Punjab News : ‘ਆਪ’ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਸੀਐਮ ਭਗਵੰਤ ਮਾਨ ਸਰਕਾਰ ਦੇ ਇਤਿਹਾਸਕ ਫ਼ੈਸਲੇ ਦੀ ਕੀਤੀ ਸ਼ਲਾਘਾ 

By : BALJINDERK

Published : Feb 25, 2025, 8:21 pm IST
Updated : Feb 25, 2025, 8:21 pm IST
SHARE ARTICLE
‘ਆਪ’ ਦੇ ਸੀਨੀਅਰ ਬੁਲਾਰੇ ਨੀਲ ਗਰਗ ਗੱਲਬਾਤ ਕਰਦੇ ਹੋਏ
‘ਆਪ’ ਦੇ ਸੀਨੀਅਰ ਬੁਲਾਰੇ ਨੀਲ ਗਰਗ ਗੱਲਬਾਤ ਕਰਦੇ ਹੋਏ

Punjab News : ਇਹ ਇੱਕ ਇਤਿਹਾਸਕ ਫ਼ੈਸਲਾ ਹੈ, ਇਸ ਖਰੜੇ ਨੂੰ ਰੱਦ ਕਰਨ ਵਾਲਾ ਪੰਜਾਬ ਪਹਿਲਾਂ ਸੂਬਾ ਬਣ ਗਿਆ ਹੈ

Punjab News in Punjabi:- ਆਮ ਆਦਮੀ ਪਾਰਟੀ (AAP) ਨੇ PUNJAB ਸਰਕਾਰ ਵਲੋਂ ਮੋਦੀ ਸਰਕਾਰ ਦੇ ਪ੍ਰਸਤਾਵਿਤ ਖੇਤੀਬਾੜੀ ਮਾਰਕੀਟਿੰਗ ਸੁਧਾਰ ਖਰੜੇ ਨੂੰ ਪੰਜਾਬ ਵਿਧਾਨ ਸਭਾ ਵਿੱਚ ਰੱਦ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਫੈਸਲਾ ਤੋਂ ਬਾਅਦ ਪੰਜਾਬ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿਸਨੇ ਇਸ ਕਿਸਾਨ ਵਿਰੋਧੀ ਖਰੜੇ ਨੂੰ ਰੱਦ ਕੀਤਾ ਹੈ, ਜੋ ਕਿ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਕਿਸਾਨਾਂ ਅਤੇ ਹਿੱਸੇਦਾਰਾਂ ਦੇ ਹਿੱਤਾਂ ਦੀ ਰੱਖਿਆ ਕਰਦਾ ਹੈ।

‘ਆਪ’ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਸਟੈਂਡ ਲੈਣ ਲਈ ਵਧਾਈ ਦਿੱਤੀ। ਨੀਲ ਗਰਗ ਨੇ ਕਿਹਾ, “ਇਹ ਇੱਕ ਇਤਿਹਾਸਕ ਦਿਨ ਹੈ। ਮੋਦੀ ਸਰਕਾਰ ਦਾ ਖਰੜਾ ਪੰਜਾਬ ਅਤੇ ਇਸਦੇ ਕਿਸਾਨਾਂ ਦੇ ਹੱਕਾਂ ‘ਤੇ ਸਿੱਧਾ ਹਮਲਾ ਸੀ। ਮਾਨ ਸਰਕਾਰ ਵਲੋਂ ਚੁਕਿਆ ਇਹ ਕਦਮ ਸੂਬੇ ਦੇ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਬੇਮਿਸਾਲ ਹੈ।”

ਗਰਗ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਸ਼ੁਰੂ ਵਿੱਚ ਖਰੜਾ ਭੇਜਿਆ ਗਿਆ ਸੀ, ਤਾਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਸਾਨ ਯੂਨੀਅਨਾਂ, ਮਜ਼ਦੂਰਾਂ, ਕਮਿਸ਼ਨ ਏਜੰਟਾਂ (ਆੜ੍ਹਤੀਆਂ) ਅਤੇ ਹੋਰ ਖੇਤੀਬਾੜੀ ਪ੍ਰਤੀਨਿਧੀਆਂ ਸਮੇਤ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕੀਤਾ ਸੀ। ਇਨ੍ਹਾਂ ਵਿਚਾਰ-ਵਟਾਂਦਰੇ ਦੌਰਾਨ, ਇਹ ਸਪੱਸ਼ਟ ਹੋ ਗਿਆ ਕਿ ਇਹ ਪ੍ਰਸਤਾਵ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹੈ ਅਤੇ ਲੰਬੇ ਸਮੇਂ ਵਿੱਚ ਕਿਸਾਨਾਂ ਨੂੰ ਨੁਕਸਾਨ ਪਹੁੰਚਾਏਗਾ।

ਉਨ੍ਹਾਂ ਨੇ ਡਰਾਫਟ ਦੇ ਨਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ‘ਤੇ ਆਪਣੀਆਂ ਫਸਲਾਂ ਵੇਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਪੰਜਾਬ ਦੀ ਮੰਡੀ (ਮਾਰਕੀਟ) ਪ੍ਰਣਾਲੀ ਤਬਾਹ ਹੋ ਜਾਵੇਗੀ, ਕਮਿਸ਼ਨ ਏਜੰਟਾਂ ਦੀ ਆਮਦਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ, ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਅਧੀਨ ਸੜਕਾਂ ਦੀ ਦੇਖਭਾਲ, ਜੋ ਕਿ ਪੰਜਾਬ ਦੀਆਂ ਲਗਭਗ 65,000 ਕਿਲੋਮੀਟਰ ਸੜਕਾਂ ਨੂੰ ਕਵਰ ਕਰਦੀ ਹੈ, ਨੂੰ ਫੰਡਿੰਗ ਵਿੱਚ ਕਮੀ ਕਾਰਨ ਨੁਕਸਾਨ ਹੋਵੇਗਾ।

ਨੀਲ ਗਰਗ ਨੇ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਅਤੇ ਉਨ੍ਹਾਂ ਦੇ ਸੰਘਰਸ਼ਾਂ ਲਈ ‘ਆਪ’ ਦੇ ਨਿਰੰਤਰ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੀ ਹੈ, ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਨੀਤੀ ਦਾ ਹਮੇਸ਼ਾ ਵਿਰੋਧ ਕਰਦੀ ਰਹੇਗੀ।”

ਉਨ੍ਹਾਂ ਵਿਰੋਧੀ ਪਾਰਟੀਆਂ, ਖਾਸ ਕਰਕੇ ਕਾਂਗਰਸ ਨੂੰ ਦੂਜੇ ਰਾਜਾਂ ਵਿੱਚ ਵੀ ਇਸੇ ਤਰ੍ਹਾਂ ਦੇ ਕਦਮ ਚੁੱਕਣ ਦੀ ਚੁਣੌਤੀ ਦਿੱਤੀ। ਉਨ੍ਹਾਂ ਸਵਾਲ ਕੀਤਾ ਕਿ ਇਕ ਪਾਸੇ ਕਾਂਗਰਸ ਕਿਸਾਨਾਂ ਦਾ ਸਮਰਥਨ ਕਰਨ ਦਾ ਦਾਅਵਾ ਕਰਦੀ ਹੈ, ਫਿਰ ਉਨ੍ਹਾਂ ਦੀਆਂ ਰਾਜ ਸਰਕਾਰਾਂ ਨੇ ਇਸ ਖਰੜੇ ਦਾ ਵਿਰੋਧ ਕਿਉਂ ਨਹੀਂ ਕੀਤਾ? ਪੰਜਾਬ ਨੇ ਉਦਾਹਰਣ ਪੇਸ਼ ਕੀਤੀ ਹੈ, ਹੋਰ ਰਾਜਾਂ ਨੂੰ ਵੀ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ”।

ਨੀਲ ਗਰਗ ਨੇ ਇਸ ਸ਼ਲਾਘਾਯੋਗ ਫ਼ੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ “ਇਹ ਕਦਮ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ ‘ਆਪ’ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਹੋਰਨਾਂ ਸੂਬਿਆਂ ਲਈ ਰੋਲ ਮਾਡਲ ਬਣਾਉਣ ਲਈ ਮਾਨ ਸਾਹਿਬ ਦੀ ਸਰਕਾਰ ਦੀ ਸ਼ਲਾਘਾ ਕਰਦੇ ਹਾਂ”।

(For more news apart from AAP's senior spokesperson Neil Garg praised historic decision CM Bhagwant Mann government News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement