Punjab weather Update: ਪੰਜਾਬ ਚ ਅੱਜ ਕਈ ਥਾਈਂ ਛਾਏ ਕਾਲੇ ਬੱਦਲ, ਅੰਮ੍ਰਿਤਸਰ 'ਚ ਪਿਆ ਮੀਂਹ, 6 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
Published : Feb 25, 2025, 9:29 am IST
Updated : Feb 25, 2025, 9:29 am IST
SHARE ARTICLE
Punjab weather Update News in punjabi
Punjab weather Update News in punjabi

Punjab weather Update: ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ 'ਚ ਮੀਂਹ ਦੀ ਭਵਿੱਖਬਾਣੀ

Punjab weather Update News in punjabi : ਪੰਜਾਬ 'ਚ ਅੱਜ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਅੱਜ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਅੰਮ੍ਰਿਤਸਰ 'ਚ ਸਵੇਰੇ ਹਲਕੀ ਬਾਰਿਸ਼ ਹੋਈ। ਆਉਣ ਵਾਲੇ ਦਿਨਾਂ 'ਚ ਮੌਸਮ ਇਕ ਵਾਰ ਫਿਰ ਬਦਲ ਜਾਵੇਗਾ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ।


ਹਾਲਾਂਕਿ, ਇਹ ਆਮ ਨਾਲੋਂ 2.2 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਰੂਪਨਗਰ ਵਿੱਚ 26.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਕੇਂਦਰ ਮੁਤਾਬਕ ਅੱਜ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਆਉਣ ਵਾਲੇ 2-3 ਦਿਨਾਂ 'ਚ ਪੰਜਾਬ ਦਾ ਤਾਪਮਾਨ 4 ਡਿਗਰੀ ਤੱਕ ਵਧ ਸਕਦਾ ਹੈ।


ਮੌਸਮ ਕੇਂਦਰ ਅਨੁਸਾਰ ਅੱਜ ਤੋਂ ਪੰਜਾਬ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਸ਼ੁਰੂਆਤ 'ਚ ਇਸ ਦਾ ਅਸਰ ਪਹਾੜੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। ਜੰਮੂ-ਕਸ਼ਮੀਰ 'ਚ 25 ਤੋਂ 28 ਤਰੀਕ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਪਹਾੜੀ ਇਲਾਕਿਆਂ 'ਚ 26 ਤੋਂ 28 ਤਰੀਕ ਤੱਕ ਮੌਸਮ 'ਚ ਬਦਲਾਅ ਹੋਵੇਗਾ।


ਇਸ ਵੈਸਟਰਨ ਡਿਸਟਰਬੈਂਸ ਦਾ ਅਸਰ 26 ਤੋਂ ਬਾਅਦ ਦੇਖਣ ਨੂੰ ਮਿਲੇਗਾ। ਪੰਜਾਬ ਵਿੱਚ 26 ਤੋਂ 28 ਫ਼ਰਵਰੀ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 26 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐਸ.ਏ.ਐਸ.ਨਗਰ ਅਤੇ ਨਵਾਂ ਸ਼ਹਿਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement