ਕੈਪਟਨ ਸਰਕਾਰ ਦਾ ਦੂਜਾ ਬਜਟ
Published : Mar 25, 2018, 12:04 am IST
Updated : Mar 25, 2018, 12:04 am IST
SHARE ARTICLE
Manpreet Badal
Manpreet Badal

'ਵਿਕਾਸ ਟੈਕਸ' ਉਤੇ ਸਰਕਾਰ ਦੀ ਟੇਕ 

 ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਦਾ 2018-19 ਦਾ ਬਜਟ ਪੇਸ਼ ਕੀਤਾ ਜਿਸ 'ਚ ਟੈਕਸਦਾਤਿਆਂ 'ਤੇ 200 ਰੁਪਏ ਪ੍ਰਤੀ ਮਹੀਨਾ 'ਵਿਕਾਸ ਟੈਕਸ' ਲਾਉਣ ਦੀ ਤਜਵੀਜ਼ ਦਿਤੀ ਗਈ ਹੈ। ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ 'ਚ ਵਿੱਤੀ ਮਜ਼ਬੂਤੀਕਰਨ 'ਤੇ ਜ਼ੋਰ ਦਿਤਾ ਅਤੇ ਉਮੀਦ ਪ੍ਰਗਟਾਈ ਕਿ ਅਗਲੇ ਦੋ ਸਾਲਾਂ 'ਚ ਅਰਥਚਾਰਾ ਪਟੜੀ 'ਤੇ ਪਰਤ ਆਵੇਗਾ। ਬਜਟ 'ਚ ਮੁੱਖ ਤੌਰ 'ਤੇ ਖੇਤੀਬਾੜੀ, ਕਿਸਾਨ ਭਲਾਈ, ਉਦਯੋਗ, ਸਿਹਤ, ਕਰਮਚਾਰੀ ਅਤੇ ਵਿਦਿਆਰਥੀ 'ਤੇ ਧਿਆਨ ਕੇਂਦਰਤ ਕੀਤਾ ਗਿਆ। ਜਦ ਕਿਸਾਨੀ ਕਰਜ਼ੇ ਮਾਫ਼ ਕਰਨ ਵਾਲੇ ਪਹਿਰੇ ਨੂੰ ਵਿੱਤ ਮੰਤਰੀ ਪੜ੍ਹ ਰਹੇ ਸਨ ਅਤੇ ਮੁੱਖ ਮੰਤਰੀ ਵਲੋਂ ਕੀਤੇ ਵਾਅਦੇ ਦਾ ਤਰਕ ਦੇ ਰਹੇ ਸਨ ਤਾਂ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਬਾਕੀ ਅਕਾਲੀ-ਭਾਜਪਾ ਵਿਧਾਇਕਾਂ ਨੇ ਪਹਿਲਾਂ ਅਪਣੀਆਂ ਸੀਟਾਂ 'ਤੇ ਖੜੇ ਹੋ ਕੇ ਰੌਲਾ ਪਾਇਆ, ਮਗਰੋਂ ਸਪੀਕਰ ਸਾਹਮਣੇ 20 ਮਿੰਟ ਨਾਹਰੇਬਾਜ਼ੀ ਕੀਤੀ ਅਤੇ ਫਿਰ ਵਾਕ ਆਊਟ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੀ ਸਪੀਕਰ ਸਾਹਮਣੇ ਰੌਲਾ ਪਾਇਆ ਅਤੇ ਸਰਕਾਰ ਵਿਰੁਧ ਨਾਹਰੇਬਾਜ਼ੀ ਕੀਤੀ ਅਤੇ ਫਿਰ ਵਾਕ ਆਊਟ ਕੀਤਾ। ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ, ਕੰਵਰ ਸੰਧੂ, ਅਮਨ ਅਰੋੜਾ ਅਤੇ ਹੋਰਨਾਂ ਨੇ ਕਿਹਾ ਕਿ ਖੇਤੀਬਾੜੀ ਮਹਿਕਮੇ ਲਈ ਕੋਈ ਵਖਰਾ ਮੰਤਰੀ ਨਹੀਂ ਹੈ, ਮੁੱਖ ਮੰਤਰੀ ਕੋਲ 42 ਵਿਭਾਗ ਹਨ, ਉਨ੍ਹਾਂ ਦਾ ਧਿਆਨ ਇਧਰ ਘੱਟ ਹੈ।

Captain Amarinder SinghCaptain Amarinder Singh

ਅਤੇ ਕਾਂਗਰਸ ਦੇ ਇਕ ਸਾਲ ਵਿਚ 382 ਕਿਸਾਨ ਖ਼ੁਦਕੁਸ਼ੀਆਂ ਕਰ ਗਏ ਹਨ ਜਿਨ੍ਹਾਂ ਦੇ ਪਰਵਾਰਾਂ ਲਈ ਸਰਕਾਰ ਨੇ ਕੁੱਝ ਨਹੀਂ ਕੀਤਾ।
ਹਾਲਾਂਕਿ ਬਜਟ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੇ ਬਿਆਨਾਂ ਨੂੰ ਗੁਮਰਾਹਕੁਨ ਅਤੇ ਬੇਲੋੜੇ ਦਸਦੇ ਹੋਏ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਬਜਟ ਸੂਬੇ ਨੂੰ ਵਾਪਸ ਵਿਕਾਸ ਅਤੇ ਖ਼ੁਸ਼ਹਾਲੀ ਦੇ ਰਾਹ ਤੇ ਲਿਆਵੇਗਾ ਜਿਸ ਨੂੰ ਪਿਛਲੀ ਸਰਕਾਰ ਨੇ ਸੂਬੇ ਨੂੰ ਵਿੱਤੀ ਗੜਬੜੀਆਂ ਨਾਲ ਸੰਕਟ ਵਿਚ ਪਾ ਦਿਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਅਤੇ ਭਾਜਪਾਈਆਂ ਨੂੰ ਚੁਨੌਤੀ ਦਿੰਦੇ ਹੋਏ ਕਿਹਾ ਕਿ ਉਹ ਅਪਣੇ ਪਿਛਲੇ ਇਕ ਦਹਾਕੇ ਦੇ ਕੁਸ਼ਾਸਨ ਦੌਰਾਨ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਪੱਖ ਤੋਂ ਕੀਤੀ ਇਕ ਗਿਣਨਯੋਗ ਪ੍ਰਾਪਤੀ ਦੱਸਣ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਬਜਟ ਵਿਚ ਖੇਤੀਬਾੜੀ, ਉਦਯੋਗ, ਸਿਹਤ, ਸਿਖਿਆ, ਰੁਜ਼ਗਾਰ ਪੈਦਾ ਕਰਨ ਅਤੇ ਇਨ੍ਹਾਂ ਤੋਂ ਇਲਾਵਾ ਥੁੜਾਂ ਮਾਰੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਵਰਗੇ ਸਾਰੇ ਖੇਤਰਾਂ 'ਤੇ ਬਣਦਾ ਧਿਆਨ ਦਿਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਅਪਣੀ ਸਰਕਾਰ ਵਲੋਂ ਪਿਛਲੇ ਸਾਲ ਪੇਸ਼ ਕੀਤੇ ਪਹਿਲੇ ਬਜਟ ਦਾ ਵੀ ਜ਼ਿਕਰ ਕੀਤਾ ਜਿਸ ਵਿਚ ਐਫ਼.ਆਰ.ਬੀ.ਐਮ. ਐਕਟ 2003 ਦੀਆਂ ਵਿਵਸਥਾਵਾਂ ਹੇਠ ਵਿੱਤੀ ਅਨੁਸ਼ਾਸਨ ਨੂੰ ਬਹਾਲ ਕਰਨ ਵਾਸਤੇ ਲੰਬੀ ਮਿਆਦ ਦੀ ਸ਼ਾਨਦਾਰ ਯੋਜਨਾਬੰਦੀ ਕੀਤੀ ਸੀ ਜਿਸ ਦੀ ਬਦੌਲਤ ਸੂਬੇ ਦੀ ਵਿੱਤੀ ਸਿਹਤ ਵਿਚ ਸੁਧਾਰ ਹੋਇਆ ਹੈ ਕਿਉਂਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਨੇ ਅਪਣੇ ਨਿਜੀ ਹਿੱਤਾਂ ਲਈ ਇਸ ਐਕਟ ਦੀ ਉਲੰਘਣਾ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement