
ਜਸਟਿਸ ਰਣਜੀਤ ਸਿੰਘ ਮਾਮਲੇ 'ਚ ਸੁਖਬੀਰ ਬਾਦਲ ਤੇ ਮਜੀਠੀਆ ਖਿਲਾਫ਼ ਕੇਸ 'ਤੇ ਸੁਣਵਾਈ ਅੱਜ ਹੋਵੇਗੀ।
ਚੰਡੀਗੜ੍ਹ : ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਬਾਰੇ ਅਪਸ਼ਬਦ ਬੋਲਣ ਦੇ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦੀ ਅੱਜ ਸੁਣਵਾਈ ਹੋਵੇਗੀ।
Punjab and Haryana High Court
ਦੱਸ ਦਈਏ ਕਿ ਅਗਸਤ 2018 ‘ਚ ਵਿਧਨਾ ਸਭਾ ਵਿਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੇਸ਼ ਕਰਨ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਜਸਟਿਸ ਰਣਜੀਤ ਸਿੰਘ ਨੂੰ ਅਪਸ਼ਬਦ ਬੋਲੇ ਸੀ ਅਤੇ ਵਿਧਾਨ ਸਭਾ ਦੇ ਬਾਹਰ ਰਿਪੋਰਟ ਦੀਆਂ ਕਾਪੀਆਂ ਵੀ ਵੇਚੀਆਂ ਸਨ। ਜਿਸ ‘ਤੇ ਜਸਟਿਸ ਰਣਜੀਤ ਸਿੰਘ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਇਸ ਸਬੰਧੀ ਹਾਈਕੋਰਟ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਨੋਟਿਸ ਜਾਰੀ ਹੋਇਆ ਹੈ ਜਿਸਦੀ ਸੁਣਵਾਈ ਅੱਜ ਹੋਵੇਗੀ।