ਪਤਨੀ ਨਾਲ ਪਾਰਟੀਸ਼ਨ ਮਿਊਜ਼ੀਅਮ ਦੇਖਣ ਪੁੱਜੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ
Published : Mar 25, 2018, 2:37 pm IST
Updated : Mar 25, 2018, 2:37 pm IST
SHARE ARTICLE
manmohan singh
manmohan singh

ਦੇੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਪਣੀ ਪਤਨੀ ਗੁਰਸ਼ਰਨ ਕੌਰ ਸਮੇਤ ਅੰਮ੍ਰਿਤਸਰ ਵਿਖੇ ਪਾਰਟੀਸ਼ਨ ਮਿਊਜ਼ੀਅਮ ਦੇਖਣ ਲਈ ਪੁੱਜੇ। ਜਿਕਰਯੋਗ...

 ਅੰਮ੍ਰਿਤਸਰ : ਦੇੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਪਣੀ ਪਤਨੀ ਗੁਰਸ਼ਰਨ ਕੌਰ ਸਮੇਤ ਅੰਮ੍ਰਿਤਸਰ ਵਿਖੇ ਪਾਰਟੀਸ਼ਨ ਮਿਊਜ਼ੀਅਮ ਦੇਖਣ ਲਈ ਪੁੱਜੇ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾ ਉਨ੍ਹਾਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਰਾਜਵਿੰਦਰ ਸਿੰਘ ਮਹਿਰਾ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਸਮੇਤ ਡਾ. ਮਨਮੋਹਨ ਸਿੰਘ ਦੇ ਅੰਮ੍ਰਿਤਸਰ ਰਹਿੰਦੇ ਕੁੱਝ ਰਿਸ਼ਤੇਦਾਰ ਵੀ ਨਾਲ ਸਨ।

manmohan singhmanmohan singh

ਜਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਸਨ। ਹਵਾਈ ਅੱਡੇ ਤੋਂ ਉਨ੍ਹਾਂ ਦੇ ਸਵਾਗਤ 'ਤੇ ਉਨ੍ਹਾਂ ਨੂੰ ਲੈਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤਾਂ ਪਹੁੰਚੇ ਪਰੰਤੂ ਕਾਂਗਰਸ ਦਾ ਕੋਈ ਵੀ ਆਗੂ ਜਾਂ ਮੰਤਰੀ ਨਹੀ ਪਹੁੰਚਿਆ। ਕਾਰਨ ਇਹ ਵੀ ਹੋ ਸਕਦਾ ਹੈ ਕਿ ਇਹ ਮਨਮੋਹਨ ਸਿੰਘ ਦੀ ਨਿੱਜੀ ਫੇਰੀ ਹੋਵੇ। ਦੂਜਾ ਕਾਰਨ ਇਹ ਵੀ ਹੋ ਸਕਦਾ ਹੈ ਕਿ ਕੱਲ ਪੰਜਾਬ ਦਾ ਬਜਟ ਪੇਸ਼ ਹੋਇਆ ਸੀ ਅਤੇ ਇਸ ਦਿਨ ਸਾਰੇ ਵਿਧਾਇਕ ਸੰਸਦ ਦੇ ਵਿਚ ਵਿਅਸਤ ਸਨ ਜਿਸ ਦੇ ਕਾਰਨ ਕੋਈ ਵੀ ਵਿਧਾਇਕ ਨਹੀਂ ਆ ਸਕਿਆ।

Dr. Manmohan Singh in Sri Darbar sahib amritsarDr. Manmohan Singh in Sri Darbar sahib amritsarਅੱਜ ਸਵੇਰੇ ਕਰੀਬ 7:25 ‘ਤੇ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਸਮੇ ਉਹਨਾਂ ਦੇ ਨਾਲ ਅੰਮ੍ਰਿਤਸਰ ਰਹਿੰਦੇ ਕੁੱਝ ਰਿਸ਼ਤੇਦਾਰ ਵੀ ਮੌਜੂਦ ਸਨ ਜਿਹਨਾਂ ਨੇ ਡਾ. ਮਨਮੋਹਨ ਸਿੰਘ ਦੇ ਨਾਲ ਮੱਥਾ ਟੇਕਿਆ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਪਣੀ ਪਤਨੀ ਨਾਲ ਗੁਰਸ਼ਰਨ ਕੌਰ ਨਾਲ ਐਤਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਕੀਤੀ ਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਸ਼੍ਰੋਮਣੀ ਕਮੇਟੀ ਵਲੋਂ ਪਰੰਪਰਾ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ। ਡਾ. ਮਨਮੋਹਨ ਸਿੰਘ ਕੱਲ ਦਿੱਲੀ ਤੋਂ ਅੰਮ੍ਰਿਤਸਰ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨੇ ਕਿਸੇ ਤਰ੍ਹਾਂ ਕੋਈ ਸਿਆਸੀ ਬਿਆਨ ਨਹੀਂ ਦਿਤਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement