
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਐਤਵਾਰ ਨੂੰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ
ਅੰਮ੍ਰਿਤਸਰ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਐਤਵਾਰ ਨੂੰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਜਵਿੰਦਰ ਸਿੰਘ ਮਹਿਰਾ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਸਮੇਤ ਡਾ. ਮਨਮੋਹਨ ਸਿੰਘ ਦੇ ਅੰਮ੍ਰਿਤਸਰ ਰਹਿੰਦੇ ਕੁੱਝ ਰਿਸ਼ਤੇਦਾਰ ਵੀ ਉਨ੍ਹਾਂ ਦੇ ਨਾਲ ਸਨ।
Dr. Manmohan Singh in Sri Darbar sahib amritsar
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਬੜੇ ਸਾਦੇ ਢੰਗ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਜਾਣਕਾਰੀ ਅਨੁਸਾਰ ਉਹ ਸਵੇਰੇ ਹੀ ਦਿੱਲੀ ਤੋਂ ਅੰਮ੍ਰਿਤਸਰ ਪੁੱਜੇ ਹਨ। ਇਸ ਸਮੇਂ ਉਨ੍ਹਾਂ ਕੁਝ ਸਮੇਂ ਲਈ ਗੁਰਬਾਣੀ ਕੀਰਤਨ ਦਾ ਵੀ ਆਨੰਦ ਮਾਣਿਆ। ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।
Dr. Manmohan Singh in Sri Darbar sahib amritsar
ਜਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਸਨ। ਹਵਾਈ ਅੱਡੇ ਤੋਂ ਉਨ੍ਹਾਂ ਦੇ ਸਵਾਗਤ ਤੇ ਉਨ੍ਹਾਂ ਨੂੰ ਲੈਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤਾਂ ਪਹੁੰਚੇ ਪਰੰਤੂ ਕਾਂਗਰਸ ਦਾ ਕੋਈ ਵੀ ਆਗੂ ਜਾਂ ਮੰਤਰੀ ਨਹੀ ਪਹੁੰਚਿਆ।
Dr. Manmohan Singh in Sri Darbar sahib amritsar
ਸ੍ਰੀ ਦਰਬਾਰ ਸਾਹਿਬ ਅਜਿਹਾ ਪਵਿੱਤਰ ਅਸਥਾਨ ਹੈ, ਜਿੱਥੇ ਹਰ ਰੋਜ਼ ਵੱਡੀਆਂ ਤੋਂ ਵੱਡੀਆਂ ਹਸਤੀਆਂ ਨਤਮਸਤਕ ਹੋਣ ਲਈ ਆਉਂਦੀਆਂ ਹਨ। ਹਾਲੇ ਕੁਝ ਦਿਨ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸਨ, ਜਿਨ੍ਹਾਂ ਨੇ ਲੰਗਰ ਵਿਚ ਸੇਵਾ ਵੀ ਕੀਤੀ ਸੀ।