Punjab News: ਸੰਗਰੂਰ ਦੇ ਪਿੰਡ ਧਾਂਦਰਾ 'ਚ ਚਰਚ ਬਣਾਉਣ ਨੂੰ ਲੈ ਕੇ ਦੋ ਗੁੱਟਾਂ 'ਚ ਝੜਪ, ਕਈ ਲੋਕ ਜ਼ਖਮੀ
Published : Feb 25, 2025, 11:32 am IST
Updated : Feb 25, 2025, 11:32 am IST
SHARE ARTICLE
Clash between two groups over construction of church in Dhandra village of Sangrur, several people injured
Clash between two groups over construction of church in Dhandra village of Sangrur, several people injured

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ 25 ਦਸੰਬਰ ਨੂੰ ਵੀ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਸਮੇਂ ਵੀ ਪਿੰਡ ਵਿੱਚ ਇਹਨਾਂ ਨੇ ਚਰਚ ਕੀਤੀ ਸੀ ਉਸ ਸਮੇਂ ਮਾਹੌਲ ਖਰਾਬ ਹੋਇਆ

 

Punjab News: ਸੰਗਰੂਰ ਜਿਲੇ ਦੇ ਪਿੰਡ ਧਾਂਦਰਾ ਵਿੱਚ ਚਰਚ ਦੀ ਸਥਾਪਨਾ ਨੂੰ ਲੈ ਕੇ ਦੋ ਗੁੱਟਾਂ ਵਿੱਚ ਝੜਪ ਹੋ ਗਈ ਹੈ।  ਅਜਿਹੇ 'ਚ ਦੋਵਾਂ ਧੜਿਆਂ ਵੱਲੋਂ ਵਰਤੇ ਡੰਡਿਆਂ ਆਦਿ ਕਾਰਨ ਕਈ  ਵਿਅਕਤੀ ਜ਼ਖਮੀ ਹੋ ਗਏ ਹਨ।  ਇਨ੍ਹਾਂ 'ਚੋਂ 2 ਜ਼ਖਮੀ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।  ਪਿੰਡ ਦੇ ਈਸਾਈ ਲੋਕਾਂ ਦਾ ਦੋਸ਼ ਹੈ ਕਿ ਕੁਝ ਲੋਕ ਉਨ੍ਹਾਂ ਨੂੰ ਚਰਚ ਜਾਣ ਤੋਂ ਜ਼ਬਰਦਸਤੀ ਰੋਕ ਰਹੇ ਹਨ, ਜਦਕਿ ਦੂਜੇ ਧੜੇ ਦਾ ਦੋਸ਼ ਹੈ ਕਿ ਪਿੰਡ 'ਚ ਪ੍ਰਸ਼ਾਸਨ ਨੇ ਚਰਚ 'ਤੇ ਪਾਬੰਦੀ ਲਗਾਈ ਹੋਈ ਹੈ, ਜਿਸ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ 25 ਦਸੰਬਰ ਨੂੰ ਵੀ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਸਮੇਂ ਵੀ ਪਿੰਡ ਵਿੱਚ ਇਹਨਾਂ ਨੇ ਚਰਚ ਕੀਤੀ ਸੀ ਉਸ ਸਮੇਂ ਮਾਹੌਲ ਖਰਾਬ ਹੋਇਆ ਸੀ ਉਸ ਸਮੇਂ ਪਿੰਡ ਦੇ ਤਾਂ ਪਿੰਡ ਦੇ ਲੋਕਾਂ ਤੇ ਪ੍ਰਸ਼ਾਸਨ ਦੇ ਵਿੱਚ ਸਹਿਮਤੀ ਬਣੀ ਸੀ ਕਿ ਜਦੋਂ ਤੱਕ ਪਿੰਡ ਦੇ ਲੋਕ ਸਹਿਮਤ ਨਹੀਂ ਹੋਣਗੇ ਉਦੋਂ ਤੱਕ ਇਹ ਚਰਚ ਨਹੀਂ ਲਾਈ ਜਾਏਗੀ ਲੇਕਿਨ ਕੱਲ ਐਤਵਾਰ ਨੂੰ ਜਾਣ ਬੁਝ ਕੇ ਫਿਰ ਮਾਹੌਲ ਖ਼ਰਾਬ ਕਰਨ ਦੇ ਲਈ ਬੱਕਰੀਆਂ ਵਾਲੇ ਬਾੜੇ ਚ ਇਹ ਚਰਚ ਲਾਈ ਗਈ ਜਿਸ ਦਾ ਅਸੀਂ ਵਿਰੋਧ ਕੀਤਾ ਅਸੀਂ ਸਿਰਫ ਜਾ ਕੇ ਬੇਨਤੀ ਕੀਤੀ ਕਿ ਇਹ ਪ੍ਰਸ਼ਾਸਨ ਦੇ ਧਿਆਨ ਚ ਵੀ ਹੈਗਾ ਤੁਸੀਂ ਇਦਾਂ ਨਾ ਕਰੋ ਤਾਂ ਉਸ ਤੋਂ ਬਾਅਦ ਉਹ ਸਾਡੇ ਨਾਲ ਹੱਥੋਪਾਈ ਹੋਏ 

 ਥਾਣਾ ਸਦਰ ਧੂਰੀ ਦੇ ਐਸਐਚਓ ਕਰਮਜੀਤ ਸਿੰਘ ਨੇ ਦੱਸਿਆ ਕਿ ਚਰਚ ਦੀ ਉਸਾਰੀ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਪਹਿਲਾਂ ਵੀ ਝਗੜਾ ਚੱਲ ਰਿਹਾ ਸੀ।  ਐਤਵਾਰ ਨੂੰ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਗਏ।  ਦੋਵੇਂ ਧਿਰਾਂ ਸ਼ਾਂਤ ਹੋ ਗਈਆਂ।  ਅਜੇ ਤੱਕ ਕਿਸੇ ਨੇ ਵੀ ਉਨ੍ਹਾਂ ਦੇ ਬਿਆਨ ਦਰਜ ਨਹੀਂ ਕਰਵਾਏ ਹਨ।  ਬਿਆਨਾਂ ਤੋਂ ਬਾਅਦ ਹੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement