
ਐਸਟੀਐਫ ਲੁਧਿਆਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਦੋ ਅਰਬ ਰੁਪਏ ਮੁੱਲ ਦੀ 40 ਕਿਲੋ ਹੈਰੋਇਨ ਬਰਾਮਦ ਕਰਨ
ਲੁਧਿਆਣਾ : ਐਸਟੀਐਫ ਲੁਧਿਆਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਦੋ ਅਰਬ ਰੁਪਏ ਮੁੱਲ ਦੀ 40 ਕਿਲੋ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਐਸਟੀਐਫ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਗੁਰਪਾਲ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਸ ਪਾਸੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
One Man Arrested with 200 crore heroin
ਐਸਟੀਐਫ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਕਤ ਤਸਕਰ ਇਸ ਹੈਰੋਇਨ ਦੀ ਵੱਡੀ ਖੇਪ ਨੂੰ ਲੈ ਕੇ ਕਿੱਥੇ ਜਾ ਰਿਹਾ ਸੀ। ਦਸ ਦਈਏ ਕਿ ਲੁਧਿਆਣਾ ਵਿਚ ਹੈਰੋਇਨ ਤਸਕਰੀ ਦੇ ਕਈ ਵੱਡੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਤੋਂ ਪਹਿਲਾਂ ਵੀ ਐਸਟੀਐਫ ਇੱਥੋਂ ਕਈ ਤਸਕਰਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਚੁੱਕੀ ਹੈ।
One Man Arrested with 200 crore heroin
ਦਸ ਦਈਏ ਕਿ ਲੁਧਿਆਣਾ ਵਿਚ ਕ੍ਰਾਈਮ ਦਿਨੋ ਦਿਨ ਵਧਦਾ ਜਾ ਰਿਹਾ ਹੈ, ਜਿਸ ਨੇ ਸਥਾਨਕ ਪੁਲਿਸ ਦੀਆਂ ਮੁਸ਼ਕਲਾਂ ਵਿਚ ਵਾਧਾ ਕਰ ਦਿਤਾ ਹੈ। ਹਾਲੇ ਕੁਝ ਦਿਨ ਪਹਿਲਾਂ ਹੀ ਕੁੱਝ ਨਕਾਬਪੋਸ਼ ਲੁਟੇਰਿਆਂ ਵਲੋਂ ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਸਥਿਤ ਐੱਚਡੀਐੱਫਸੀ ਬੈਂਕ ਦੇ ਬਾਹਰੋਂ ਕੈਸ਼ ਵੈਨ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। 4 ਨਕਾਬਪੋਸ਼ ਲੁਟੇਰਿਆਂ ਵਲੋਂ ਬੈਂਕ ਦੀ ਕੈਸ਼ ਵੈਨ 'ਚੋਂ 15 ਲੱਖ ਰੁਪਏ ਲੁੱਟ ਲਏ ਸਨ।