
Amritsar News : ਸਾਲਾਨਾ ਜਨਰਲ ਇਜਲਾਸ (ਬਜਟ ਇਜਲਾਸ) 30 ਮਾਰਚ 1999 ਦੇ ਮਤਾ ਨੰ: 201 ਰਾਹੀਂ ਰੱਦ ਕਰ ਦਿੱਤਾ ਗਿਆ ਸੀ।
Amritsar News in Punjabi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਮਿਤੀ 20 ਫ਼ਰਵਰੀ 1999 ਦੀ ਹੋਈ ਇਕੱਤਰਤਾ ਦਾ ਇੱਕ ਮਤਾ (ਨੰ: 1457) ਅਸਲੀਅਤ ਜਾਣੇ ਬਿਨਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤਾ ਜਾ ਰਿਹਾ ਹੈ। ਸੰਗਤ ਦੀ ਜਾਣਕਾਰੀ ਲਈ ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਉਕਤ ਮਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ’ਚ ਹੋਏ ਸਾਲਾਨਾ ਜਨਰਲ ਇਜਲਾਸ (ਬਜਟ ਇਜਲਾਸ) ਮਿਤੀ 30 ਮਾਰਚ 1999 ਦੇ ਮਤਾ ਨੰ: 201 ਰਾਹੀਂ ਰੱਦ ਕਰ ਦਿੱਤਾ ਗਿਆ ਸੀ।
ਮੌਜੂਦਾ ਪੰਥਕ ਹਾਲਾਤ ਦੇ ਮੱਦੇਨਜ਼ਰ ਸੰਗਤ ਅਜਿਹੀਆਂ ਸ਼ਰਾਰਤਾਂ ਤੋਂ ਪੂਰੀ ਤਰ੍ਹਾਂ ਸੁਚੇਤ ਰਹੇ ਅਤੇ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਕਿਸੇ ਵੀ ਦਸਤਾਵੇਜ਼ ਨੂੰ ਬਿਨਾਂ ਤਸਦੀਕ ਕੀਤੇ ਸੋਸ਼ਲ ਮੀਡੀਆ ਉੱਤੇ ਅਗਾਂਹ ਨਾ ਵਧਾਏ।
(For more news apart from True facts about viralized resolution Dharma Prachar Committee meeting (February 1999) News in Punjabi, stay tuned to Rozana Spokesman)