Gurdaspur News : 30,000 ਰੁਪਏ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ ਵਾਰਡ ਅਟੈਂਡੈਂਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

By : BALJINDERK

Published : Feb 25, 2025, 7:19 pm IST
Updated : Feb 25, 2025, 7:19 pm IST
SHARE ARTICLE
ਵਿਜੀਲੈਂਸ ਵਲੋਂ ਮੁਲਜ਼ਮ ਰਵਿੰਦਰਪਾਲ ਸਿੰਘ ਗ੍ਰਿਫ਼ਤਾਰ
ਵਿਜੀਲੈਂਸ ਵਲੋਂ ਮੁਲਜ਼ਮ ਰਵਿੰਦਰਪਾਲ ਸਿੰਘ ਗ੍ਰਿਫ਼ਤਾਰ

Gurdaspur News : ਮੁਲਜ਼ਮ ਨੇ ਮੌਤ ਦਾ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ ਮੰਗੀ ਸੀ 40,000 ਰੁਪਏ ਰਿਸ਼ਵਤ 

Gurdaspur News in Punjabi : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ ਦੇ ਪਿੰਡ ਫੁਲਕੇ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਆਪਣੇ ਚਾਚੇ ਦੇ ਮੌਤ ਦੇ ਸਰਟੀਫਿਕੇਟ ਲਈ ਬਿਨੈ ਕੀਤਾ ਸੀ ਅਤੇ ਉਕਤ ਮੁਲਜ਼ਮ ਨੇ ਮੌਤ ਦਾ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 30,000 ਰੁਪਏ ਵਿੱਚ ਤੈਅ ਹੋ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more news apart from Civil Hospital Ward Attendant Taking Rs 30,000 Bribe Arrested By Vigilance Bureau News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement