ਪੰਜਾਬ ਸਰਕਾਰ ਨੇ ਸ਼ਹੀਦਾਂ ਅਤੇ ਦਿਵਿਆਂਗ ਸੈਨਿਕਾਂ ਦੇ ਆਸ਼ਰਿਤਾਂ ਨੂੰ 10.97 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਵੰਡੀ: ਮੋਹਿੰਦਰ ਭਗਤ
Published : Feb 25, 2025, 6:35 pm IST
Updated : Feb 25, 2025, 6:35 pm IST
SHARE ARTICLE
Punjab Government distributed ex-gratia amount of Rs. 10.97 crore to the dependents of martyrs and disabled soldiers: Mohinder Bhagat
Punjab Government distributed ex-gratia amount of Rs. 10.97 crore to the dependents of martyrs and disabled soldiers: Mohinder Bhagat

ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ: ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਮਹਾਨ ਕੁਰਬਾਨੀਆਂ ਦੇਣ ਵਾਲੇ 21 ਸੈਨਿਕਾਂ, ਜਿਨ੍ਹਾਂ ਵਿੱਚ 12 ਸ਼ਹੀਦ ਸੈਨਿਕ ਅਤੇ 9 ਦਿਵਿਆਂਗ ਸੈਨਿਕ ਸ਼ਾਮਲ ਹਨ, ਦੇ ਆਸ਼ਰਿਤਾਂ ਨੂੰ ਐਕਸ-ਗ੍ਰੇਸ਼ੀਆ ਵਜੋਂ 10,97,50,000 ਰੁਪਏ ਰਾਸ਼ੀ ਦੀ ਵੰਡ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦਿੱਤੀ।

ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੀ ਰੱਖਿਆ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਸੂਬੇ ਦੇ ਨੌਜਵਾਨਾਂ ਨੇ ਹਥਿਆਰਬੰਦ ਸੈਨਾਵਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੰਜਾਬ ਦੇ ਸੈਨਿਕਾਂ ਨੇ ਵੱਖ-ਵੱਖ ਜੰਗਾਂ ਵਿੱਚ ਬੇਮਿਸਾਲ ਬਹਾਦਰੀ ਦਿਖਾਈ ਹੈ, ਜਿਸ ਸਦਕਾ ਸਾਡੇ ਦੇਸ਼ ਨੇ ਬਹੁਤ ਨਾਮਣਾ ਖੱਟਿਆ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਬਣਦਾ ਸਨਮਾਨ ਅਤੇ ਵਿੱਤੀ ਸਹਾਇਤਾ ਦੇਣਾ ਯਕੀਨੀ ਬਣਾਉਂਦੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਬਹੁਤ ਸਾਰੇ ਸੈਨਿਕ ਛੋਟੀ ਉਮਰ ਵਿੱਚ ਸੇਵਾਮੁਕਤ ਹੋ ਜਾਂਦੇ ਹਨ ਅਤੇ ਉਨ੍ਹਾਂ ਨੂੰ ਨੌਕਰੀ ਦੇ ਹੋਰਨਾਂ ਮੌਕਿਆਂ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਜੰਗੀ ਵਿਧਵਾਵਾਂ, ਦਿਵਿਆਂਗ ਸੈਨਿਕਾਂ ਅਤੇ ਵਿਸ਼ਵ ਯੁੱਧਾਂ ਦੇ ਬੇਸਹਾਰਾ ਸੈਨਿਕਾਂ ਨੂੰ ਵੀ ਸਹਾਇਤਾ ਦੀ ਲੋੜ ਹੁੰਦੀ ਹੈ। ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸਿਖਲਾਈ, ਮੁੜ ਰੋਜ਼ਗਾਰ ਅਤੇ ਸਵੈ-ਰੁਜ਼ਗਾਰ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਲਈ ਸਰਗਰਮੀ ਨਾਲ ਕਾਰਜਸ਼ੀਲ ਹੈ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਆਪਣੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸਨਮਾਨਿਤ ਕਰਨ ਦੇ ਆਪਣੇ ਫ਼ਰਜ਼ ਪ੍ਰਤੀ ਦ੍ਰਿੜ ਹੈ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਹਰ ਸਮੇਂ ਤਿਆਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement