Abohar News: ਪੁੱਤ ਨੇ ਬਜ਼ੁਰਗ ਮਾਂ ਦੀ ਕੀਤੀ ਕੁੱਟਮਾਰ, ਤੋੜੀਆਂ ਹੱਡੀਆਂ ਪਸਲੀਆਂ
Published : Feb 25, 2024, 1:35 pm IST
Updated : Feb 29, 2024, 1:59 pm IST
SHARE ARTICLE
Son beat elderly mother Abohar News in punjabi
Son beat elderly mother Abohar News in punjabi

Abohar News: 100 ਸਾਲਾ ਪਰਮੇਸ਼ਵਰੀ ਦੇਵੀ ਵਜੋਂ ਹੋਈ ਬਜ਼ੁਰਗ ਮਾਤਾ ਦੀ ਪਹਿਚਾਣ

Son beat elderly mother Abohar News in punjabi : ਅਬੋਹਰ 'ਚ ਬੇਟੇ ਨੇ ਪਹਿਲਾਂ ਆਪਣੀ ਬਜ਼ੁਰਗ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਜਦੋਂ ਉਸ ਦੀਆਂ ਹੱਡੀਆਂ ਅਤੇ ਪਸਲੀਆਂ ਟੁੱਟ ਗਈਆਂ ਤਾਂ ਉਸ ਨੂੰ ਪਾਲੀ 'ਚ ਬੰਨ੍ਹ ਕੇ ਨਹਿਰ 'ਚ ਸੁੱਟਣ ਲਈ ਚਲਾ ਗਿਆ। ਇਸ ਸਬੰਧੀ ਜਿਵੇਂ ਹੀ ਪਿੰਡ ਦੇ ਪੰਚਾਇਤ ਮੈਂਬਰ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਥਾਣਾ ਸਦਰ ਦੀ ਪੁਲਿਸ ਨੂੰ ਸੂਚਨਾ ਦਿੱਤੀ। ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਬਜ਼ੁਰਗ ਮਾਤਾ ਨੂੰ ਜ਼ਖ਼ਮੀ ਹਾਲਤ 'ਚ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ: Delhi News: ਡੇਢ ਸਾਲ ਦੀ ਬੱਚੀ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਖਾਧਾ, ਮੌਕੇ 'ਤੇ ਹੋਈ ਮੌਤ 

ਜਾਣਕਾਰੀ ਅਨੁਸਾਰ ਪਿੰਡ ਰੁਹੇੜੀਆ ਵਾਲਾ ਦੀ 100 ਸਾਲਾ ਪਰਮੇਸ਼ਵਰੀ ਦੇਵੀ ਨੂੰ ਉਸ ਦੇ ਹੀ ਲੜਕੇ ਨੇ ਘਰ ਵਿੱਚ ਹੀ ਬੁਰੀ ਤਰ੍ਹਾਂ ਕੁੱਟਿਆ, ਜਦੋਂ ਉਸ ਦੀਆਂ ਹੱਡੀਆਂ ਅਤੇ ਪਸਲੀਆਂ ਟੁੱਟ ਗਈਆਂ, ਉਸ ਨੂੰ ਪਾਲੀ ਵਿੱਚ ਬੰਨ੍ਹ ਕੇ ਉਸ ਨੂੰ ਨਹਿਰ ਵਿੱਚ ਸੁੱਟਣ ਲਈ ਚਲਾ ਗਿਆ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਪੁਲਿਸ ਨੇ ਫੜਿਆ ਨਸ਼ਾ ਤਸਕਰ, ਮੁਲਜ਼ਮ ਕੋਲੋਂ 3 ਕਰੋੜ ਦੀ ਹੈਰੋਇਨ ਵੀ ਕੀਤੀ ਬਰਾਮਦ

ਇਸ ਸਬੰਧੀ ਜਦੋਂ ਪਿੰਡ ਦੇ ਹਰਬੰਸ ਲਾਲ ਨੂੰ ਪਤਾ ਲੱਗਾ ਤਾਂ ਉਸ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਮਗਰੋਂ ਬੱਲੂਆਣਾ ਨਾਕਾ ਲਗਾ ਕੇ ਪੁਲਿਸ ਪਾਰਟੀ ਸਮੇਤ ਤਾਇਨਾਤ ਐਸ.ਆਈ ਜੁਗਰਾਜ ਸਿੰਘ ਮੌਕੇ ’ਤੇ ਪੁੱਜੇ। ਬੰਨ੍ਹੀ ਹੋਈ ਬਜ਼ੁਰਗ ਨੂੰ 108 ਐਂਬੂਲੈਂਸ ਦੀ ਮਦਦ ਨਾਲ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਪੁੱਤ ਕਾਂਸ਼ੀ ਰਾਮ ਨੇ ਦੱਸਿਆ ਕਿ ਉਹ ਆਪਣੀ ਮਾਂ ਦੀ ਦੇਖਭਾਲ ਕਰਨ ਤੋਂ ਅਸਮਰੱਥ ਸੀ, ਜਿਸ ਕਾਰਨ ਉਸ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਨੂੰ ਨਹਿਰ ਵਿਚ ਸੁੱਟਣ ਲਈ ਲੈ ਗਿਆ। ਕਾਂਸ਼ੀ ਰਾਮ ਦੀ ਦਿਮਾਗੀ ਹਾਲਤ ਠੀਕ ਨਹੀਂ ਦੱਸੀ ਜਾਂਦੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

(For more Punjabi news apart from Son beat elderly mother Abohar News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement