13 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੁਣ ਮੁਲਜ਼ਮ ਪੈਸੇ ਵੀ ਵਾਪਸ ਨਹੀਂ ਕਰ ਰਹੇ ਹਨ। ਪੀੜਤਾਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਸਬੰਧੀ ਡੀ.ਐਸ.ਪੀ ਸਬ-ਡਵੀਜ਼ਨ ਜੀਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਜੀਰਾ ਨੇ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਹਨਾਂ ਨੇ ਅਤੇ ਉਸ ਦੇ ਮਾਮੇ ਦੇ ਲੜਕੇ ਮੰਗਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਰੋਡੇ ਜੱਲੇਵਾਲਾ ਨੇ ਕਥਿਤ ਦੋਸ਼ੀ ਗੁਰਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਪ੍ਰੀਤ ਸਿੰਘ ਅਤੇ ਸ਼ਰਨਜੀਤ ਕੌਰ ਵਾਸੀ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਨੇ ਅਮਰੀਕਾ ਭੇਜਣ ਦੇ ਬਹਾਨੇ 13-13 ਲੱਖ ਰੁਪਏ ਕੁੱਲ 26 ਲੱਖ ਰੁਪਏ ਲੈ ਲਏ ਸਨ ਪਰ ਅੱਜ ਤੱਕ ਨਾ ਤਾਂ ਉਨ੍ਹਾਂ ਨੂੰ ਅਮਰੀਕਾ ਭੇਜਿਆ ਅਤੇ ਨਾ ਹੀ 26 ਲੱਖ ਵਾਪਸ ਕੀਤੇ। ਪੁਲਿਸ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਦੋਵੇਂ ਮੁਲਜ਼ਮਾਂ ਵਾਸੀ ਗੁਰਦਾਸਪੁਰ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
(For more Punjabi news apart from Punjab News, stay tuned to Rozana Spokesman)