Punjab News: ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕਰਨ ਦਾ ਸਬੱਬ ਬਣੀ ਸਰਕਾਰ-ਵਪਾਰ ਮਿਲਣੀ
Published : Feb 25, 2024, 8:04 pm IST
Updated : Feb 25, 2024, 8:50 pm IST
SHARE ARTICLE
SARKAR VAPAAR MILNI PROVIDES ON THE SPOT SOLUTION TO PROBLEMS OF TRADERS News in punjabi
SARKAR VAPAAR MILNI PROVIDES ON THE SPOT SOLUTION TO PROBLEMS OF TRADERS News in punjabi

Punjab News: ਮੁੱਖ ਮੰਤਰੀ ਨੇ ਮਿਲਣੀ ਦੌਰਾਨ ਉਠਾਏ ਮੁੱਦਿਆਂ ਦੇ ਤੁਰੰਤ ਹੱਲ ਦਾ ਦਿੱਤਾ ਭਰੋਸਾ

SARKAR VAPAAR MILNI PROVIDES ON THE SPOT SOLUTION TO PROBLEMS OF TRADERS News in punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਐਤਵਾਰ ਨੂੰ ਕਰਵਾਈ ਸਰਕਾਰ-ਵਪਾਰ ਮਿਲਣੀ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ 'ਤੇ ਹੱਲ ਕਰਨ ਲਈ ਢੁਕਵਾਂ ਮੰਚ ਸਾਬਤ ਹੋਈ। ਮਿਲਣੀ ਦੌਰਾਨ ਜਸਬੀਰ ਸਿੰਘ ਨੇ ਕਿਹਾ ਕਿ ਇਹ ਪੂਰੇ ਜ਼ਿਲ੍ਹੇ ਲਈ ਇਤਿਹਾਸਕ ਮੌਕਾ ਹੈ ਕਿਉਂਕਿ ਮੁੱਖ ਮੰਤਰੀ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਲੋਕਾਂ ਵਿੱਚ ਆ ਕੇ ਵਪਾਰੀਆਂ ਦੀਆਂ ਸ਼ਿਕਾਇਤਾਂ ਸੁਣਨ ਦੀ ਖੇਚਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਨਾਨਗਰ ਸਰਹੱਦ 'ਤੇ ਸਥਿਤ ਹੈ, ਇਸ ਲਈ ਲਗਾਤਾਰ ਬਿਜਲੀ ਦੇ ਕੱਟ ਉਨ੍ਹਾਂ ਦੇ ਕੰਮ ਵਿਚ ਮੁਸ਼ਕਲਾਂ ਪੈਦਾ ਕਰਦੇ ਹਨ।

ਇਹ ਵੀ ਪੜ੍ਹੋ: Punjab News: ADGP ਸਾਈਬਰ ਕ੍ਰਾਈਮ ਨੇ ਪ੍ਰਮੁੱਖ ਬੈਂਕਾਂ ਨਾਲ ਕੀਤੀ ਮੀਟਿੰਗ  

ਇਸ ਦਾ ਤੁਰੰਤ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਇਸ ਮਾਮਲੇ ਨੂੰ ਘੋਖਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਅਣਐਲਾਨੀ ਕਟੌਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਹ ਬਰਦਾਸ਼ਤਯੋਗ ਨਹੀਂ ਹੈ ਕਿਉਂਕਿ ਪੰਜਾਬ ਕੋਲ ਵਾਧੂ ਬਿਜਲੀ ਹੈ ਅਤੇ ਕੋਈ ਵੀ ਕੱਟ ਖ਼ਾਸ ਕਰਕੇ ਅਣ-ਐਲਾਨੇ ਕੱਟ ਨਹੀਂ ਲੱਗਣੇ ਚਾਹੀਦੇ।

ਇਹ ਵੀ ਪੜ੍ਹੋ: Haryana News: ਇਨੈਲੋ ਦੇ ਸੂਬਾ ਪ੍ਰਧਾਨ ਤੇ ਸਾਬਕਾ MLA ਨਫੇ ਸਿੰਘ ਰਾਠੀ ਦੀ ਗੱਡੀ ‘ਤੇ ਹਮਲਾ  

ਇਕ ਹੋਰ ਵਪਾਰੀ/ਉਦਯੋਗਪਤੀ ਰਵੀ ਖੰਨਾ ਨੇ ਕਿਹਾ ਕਿ ਸਨਅਤੀ ਇਲਾਕਾ ਗੁਰਦਾਸਪੁਰ ਬਹੁਤ ਪਹਿਲਾਂ ਹੋਂਦ ਵਿੱਚ ਆਇਆ ਸੀ ਪਰ ਉਦੋਂ ਤੋਂ ਹੀ ਸਮੱਸਿਆਵਾਂ ਦੀ ਦਲਦਲ ਵਿੱਚ ਫਸਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਮੁੱਖ ਮੰਤਰੀ ਸਰਹੱਦੀ ਖੇਤਰ ਵਿੱਚ ਆਇਆ ਹੈ, ਪਿਛਲੇ ਸਮੇਂ ਵਿੱਚ ਇੱਥੋਂ ਤੱਕ ਕਿ ਸਥਾਨਕ ਵਿਧਾਇਕਾਂ ਨੇ ਵੀ ਇਲਾਕੇ ਦੇ ਲੋਕਾਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਆਸ ਪ੍ਰਗਟਾਈ ਕਿ ਸਰਹੱਦੀ ਜ਼ਿਲ੍ਹੇ ਦੇ ਮਸਲੇ ਹੁਣ ਜਲਦੀ ਹੱਲ ਹੋ ਜਾਣਗੇ।

ਇਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਉਮੀਦ ਨਾਲ ਵੋਟਾਂ ਪਾਈਆਂ ਸਨ, ਜਿਸ ਕਾਰਨ ਹੁਣ ਸੂਬੇ ਵਿੱਚ ਤਬਦੀਲੀ ਦੀ ਹਨੇਰੀ ਵਗ ਰਹੀ ਹੈ ਅਤੇ ਉਹ ਇੱਥੋਂ ਦੇ ਲੋਕਾਂ ਵਿੱਚ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਖੱਜਲ-ਖੁਆਰੀ ਨਹੀਂ ਝੱਲਣੀ ਪਵੇਗੀ ਕਿਉਂਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਾ ਤਾਂ ਹਰ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਕਰਦੇ ਹਨ ਅਤੇ ਨਾ ਹੀ ਪਾਣੀ 'ਤੇ ਬੱਸਾਂ ਚਲਾਉਣ ਦਾ ਵਾਅਦਾ ਕਰਦੇ ਹਨ ਪਰ ਜੋ ਗੱਲ ਕਹਿੰਦੇ ਹਨ, ਉਸ ਨੂੰ ਪੂਰਾ ਕੀਤਾ ਜਾਵੇਗਾ।

ਕਾਦੀਆਂ ਤੋਂ ਪਰਮਜੀਤ ਸਿੰਘ ਸੋਹਲ ਨੇ ਕਿਹਾ ਕਿ ਵਪਾਰੀ ਸੂਬੇ ਦੀਆਂ ਆਰਥਿਕ ਗਤੀਵਿਧੀਆਂ ਦੀ ਰੀੜ੍ਹ ਦੀ ਹੱਡੀ ਹਨ ਪਰ ਉਨ੍ਹਾਂ ਨੂੰ ਕੋਈ ਵੀ ਸਹੂਲਤ ਨਹੀਂ ਮਿਲਦੀ, ਖ਼ਾਸ ਕਰਕੇ ਕੁਦਰਤੀ ਆਫ਼ਤ, ਚੋਰੀ ਜਾਂ ਦੁਰਘਟਨਾ ਦੀ ਸਥਿਤੀ ਵਿੱਚ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਆਪਣਾ ਕੰਮ ਪੂਰੀ ਤਰ੍ਹਾਂ ਕਰਨ ਦਿੱਤਾ ਜਾਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਆਇਆ ਹੈ।

ਇਕ ਹੋਰ ਵਪਾਰੀ/ਉਦਯੋਗਪਤੀ ਰਾਜਬੀਰ ਸਿੰਘ ਰੰਧਾਵਾ ਨੇ ਸੂਬੇ ਵਿੱਚ ਮਿਸਾਲੀ ਕੰਮ ਕਰਨ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਦੇ ਵੀ ਕਿਸੇ ਮੁੱਖ ਮੰਤਰੀ ਨੇ ਲੋਕਾਂ ਦੀ ਗੱਲ ਨਹੀਂ ਸੁਣੀ ਪਰ ਪਹਿਲੀ ਵਾਰ ਲੋਕਾਂ ਦੀ ਗੱਲ ਸੁਣੀ ਜਾ ਰਹੀ ਹੈ। ਉਨ੍ਹਾਂ ਬਟਾਲਾ ਜ਼ਿਲ੍ਹੇ ਵਿੱਚ ਟਰੈਫਿਕ ਜਾਮ ਅਤੇ ਸੁਰੱਖਿਆ ਦੇ ਨਾਲ-ਨਾਲ ਕਸਬੇ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਮੁੱਦੇ ਵੀ ਉਠਾਏ। ਉਨ੍ਹਾਂ ਸ਼ਹਿਰ ਵਿੱਚ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵੱਲੋਂ ਠੋਸ ਉਪਰਾਲੇ ਕਰਨ ਦੀ ਵੀ ਮੰਗ ਕੀਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੀਨਾਨਗਰ ਤੋਂ ਸਤਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪਿਛਲੇ 35 ਸਾਲਾਂ ਵਿੱਚ ਕਿਸੇ ਨੇ ਵੀ ਆਮ ਆਦਮੀ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਦੇ ਠੋਸ ਯਤਨਾਂ ਨਾਲ ਪੰਜਾਬ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਨਵੇਂ ਦੌਰ ਦਾ ਗਵਾਹ ਹੈ। ਉਨ੍ਹਾਂ ਮੰਗ ਕੀਤੀ ਕਿ ਹੱਥੀਂ ਖੁਦਾਈ ਕਰਨ ਦੀ ਬਜਾਏ ਮਸ਼ੀਨਾਂ ਨਾਲ ਤਿੰਨ ਫੁੱਟ ਤੱਕ ਮਿੱਟੀ ਦੀ ਪੁਟਾਈ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਭੱਠਾ ਮਾਲਕਾਂ ਲਈ ਮਿੱਟੀ ਪੁੱਟਣ ਦੀ ਹੱਦ ਮੌਜੂਦਾ ਦੋ ਏਕੜ ਤੋਂ ਵਧਾ ਕੇ ਪੰਜ ਏਕੜ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੋਂ ਭੱਠਾ ਮਾਲਕ ਭੱਠਿਆਂ ਲਈ ਦੋ ਏਕੜ ਦੀ ਬਜਾਏ ਪੰਜ ਏਕੜ ਰਕਬੇ ਦੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਸਮੀ ਹੁਕਮ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ ਅਤੇ ਵਾਤਾਵਰਣ ਨੂੰ ਬਚਾਉਣ ਵਾਲੇ ਭੱਠਾ ਮਾਲਕਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਦੀ ਭਲਾਈ ਲਈ ਮਿੱਟੀ ਦੀ ਹੱਥੀਂ ਪੁਟਾਈ ਦੇ ਮੁੱਦੇ ਨੂੰ ਵੀ ਹਮਦਰਦੀ ਨਾਲ ਘੋਖਿਆ ਜਾਵੇਗਾ।

(For more Punjabi news apart from SARKAR VAPAAR MILNI PROVIDES ON THE SPOT SOLUTION TO PROBLEMS OF TRADERS News in punjabi, stay tuned to Rozana Spokesman)

Tags: punjab

Location: India, Punjab

SHARE ARTICLE

ਸਪੋਕਸਮੈਨ FACT CHECK

Advertisement

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:15 PM

TODAY BARNALA NEWS : ਤਾਪਮਾਨ 45 ਡਿਗਰੀ ਤੋਂ ਪਾਰ ! ਕੋਈ ਪੀ ਰਿਹਾ ਗੰਨੇ ਦਾ ਜੂਸ ਤੇ ਕੋਈ ਪੀ ਰਿਹਾ ਨਿੰਬੂ ਪਾਣੀ

25 May 2024 9:58 AM

Punjab Weather Update : ਲਓ ਜੀ ਆ ਗਿਆ ਤੇਜ਼ ਮੀਂਹ, ਪੰਜਾਬ 'ਚ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਦੇਖੋ LIVE

25 May 2024 8:57 AM

ਕਾਕਾ ਬਰਾੜ ਨੂੰ ਕਮਜ਼ੋਰ ਦੱਸਣ ਵਾਲਿਆਂ ਨੂੰ Goldy Kamboj ਦਾ ਜਵਾਬ"ਇੱਕ ਆਮ ਇਨਸਾਨ ਇਨ੍ਹਾਂ ਨੂੰ ਸਹਿਣ ਨਹੀਂ ਹੋ ਰਿਹਾ"

24 May 2024 4:29 PM
Advertisement