ਐਸ.ਵਾਈ.ਐਲ. ਦੇ ਸਰਵੇ ਲਈ ਦੇਵੀ ਲਾਲ ਨੂੰ ਪ੍ਰਕਾਸ਼ ਸਿੰਘ ਬਾਦਲ ਨੇ ਦਿੱਤੀ ਸੀ ਆਗਿਆ : ਮੁੱਖ ਮੰਤਰੀ ਮਾਨ
Published : Feb 25, 2026, 4:13 pm IST
Updated : Feb 25, 2026, 4:13 pm IST
SHARE ARTICLE
Devi Lal was given permission by Parkash Singh Badal for the survey of SYL: Chief Minister Mann
Devi Lal was given permission by Parkash Singh Badal for the survey of SYL: Chief Minister Mann

ਬਦਲੇ ’ਚ ਸਰਕਾਰ ਦੇ ਖ਼ਜ਼ਾਨੇ ’ਚ ਪਵਾਏ ਸਨ 2 ਕਰੋੜ ਰੁਪਏ ਤੇ ਗੁੜਗਾਓਂ ਹੋਟਲ ਵਾਸਤੇ ਲਈ ਸੀ ਜ਼ਮੀਨ

ਮੱਖੂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਹਲਕਾ ਜ਼ੀਰਾ ਦੇ ਬਲਾਕ ਮੱਖੂ ਦੀ ਅਨਾਜ ਮੰਡੀ ’ਚ ਰੱਖੀ ਰੈਲੀ ਵਿਚ ਪਹੁੰਚੇ। ਇਸ ਦੌਰਾਨ ਉਨ੍ਹਾਂ ਫ਼ਿਰੋਜ਼ਪੁਰ ਫੀਡਰ ਨਹਿਰ ਦੀ ਰੀਲਾਈਨਿੰਗ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਵਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਹਾਜ਼ਰ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਅਸੀਂ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੀਆਂ ਨਹਿਰਾਂ ਦਾ ਪਾਣੀ ਜਿਹੜਾ ਪਹਿਲਾਂ ਹਰਿਆਣਾ ਅਤੇ ਰਾਜਸਥਾਨ ਨੂੰ ਜਾਂਦਾ ਉਹ ਪੰਜਾਬ ਦੇ ਖੇਤਾਂ ਵਿਚ ਪਹੁੰਚਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਅੰਦਰ 2200 ਕਿਲੋਮੀਟਰ ਦੀਆਂ ਪਾਈਪਲਾਈਨਾਂ ਵਿਛਾਈਆਂ ਜਿਸ ਨਾਲ ਪੰਜਾਬ ਦੇ ਖੇਤਾਂ ਤੱਕ ਪਾਣੀ ਪਹੁੰਚਿਆ। ਉਨ੍ਹਾਂ ਕਿਹਾ ਕਿ ਹੁਣ ਰਾਜਸਥਾਨ ਅਤੇ ਹਰਿਆਣਾ ਨੂੰ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ ਬਲਕਿ ਉਨ੍ਹਾਂ ਦਾ ਬਣਦਾ ਹਿੱਸਾ ਹੀ ਉਨ੍ਹਾਂ ਨੂੰ ਦਿੱਤਾ ਜਾਵੇਗਾ।
ਐਸ.ਵਾਈ.ਐਲ. ਦੇ ਮੁੱਖ ’ਤੇ ਬੋਲਦੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਐਸ.ਵਾਈ. ਐਲ. ਦੇ ਸਰਵੇ ਦੀ ਆਗਿਆ ਦੇਵੀ ਲਾਲ ਨੂੰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਤੀ ਗਈ ਸੀ। ਇਸ ਦੇ ਬਦਲੇ ਉਨ੍ਹਾਂ ਪੰਜਾਬ ਸਰਕਾਰ ਦੇ ਖਜ਼ਾਨੇ ’ਚ ਦੋ ਕਰੋੜ ਰੁਪਏ ਪਵਾਏ ਸਨ ਅਤੇ ਗੁੜਗਾਉਂ ’ਚ ਹੋਟਲ ਓਬਰਾਏ ਬਣਾਉਣ ਲਈ ਜ਼ਮੀਨ ਲਈ ਸੀ। ਜਦੋਂ ਐਸ.ਵਾਈ.ਐਲ. ਨਹਿਰ ਦਾ ਟੱਕ ਲਾਉਣ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਆਈ ਸੀ ਤਾਂ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਾਂਦੀ ਕਹੀ ਦਿੱਤੀ ਗਈ ਸੀ ਤੇ ਇਹੀ ਅਕਾਲੀ-ਕਾਂਗਰਸੀ ਅੱਜ ਰੌਲਾ ਪਾਉਂਦੇ ਹਨ ਕਿ ਅਸੀਂ ਪੰਜਾਬ ਦਾ ਇਕ ਬੂੰਦ ਵੀ ਪਾਣੀ ਦੂਜੇ ਰਾਜਾਂ ਨੂੰ ਜਾਣ ਨਹੀਂ ਦਿਆਂਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਜਦੋਂ ਪੰਜਾਬ ਵਿਚ ਹੜ੍ਹ ਆਏ ਸਨ ਤਾਂ ਉਦੋਂ ਅਸੀਂ ਹਰਿਆਣਾ ਅਤੇ ਰਾਜਸਥਾਨ ਪੁੱਛਿਆ ਕਿ ਥੋਨੂੰ ਪਾਣੀ ਚਾਹੀਦਾ ਹੈ ਤਾਂ ਉਦੋਂ ਉਨ੍ਹਾਂ ਨੇ ਪਾਣੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਪੰਜਾਬ ਆਫ਼ਤ ਦੀ ਮਾਰ ਹੇਠ ਉਦੋਂ ਇਨ੍ਹਾਂ ਦੋਵੇਂ ਸੂਬਿਆਂ ਨੇ ਪਾਣੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ । ਉਨ੍ਹਾਂ ਕਿਹਾ ਯਮੁਨਾ ਨਗਦੀ ਕਈ ਰਾਜਾਂ ਤੱਕ ਮਾਰ ਕਰਦੀ ਹੈ ਅਸੀਂ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਤੁਸੀਂ ਯਮੁਨਾ ਦਾ ਪਾਣੀ ਸਾਨੂੰ ਦਿਓ, ਪੰਜਾਬ ਕੋਲ ਦੂਜੇ ਰਾਜਾਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement