ਕਾਂਗਰਸ ਪਾਰਟੀ ਵਲੋਂ ਫ਼ਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਨ ਦੇ ਚਰਚੇ
Published : Mar 25, 2019, 5:42 pm IST
Updated : Mar 25, 2019, 5:42 pm IST
SHARE ARTICLE
Dr. Amar Singh
Dr. Amar Singh

ਡਾ. ਅਮਰ ਸਿੰਘ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਰਾਏਕੋਟ ਤੋਂ ਚੋਣ ਲੜੀ ਸੀ

ਰਾਏਕੋਟ : ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਤਿਉਂ-ਤਿਉਂ ਵੱਖ-ਵੱਖ ਰਾਜਸੀ ਪਾਰਟੀਆਂ ਨੇ ਅਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਨੇ ਸ਼ੁਰੂ ਕਰ ਦਿਤੇ ਗਏ ਹਨ। ਜੇਕਰ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੀ ਗੱਲ ਕੀਤੀ ਜਾਵੇ ਤਾਂ ਇਥੇ ਵੀ ਸਿਆਸੀ ਪਾਰਟੀਆਂ ਵਲੋਂ ਅਪਣੇ ਉਮੀਦਵਾਰਾਂ ਦੀ ਭਾਲ ਸ਼ੁਰੂ ਕਰ ਦਿਤੀ ਗਈ ਹੈ। ਪੇਂਡੂ ਹਲਕੇ ਵਜੋਂ ਜਾਣੇ ਜਾਂਦੇ ਇਸ ਹਲਕੇ ਤੋਂ ਕਾਂਗਰਸ ਪਾਰਟੀ ਵਲੋਂ ਭਾਵੇਂਕਿ ਕਈ ਸਿਆਸੀ ਆਗੂ ਲੋਕ ਸਭਾ ਲਈ ਟਿਕਟ ਲੈਣ ਲਈ ਸਿਰਤੋੜ ਯਤਨ ਕਰ ਰਹੇ ਹਨ ਪਰ ਜੇਕਰ ਪਾਰਟੀ ਦੇ ਅੰਦਰੂਨੀ ਸੂਤਰਾਂ 'ਤੇ ਯਕੀਨ ਕੀਤਾ ਜਾਵੇ ਤਾਂ ਪਾਰਟੀ ਵਲੋਂ ਇਸ ਹਲਕੇ ਤੋਂ ਸੇਵਾ ਮੁਕਤ ਆਈ. ਏ. ਐਸ. ਅਧਿਕਾਰੀ ਡਾ. ਅਮਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। 

ਸਿਆਸੀ ਹਲਕਿਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਲੈਣ ਲਈ ਕਈ ਉੱਚ ਆਗੂ ਯਤਨ ਕਰ ਰਹੇ ਹਨ। ਇਨ੍ਹਾਂ ਆਗੂਆਂ ਵਿਚ ਇਸ ਲੋਕ ਸਭਾ ਹਲਕੇ ਵਿਚਲੇ ਦੋ ਮੌਜੂਦਾ ਵਿਧਾਇਕਾਂ ਸਮੇਤ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਤ ਇਕ ਕੈਬਨਿਟ ਮੰਤਰੀ ਵਲੋਂ ਅਪਣੇ ਪਰਵਾਰਕ ਮੈਂਬਰ ਨੂੰ ਟਿਕਟ ਦਿਵਾਉਣ ਲਈ ਯਤਨ ਕਰਨਾ ਸ਼ਾਮਲ ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਦੀ ਮੰਨੀ ਜਾਵੇ ਤਾਂ ਪਾਰਟੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਸਪੱਸ਼ਟ ਕੀਤਾ ਹੋਇਆ ਹੈ ਕਿ ਪਾਰਟੀ ਵਲੋਂ ਮੌਜੂਦਾ ਵਿਧਾਇਕਾਂ ਨੂੰ ਕਿਸੇ ਵੀ ਹੀਲੇ ਟਿਕਟ ਨਹੀਂ ਦਿਤੀ ਜਾਵੇਗੀ ਅਤੇ ਜਿੱਤਣ ਦੀ ਸਮਰਥਾ ਰੱਖਣ ਵਾਲੇ ਉਤਸ਼ਾਹੀ ਚਿਹਰੇ ਨੂੰ ਅੱਗੇ ਲਿਆਂਦਾ ਜਾਵੇਗਾ।

CongressCongress

ਲੰਘੀ 10 ਮਾਰਚ ਨੂੰ ਨਵੀਂ ਦਿੱਲੀ ਵਿਖੇ ਕਾਂਗਰਸ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਸੀ, ਜਿਸ ਵਿਚ  ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਆਸ਼ਾ ਕੁਮਾਰੀ ਅਤੇ ਕੇ. ਸੀ. ਵੇਨੂੰਗੋਪਾਲ ਨੇ ਭਾਗ ਲਿਆ ਸੀ। ਦਸਿਆ ਜਾ ਰਿਹਾ ਹੈ ਕਿ ਮੀਟਿੰਗ ਵਿਚ ਡਾ. ਅਮਰ ਸਿੰਘ ਅਤੇ ਸ. ਗੁਰਪ੍ਰੀਤ ਸਿੰਘ ਜੀ. ਪੀ. ਦੋਵਾਂ ਵਿਚੋਂ ਕਿਸੇ ਇਕ ਨੂੰ ਉਮੀਦਵਾਰ ਬਣਾਉਣ ਬਾਰੇ ਚਰਚਾ ਕੀਤੀ ਗਈ ਕਿਉਂਕਿ ਸ. ਗੁਰਪ੍ਰੀਤ ਸਿੰਘ ਜੀ. ਪੀ. ਮੌਜੂਦਾ ਸਮੇਂ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਵਿਧਾਇਕ ਵੀ ਹਨ, ਜਿਸ ਕਾਰਨ ਉਨ੍ਹਾਂ ਦੀ ਦਾਅਵੇਦਾਰੀ ਨੂੰ ਕੋਰ ਕਮੇਟੀ ਅਤੇ ਹਾਈਕਮਾਂਡ ਵਲੋਂ ਪੂਰਨ ਤੌਰ 'ਤੇ ਹਾਂ-ਪੱਖੀ ਹੁੰਗਾਰਾ ਮਿਲਦਾ ਨਹੀਂ ਦਿਖਾਈ ਦੇ ਰਿਹਾ ਹੈ। 

ਇਥੇ ਇਹ ਵਿਸ਼ੇਸ਼ ਤੌਰ 'ਤੇ ਦਸਣਯੋਗ ਹੈ ਕਿ ਡਾ. ਅਮਰ ਸਿੰਘ ਨੂੰ ਬਤੌਰ ਆਈ. ਏ. ਐਸ. ਸੇਵਾ ਦੌਰਾਨ ਜਿਥੇ ਸੂਬਾ ਮੱਧ ਪ੍ਰਦੇਸ਼ ਵਿੱਚ ਸਾਬਕਾ ਮੁੱਖ ਮੰਤਰੀ ਸ੍ਰੀ ਦਿਗਵਿਜੇ ਸਿੰਘ ਸਮੇਤ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਬੜਾ ਨੇੜੇ ਹੋ ਕੇ ਕੰਮ ਕਰਨ ਦਾ ਸੁਭਾਗ ਪ੍ਰਾਪਤ ਹੈ, ਉਥੇ ਹੀ ਉਨ੍ਹਾਂ ਵਲੋਂ ਅਪਣੀ ਸਰਕਾਰੀ ਸਰਵਿਸ ਦੇ ਆਖ਼ਰੀ 10-12 ਸਾਲਾਂ ਦੌਰਾਨ ਨਵੀਂ ਦਿੱਲੀ ਵਿਖੇ ਵੱਖ-ਵੱਖ ਕੇਂਦਰੀ ਮੰਤਰਾਲਿਆਂ ਵਿਚ ਵੱਖ-ਵੱਖ ਅਹੁਦਿਆਂ 'ਤੇ ਕੰਮ ਕੀਤਾ ਗਿਆ।  ਡਾ. ਅਮਰ ਸਿੰਘ ਨੇ ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਵਿਚ ਤਾਇਨਾਤੀ ਦੌਰਾਨ ਮਗਨਰੇਗਾ ਯੋਜਨਾ ਤਹਿਤ ਕਈ ਯੋਜਨਾਵਾਂ ਨੂੰ ਘੜਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਸੀ। 

ਡਾ. ਅਮਰ ਸਿੰਘ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਰਾਏਕੋਟ ਤੋਂ ਚੋਣ ਲੜੀ ਸੀ, ਜਿਸ ਵਿਚ ਭਾਵੇਂਕਿ ਉਹ ਥੋੜ੍ਹੇ ਫ਼ਰਕ ਨਾਲ ਹਾਰ ਗਏ ਸਨ ਪਰ ਉਨ੍ਹਾਂ ਵਲੋਂ ਇਸ ਹਲਕੇ ਦੇ ਵਿਕਾਸ ਲਈ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਉਨ੍ਹਾਂ ਦੀ ਟਿਕਟ ਲਈ ਦਾਅਵੇਦਾਰੀ ਨੂੰ ਹੋਰ ਮਜ਼ਬੂਤ ਕਰਦੇ ਹਨ। ਪੰਜਾਬ ਸਰਕਾਰ ਦੇ ਦੋ ਸਾਲਾਂ ਦੌਰਾਨ ਉਹ ਹਲਕਾ ਰਾਏਕੋਟ ਨੂੰ ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ, ਫ਼ਾਇਰ ਬ੍ਰਿਗੇਡ, ਪਿੰਡ ਤੁਗਲ ਦਾ ਪੁੱਲ ਦੀ ਸਹੂਲਤ ਦਿਵਾਉਣ ਦੇ ਨਾਲ-ਨਾਲ ਖੰਨਾ ਤੋਂ ਵਾਇਆ ਮਲੇਰਕੋਟਲਾ ਰਾਏਕੋਟ ਜਲੰਧਰ ਤਕ ਰਾਜ ਮਾਰਗ ਨੂੰ ਰਾਸ਼ਟਰੀ ਮਾਰਗ ਵਿੱਚ ਤਬਦੀਲ ਕਰਾਉਣ ਅਤੇ ਹਲਵਾਰਾ ਸਥਿਤ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਵਾਈ ਅੱਡਾ ਬਣਵਾਉਣ ਵਿਚ ਵੀ ਸਫ਼ਲ ਰਹੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement