
'ਇਹ ਨੀਤੀ ਬਹੁਤ ਘਾਤਕ ਹੈ ਅਤੇ ਇਹ ਵੱਡੇ ਘਰਾਣਿਆਂ ਦੇ ਹੱਕ ਵਿੱਚ ਬਣਾਈ ਗਈ'
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਨਵੀਂ ਖੇਤੀਬਾੜੀ ਨੀਤੀ ਦੇ ਖਰੜੇ ਦੇ ਖਿਲਾਫ ਮਤਾ ਪੇਸ਼ ਕੀਤਾ ਹੈ। ਇਸ ਉੱਤੇ ਵਿਚਾਰ-ਚਰਚਾ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, "ਭਾਜਪਾ ਨੂੰ ਛੱਡ ਕੇ ਦੇਸ਼ ਦੀਆਂ ਸਾਰੀਆਂ ਰਾਜਨੀਤੀ ਪਾਰਟੀਆਂ ਨੇ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਸੀ। ਹੁਣ ਇਹ ਨਵੀਂ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਲੈ ਕੇ ਆਏ ਹਨ ਜੋ ਕਿਸਾਨਾਂ ਦੇ ਖਿਲਾਫ਼ ਹੈ। ਇਹ ਨੀਤੀ ਬਹੁਤ ਘਾਤਕ ਹੈ ਅਤੇ ਇਹ ਵੱਡੇ ਘਰਾਣਿਆਂ ਦੇ ਹੱਕ ਵਿੱਚ ਬਣਾਈ ਗਈ ਨੀਤੀ ਹੈ। ਮੈਂ ਇਸ ਨਵੀਂ ਖੇਤੀਬਾੜੀ ਨੀਤੀ ਦਾ ਵਿਰੋਧ ਕਰਦਾ ਹਾਂ"
ਉਨ੍ਹਾਂ ਨੇਕਿਹਾ ਹੈ ਕਿ ਜੇਕਰ ਇਹ ਨੀਤੀ ਆਉਂਦੀ ਹੈ ਤਾਂ ਪ੍ਰਾਈਵੇਟ ਮੰਡੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਹ ਨੀਤੀ ਨਾਲ ਵੱਡੀਆਂ ਕੰਪਨੀਆਂ ਨੂੰ ਲਾਭ ਮਿਲੇਗਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਮੈ ਇਸ ਨਵੀਂ ਖੇਤੀਬਾੜੀ ਨੀਤੀ ਦਾ ਵਿਰੋਧ ਕਰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ।