ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
Published : Feb 25, 2025, 5:58 pm IST
Updated : Feb 25, 2025, 5:58 pm IST
SHARE ARTICLE
There may be changes in the staff of the Block Samiti: Panchayat Minister Tarunpreet Singh Saund
There may be changes in the staff of the Block Samiti: Panchayat Minister Tarunpreet Singh Saund

'ਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ'

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ ਬਲਾਕ ਸੰਮਤੀ ਦਫਤਰਾਂ ਵਿੱਚ ਤਾਇਨਾਤ ਅਮਲੇ ਦੀਆਂ ਬਦਲੀਆਂ ਵੀ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਹਨ।

ਵਿਧਾਇਕ ਜੰਗੀ ਲਾਲ ਮਹਾਜਨ ਨੇ ਸਵਾਲ ਪੁੱਛਿਆ ਸੀ ਕਿ ਰਾਜ ਦੇ ਬਲਾਕ ਸੰਮਤੀਆਂ ਦੇ ਦਫ਼ਤਰਾਂ ਵਿੱਚ ਤੈਨਾਤ ਅਮਲੇ ਦੀ ਸਰਕਾਰ ਵੱਲੋਂ ਕਦੇ ਬਦਲੀ ਨਹੀਂ ਕੀਤੀ ਜਾਂਦੀ, ਜਿਸ ਕਾਰਨ ਇੱਥੇ ਰਿਸ਼ਵਤਖੋਰੀ ਨੂੰ ਬੜਾਵਾ ਮਿਲਦਾ ਹੈ। ਇਸ ਦੇ ਜਵਾਬ ਵਿੱਚ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜਿਹੜੇ ਵੀ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕੀਤਾ ਜਾਵੇਗਾ।

ਉਨ੍ਹਾਂ ਵਿਧਾਨ ਸਭਾ ਦੇ ਮੈਂਬਰਾਂ ਨੂੰ ਦੱਸਿਆ ਕਿ ਬਲਾਕ ਸੰਮਤੀਆਂ ਵਿੱਚ ਤੈਨਾਤ ਸੰਮਤੀ ਸਾਈਡ ਦੇ ਕਰਮਚਾਰੀਆਂ ਦੀ ਸਮਰੱਥ ਨਿਯੁਕਤੀ/ਸਜ਼ਾ ਅਥਾਰਟੀ ਸਬੰਧਤ ਸੰਮਤੀ ਹੁੰਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਜਿਵੇਂ ਕਿ ਸੁਪਰਡੰਟ ਗ੍ਰੇਡ 2, ਟੈਕਸ ਕੁਲੈਕਟਰ, ਪੰਚਾਇਤ ਸਕੱਤਰ ਅਤੇ ਪੰਚਾਇਤ ਅਫਸਰਾਂ ਦੀਆਂ ਬਦਲੀਆਂ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਦੇ ਪੱਧਰ ‘ਤੇ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਸੰਮਤੀ ਦੇ ਕਰਮਚਾਰੀਆਂ ਜਿਵੇਂ ਕਿ ਕਲਰਕ, ਸੇਵਾਦਾਰ ਅਤੇ ਡਰਾਇਵਰ ਆਦਿ ਦੀਆਂ ਅੰਤਰ ਜ਼ਿਲ੍ਹਾ ਬਦਲੀਆਂ ਦੇ ਕੇਸ ਵੀ ਸਰਕਾਰ ਪੱਧਰ ‘ਤੇ ਵਿਚਾਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸੰਮਤੀ ਦੇ ਬਾਕੀ ਕਰਮਚਾਰੀਆਂ ਦੀਆਂ ਬਦਲੀਆਂ ਉਨ੍ਹਾਂ ਦੇ ਜ਼ਿਲੇ ਅੰਦਰ ਹੀ ਉਨ੍ਹਾਂ ਦੀ ਸਮਰੱਥ ਅਥਾਰਟੀ ਵੱਲੋਂ ਕੀਤੀਆਂ ਜਾਂਦੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement