Farmer Protest: ਕਿਸਾਨਾਂ ਉੱਤੇ ਜਬਰ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਵਲੋਂ 29 ਫਰਵਰੀ ਨੂੰ ਜ਼ਿਲ੍ਹਾ ਕੇਂਦਰਾਂ ਤੇ ਕੀਤੇ ਜਾਣਗੇ ਮੁਜ਼ਾਹਰੇ
Published : Feb 25, 2024, 6:02 pm IST
Updated : Feb 25, 2024, 6:02 pm IST
SHARE ARTICLE
The Kirti Kisan Union will hold protests on February 29  farmers news in punjabi
The Kirti Kisan Union will hold protests on February 29 farmers news in punjabi

Farmer Protest: ਜੱਥੇਬੰਦੀ ਦੇ ਵਫਦ ਨੇ ਪੀਜੀਆਈ ਵਿਖੇ ਜਬਰ ਦਾ ਸ਼ਿਕਾਰ ਹੋਏ ਪ੍ਰਿਤਪਾਲ ਸਿੰਘ ਦਾ ਪੁੱਛਿਆ ਹਾਲਚਾਲ

The Kirti Kisan Union will hold protests on February 29  farmers news in punjabi : ਕਿਰਤੀ ਕਿਸਾਨ ਯੂਨੀਅਨ ਨੇ ਕਿਸਾਨਾਂ ਉੱਤੇ ਹਰਿਆਣਾ ਪੁਲਿਸ ਵਲੋਂ ਕੀਤੇ ਅਣਮਨੁੱਖੀ ਜਬਰ ਵਿਰੁੱਧ 29 ਫਰਵਰੀ ਨੂੰ ਜ਼ਿਲ੍ਹਾ ਕੇਂਦਰਾਂ ਤੇ ਰੋਸ ਮੁਜ਼ਾਹਰੇ ਕਰਨ ਦਾ ਸੱਦਾ ਦਿੱਤਾ ਹੈ। ਜੱਥੇਬੰਦੀ ਦੇ ਇੱਕ ਵਫਦ ਨੇ ਅੱਜ ਪੀਜੀਆਈ ਵਿਖੇ ਪੁਲਿਸ ਜਬਰ ਦਾ ਸ਼ਿਕਾਰ ਹੋਏ ਅਤੇ ਜੇਰੇ ਇਲਾਜ ਪ੍ਰਿਤਪਾਲ ਸਿੰਘ ਦਾ ਹਾਲਚਾਲ ਪੁੱਛਣ ਲਈ ਦੌਰਾ ਕੀਤਾ।

ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ 'ਚ 2 ਨਸ਼ਾ ਤਸਕਰਾਂ ਨੂੰ ਲੱਖਾਂ ਰੁਪਏ ਦੀ ਹੈਰੋਇਨ ਤੇ ਹਥਿਆਰ ਸਮੇਤ ਕੀਤਾ ਕਾਬੂ

ਇਸ ਵਫਦ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ, ਜਸਪਾਲ ਸਿੰਘ ਪੁਰਾਣੇ ਆਲਾ, ਜਗਸੀਰ ਸਿੰਘ ਢੁੱਡੀਕੇ ਅਤੇ ਗੁਰਵਿੰਦਰ ਸਿੰਘ ਦੇਧਨਾ ਸ਼ਾਮਲ ਸਨ। ਵਫਦ ਨੇ ਪ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ  ਦੱਸਿਆ ਕਿ ਜੱਥੇਬੰਦੀ ਇਸ ਜਬਰ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰ ਰਹੀ ਹੈ।

ਇਹ ਵੀ ਪੜ੍ਹੋ: Amritsar News: ਜੀਜੇ ਨੇ ਨਬਾਲਿਗ ਸਾਲੀ ਨਾਲ ਕੀਤਾ ਬਲਾਤਕਾਰ, ਘਰ 'ਚ ਇਕੱਲੀ ਦੇਖ ਦਿਤਾ ਵਾਰਦਾਤ ਨੂੰ ਅੰਜਾਮ  

ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਬੀਤੇ ਦਿਨੀ ਯੂਨੀਅਨ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ ਵਿੱਚ ਕਿਸਾਨ ਲਹਿਰ ਉੱਤੇ ਹੋ ਰਹੇ ਜਬਰ ਦੇ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਯੂਨੀਅਨ ਨੇ ਇਸ ਜਬਰ ਨੂੰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲੋਕਾਂ ਵਿਰੁੱਧ ਵਿੱਢੇ ਫਾਸ਼ੀਵਾਦੀ ਹਮਲੇ ਦਾ ਰੂਪ ਦੱਸਦਿਆਂ ਕਿਹਾ ਕਿ ਹਰਿਆਣਾ ਪੁਲਿਸ ਦੀ ਪੰਜਾਬ ਦੇ ਇਲਾਕੇ ਵਿੱਚ ਵੜ ਕੇ ਕੀਤੀ ਗਈ ਗੈਰ ਕਾਨੂੰਨੀ ਅਤੇ ਗੈਰ ਸੰਵਿਧਾਨਕ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਰਿਆਣਾ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਮਨੋਹਰ ਲਾਲ ਖੱਟਰ ਅਤੇ ਅਨਿਲ ਵਿੱਜ ਸਿੱਧੇ ਰੂਪ ਵਿੱਚ ਜ਼ਿੰਮੇਵਾਰ ਹਨ। ਯੂਨੀਅਨ ਨੇ ਇਨ੍ਹਾਂ ਨੂੰ ਬਰਖਾਸਤ ਕਰਕੇ ਸ਼ਹੀਦ ਸ਼ੁੱਭਕਰਨ ਸਿੰਘ ਦੇ ਕਤਲ ਦਾ ਕੇਸ ਦਰਜ਼ ਕਰਨ ਦੀ ਮੰਗ ਕੀਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਿਸਾਨ ਆਗੂਆਂ ਨੇ ਜਬਰ ਦੇ ਸਮੁੱਚੇ ਘਟਨਾਕ੍ਰਮ ਦੀ ਸੁਪਰੀਮ ਕੋਰਟ ਦੇ ਜੱਜ ਤੋਂ ਨਿਆਇਕ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਤੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਗਏ ਇਤਿਹਾਸਕ ਕਿਸਾਨ ਅੰਦੋਲਨ ਦਾ ਬਦਲਾ ਲੈਣ ਤੇ ਉਤਾਰੂ ਹੈ। ਇਸੇ ਕਰਕੇ ਦੋਹਾਂ ਸੂਬਿਆਂ ਦੀ ਹੱਦ ਨੂੰ ਅੰਤਰਰਾਸ਼ਟਰੀ ਹੱਦ ਦੇ ਰੂਪ ਵਿੱਚ ਤਬਦੀਲ ਕੀਤਾ ਗਿਆ ਹੈ।

ਯੂਨੀਅਨ ਨੇ ਖਨੌਰੀ ਵਿਖੇ ਨੁਕਸਾਨੇ ਗਏ ਟਰੈਕਟਰ ਅਤੇ ਹੋਰ ਵਾਹਨਾਂ ਦਾ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਹੈ। ਜੱਥੇਬੰਦੀ ਨੇ ਆਪਣੀਆਂ ਸਾਰੀਆਂ ਜ਼ਿਲ੍ਹਾ ਕਮੇਟੀਆਂ ਨੂੰ 29 ਫਰਵਰੀ ਦੇ ਮੁਜ਼ਾਹਰਿਆਂ ਨੂੰ ਸਫਲ ਬਣਾਉਣ ਲਈ ਜੁੱਟ ਜਾਣ ਦਾ ਸੱਦਾ ਦਿੱਤਾ ਹੈ।

(For more Punjabi news apart from The Kirti Kisan Union will hold protests on February 29  farmers news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement